Share on Google+
Share on Tumblr
Share on Pinterest
Share on LinkedIn
Share on Reddit
Share on XING
Share on WhatsApp
Share on Hacker News
Share on VK
Share on Telegram
April 7, 2025

Loading

ਚੜ੍ਹਤ ਪੰਜਾਬ ਦੀ

ਲੁਧਿਆਣਾ, ( ਸਤਪਾਲ ਸੋਨੀ )  : ਮਾਨਯੋਗ ਜਸਟਿਸ ਡਾਕਟਰ ਐਸ. ਮੁਰਲੀਧਰ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟਕਮਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾਨਿਰਦੇਸ਼ਾਂ ਅਤੇ ਗੁਰਬੀਰ ਸਿੰਘ, ਮਾਨਯੋਗ ਜਿਲਾ ਤੇ ਸੈਸ਼ਨ ਜੱਜਕਮਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਰਹਿਨੁਮਾਈ ਤਹਿਤ ਅੱਜ ਬਾਲ ਦਿਵਸ ਮੌਕੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅਬਜ਼ਰਵੇਸ਼ਨ ਹੋਮ, ਲੁਧਿਆਣਾ ਵਿਖੇ ਬੱਚਿਆਂ ਨਾਲ ਬਾਲ ਦਿਵਸ ਮਨਾਇਆ ਗਿਆ ਅਤੇ ਬੱਚਿਆਂ ਵਿੱਚ ਮਿਠਾਈਆਂ ਵੰਡ ਕੇ ਦੀਵਾਲੀ ਮਨਾਈ ਗਈ ਬਾਲ ਦਿਵਸ ਦੇ ਵਿਸ਼ੇਸ਼ ਮੌਕੇ ਤੇ ਮੈਡਮ ਪ੍ਰੀਤੀ ਸੁਖੀਜਾ, ਚੀਫ ਜ਼ੂਡੀਸ਼ਿਅਲ ਮੈਜਿਸਟਰੇਟਕਮਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅਬਜ਼ਰਵੇਸ਼ਨ ਹੋਮ, ਸ਼ਿਮਲਾਪੁਰੀ, ਲੁਧਿਆਣਾ ਵਿੱਚ ਬੰਦ ਬੱਚਿਆਂ ਵਿੱਚ ਮਠਿਆਈਆਂ ਵੰਡ ਕੇ ਵਿਸ਼ੇਸ਼ ਤੌਰ ਤੇ ਦੀਵਾਲੀ ਮਨਾਈ ਗਈ

ਬਾਲ ਦੋਸ਼ੀਆਂ ਨੂੰ ਉਨਾਂ ਦੇ ਵੱਖ-ਵੱਖ ਕਾਨੂੰਨੀ ਅਧਿਕਾਰਾਂ ਬਾਰੇ ਵੀ ਕੀਤਾ ਜਾਗਰੂਕ

ਬਾਲ ਦਿਵਸ ਮੌਕੇ ਮੈਡਮ ਪ੍ਰੀਤੀ ਸੁਖੀਜਾ, ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅਬਜ਼ਰਵੇਸ਼ਲ ਹੋਮ, ਲੁਧਿਆਣਾ ਵਿੱਚ ਬੰਦ ਬਾਲ ਦੋਸ਼ੀਆਂ ਨੂੰ ਉਨਾਂ ਦੇ ਵੱਖਵੱਖ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਬੱਚਿਆਂ ਨੂੰ ਦੱਸਿਆ ਗਿਆ ਕਿ ਉਹ ਕਾਨੂੰਨੀ ਸੇਵਾਵਾਂ ਅਥਾਰਟੀਜ਼, ਐਕਟ, 1987 ਤਹਿਤ ਆਪਣੇ ਵਿਰੁੱਧ ਚੱਲ ਰਹੇ ਕੇਸਾਂ ਵਿੱਚ ਮੁਫਤ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਹਨ

  ਇਸ ਮੌਕੇ ਮੈਡਮ ਪ੍ਰੀਤੀ ਸੁਖੀਜਾ ਵੱਲੋਂ ਹੋਮ ਦੇ ਬੱਚਿਆਂ ਨਾਲ ਉਨਾਂ ਨੂੰ ਪੇਸ਼ ਰਹੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦਾ ਨਿਪਟਾਰਾ ਮੌਕੇ ਤੇ ਹੀ ਕਰਨ ਦੀ ਕੋਸ਼ਿਸ਼ ਕੀਤੀ ਗਈ  ਇਸ ਮੌਕੇ ਉਨਾਂ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਅਤੇ ਪੀਣ ਵਾਲੇ ਪਾਣੀ ਆਦਿ ਦਾ ਵੀ ਨਿਰੀਖਣ ਕੀਤਾ ਇਸ ਮੌਕੇ ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਬੱਚਿਆਂ ਨੂੰ ਦੇਸ਼ ਵਿੱਚ ਫੈਲ ਰਹੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਅ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਬੱਚਿਆਂ ਨੂੰ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਮਾਸਕ ਲਗਾ ਕੇ ਮੁੰਹ ਨੂੰ ਢੱਕ ਕੇ  ਰੱਖਣ ਲਈ ਵੀ ਕਿਹਾਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਸਵਾਮੀ ਗੰਗਾਨੰਦ ਭੂਰੀਵਾਲੇ ਬਾਲ ਘਰ, ਪਿੰਡ ਤਲਵੰਡੀ ਖੁਰਦ, ਨੇੜੇ ਮੁੱਲਾਂਪੁਰ ਦਾਖਾ, ਲੁਧਿਆਣਾ ਵਿਖੇ ਵੀ ਬਾਲ ਦਿਵਸ ਮਨਾਇਆ ਗਿਆ ਅਤੇ ਬੱਚਿਆਂ ਵਿੱਚ ਮਠਿਆਈਆਂ ਵੰਡੀਆਂ ਗਈਆਂ

 

63000cookie-checkਬਾਲ ਦਿਵਸ ਮੌਕੇ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਅਬਜ਼ਰਵੇਸ਼ਨ ਹੋਮ ਦੇ ਬੱਚਿਆਂ ਨਾਲ ਮਨਾਈ ਦੀਵਾਲੀ
error: Content is protected !!