April 18, 2024

Loading

ਚੜ੍ਹਤ ਪੰਜਾਬ ਦੀ
ਬਠਿੰਡਾ/ਬਾਲਿਆਂਵਾਲੀ, 31 ਦਸੰਬਰ (ਪ੍ਰਦੀਪ ਸ਼ਰਮਾ): ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਬਿਮਾਰੀਆਂ ਨੂੰ ਕੰਟਰੋਲ ਅਤੇ ਖਤਮ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਸੰਬੰਧ ਵਿੱਚ ਟੀ.ਬੀ. ਨੂੰ ਸਮਾਜ ਵਿਚੋਂ ਖਤਮ ਕਰਨ ਦੇ ਟੀਚੇ ਨਾਲ ਭਾਰਤ ਦੇ ਰਾਸ਼ਟਰਪਤੀ ਵੱਲੋਂ ਪ੍ਰਧਾਨ ਮੰਤਰੀ ਟੀ.ਬੀ. ਮੁਕਤ ਭਾਰਤ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਸਿਵਲ ਸਰਜਨ ਬਠਿੰਡਾ ਡਾਕਟਰ ਤੇਜਵੰਤ ਸਿੰਘ ਢਿੱਲੋਂ, ਜਿਲ੍ਹਾ ਟੀ.ਬੀ. ਅਫਸਰ ਬਠਿੰਡਾ ਡਾ. ਰੋਜ਼ੀ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਮੇਲ ਸਿੰਘ ਸੀ.ਐਚ.ਸੀ ਬਾਲਿਆਂਵਾਲੀ ਦੀ ਅਗਵਾਈ ਵਿੱਚ ਵੱਖ ਵੱਖ  ਪਿੰਡਾਂ ਚੋਂ ਆਏ ਮਰੀਜ਼ਾਂ ਨੂੰ ਰਾਸ਼ਨ ਕਿੱਟਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਵੰਡੀਆਂ ਗਈਆਂ।
ਇਸ ਮੌਕੇ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਦੇਸ਼ ਦੀਆਂ ਸਮਾਜ ਸੇਵੀ ਸੰਸਥਾਵਾਂ, ਨਿੱਜੀ ਲੋਕ, ਦੇਸ਼ ਦੇ ਚੁਣੇ ਹੋਏ ਨੁਮਾਇੰਦੇ ਤੇ ਦਾਨੀ ਸੱਜਣਾ  ਦੇ ਸਹਿਯੋਗ ਨਾਲ ਟੀ.ਬੀ. ਦੀ ਦਵਾਈ ਲੈ ਰਹੇ ਸਾਰੇ ਮਰੀਜਾਂ ਲਈ ਹਰ ਮਹੀਨੇ ਮੁਫ਼ਤ ਖੁਰਾਕ ਦੇਣ ਲਈ ਚਾਰਾਜੋਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਕਿਸੇ ਮਰੀਜ਼ ਨੂੰ ਖੁਰਾਕ ਦੇਣ ਦੀ ਜ਼ਿੰਮੇਵਾਰੀ ਲਵੇਗਾ ਉਹ ਹਰ ਮਹੀਨੇ ਟੀ.ਬੀ. ਦੇ ਮਰੀਜ਼ ਨੂੰ ਇਹ ਖੁਰਾਕ ਛੇ ਮਹੀਨੇ ਤੱਕ ਦੇਵੇਗਾ। ਜਿਸ ਨਾਲ ਨੈਸ਼ਨਲ ਟੀ.ਬੀ. ਇਲੈਮੀਨੇਸ਼ਨ ਪ੍ਰੋਗਰਾਮ ਨੂੰ ਕਾਮਯਾਬ ਕਰਨ ਅਤੇ ਦੇਸ਼ ਨੂੰ ਵੀ ਮੁਕਤ ਕਰਨ ਵਿੱਚ ਮੱਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਸਰਕਾਰ ਟੀ.ਬੀ. ਦੇ ਮਰੀਜ਼ਾਂ ਨੂੰ 500 ਰੁਪਏ ਪ੍ਰਤੀ ਮਹੀਨਾ ਉਨਾਂ ਦੇ ਬੈਂਕ ਖਾਤਿਆਂ ਵਿਚ ਖ਼ੁਰਾਕ ਖਾਣ ਲਈ ਦੇ ਰਹੀ ਹੈ ਉਹ ਮੱਦਦ ਵੀ ਜਾਰੀ ਰਹੇਗੀ।
ਇਸ ਮੌਕੇ ਮੈਡੀਕਲ ਅਫ਼ਸਰ ਡਾ. ਕੰਵਲਜੀਤ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਟੀ.ਬੀ ਦੇ ਲੱਛਣ ਜਿਵੇਂ ਕਿ ਦੋ ਹਫ਼ਤਿਆਂ ਤੋਂ ਖਾਂਸੀ ਹੋਣਾ ਜਾਂ ਸ਼ਾਮ ਦੇ ਵੇਲੇ ਲਗਾਤਾਰ ਬੁਖਾਰ ਹੋਣਾ ਤਾਂ ਨੇੜੇ ਦੀ ਸਿਹਤ ਸੰਸਥਾ ਤੋਂ ਟੀ.ਬੀ. ਦੀ ਜਾਂਚ ਜ਼ਰੂਰ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਟੀ.ਬੀ. ਦੇ ਮਰੀਜਾਂ ਦਾ ਸਿਹਤ ਵਿਭਾਗ ਵੱਲੋਂ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਉਨਾ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਟੀ.ਬੀ. ਦੇ ਮਰੀਜ਼ਾਂ ਲਈ ਨਿਕਸ਼ੇ ਮਿੱਤਰ ਬਣਨ ਤਾਂ ਜੋ ਟੀ.ਬੀ. ਦੀ ਬਿਮਾਰੀ ਨੂੰ ਸਮਾਜ ਚੋ ਜੜੋ ਹੀ ਖਤਮ ਕੀਤਾ ਜਾਵੇ। ਇਸ ਮੌਕੇ ਜਗਤਾਰ ਸਿੰਘ ਤੇ ਮਨਜੀਤ ਸਿੰਘ ਬੀ.ਈ.ਈ ਨੇ ਦੱਸਿਆ ਕਿ ਟੀ.ਬੀ ਦੇ ਮਰੀਜ਼ਾਂ ਨੂੰ ਬਲਾਕ ਬਾਲਿਆਂਵਾਲੀ ਵਿੱਚ 45 ਦੇ ਕਰੀਬ ਰਾਸ਼ਨ ਕਿੱਟਾ ਵੰਡੀਆਂ ਗਈਆਂ ਹਨ। ਇਸ ਮੌਕੇ ਭਾਰਤ ਭੂਸ਼ਨ ਐਸ.ਟੀ.ਐਸ, ਆਯੂਮਨ ਵਿੰਗ ਗੁਰਜੋਤ ਸ਼ਰਮਾ, ਨੀਸਾ ਰਾਣੀ ਐਮ.ਐਲ.ਟੀ ਆਦਿ ਹਾਜਰ ਸਨ।
 #For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
136290cookie-checkਬਾਲਿਆਂਵਾਲੀ ਬਲਾਕ ਅੰਦਰ ਟੀ.ਬੀ ਦੇ ਮਰੀਜ਼ਾਂ ਨੂੰ ਰਾਸ਼ਨ ਕਿੱਟਾ ਵੰਡੀਆਂ
error: Content is protected !!