April 26, 2024

Loading

ਲੁਧਿਆਣਾ, 23 ਸਤੰਬਰ  ( ਸਤਪਾਲ ਸੋਨੀ )  : ਜ਼ਿਲਾ ਮੈਜਿਸਟ੍ਰੇਟ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਲੁਧਿਆਣਾ ਦੀ ਹਦੂਦ ਅੰਦਰ ਆਮ ਲੋਕਾਂ ਲਈ ਹਥਿਆਰ ਲੈ ਕੇ ਚੱਲਣ ਅਤੇ ਉਸ ਦੇ ਪ੍ਰਦਰਸ਼ਨ ‘ਤੇ ਪੂਰਣ ਤੌਰ ‘ਤੇ ਪਾਬੰਦੀ ਲਗਾਈ ਹੈ।ਹੁਕਮ ਵਿੱਚ ਉਨਾਂ ਕਿਹਾ ਕਿ ਜ਼ਿਲੇ ਅੰਦਰ ਆਮ ਜਨਤਾ ਆਪਣੇ ਲਾਇਸੰਸੀ ਹਥਿਆਰ ਨਾਲ ਲੈ ਕੇ ਚੱਲਦੀ ਹੈ ਜਦਕਿ ਜ਼ਿਲੇ ਵਿੱਚ ਚੱਲ ਰਹੇ ਮੌਜੂਦਾ ਹਾਲਾਤਾਂ ਦੌਰਾਨ ਅਜਿਹਾ ਕਰਨ ਨਾਲ ਜ਼ਿਲੇ ਵਿੱਚ ਅਮਨ ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ, ਜਿਸ ਨਾਲ ਕਿ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਕੀਤੇ ਗਏ ਵਿਅਕਤੀਆਂ ਦੇ ਕੰਮ ਵਿੱਚ ਵਿਘਨ ਪੈਦਾ ਹੋ ਸਕਦਾ ਹੈ।

ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਇਸ ਲਈ ਜ਼ਿਲੇ ਅੰਦਰ ਆਮ ਜਨਤਾ ਲਈ ਲਾਇਸੰਸੀ ਹਥਿਆਰ ਅਤੇ ਹੋਰ ਹਰ ਤਰਾਂ ਦੇ ਹਥਿਆਰ ਜਿਵੇਂ ਟਕੂਏ, ਬਰਛੇ, ਛੂਰੇ, ਤਿਰਸੂਲ ਆਦਿ ਸ਼ਾਮਿਲ ਹਨ, ‘ਤੇ ਚੁੱਕਣ ਨੂੰ ਪਾਬੰਦੀ ਲਗਾਈ ਜਾਂਦੀ ਹੈ। ਉਨਾਂ ਕਿਹਾ ਕਿ ਉਕਤ ਹੁਕਮ ਪੁਲਿਸ, ਹੋਮਗਾਰਡਜ਼, ਜਾਂ ਸੀ.ਆਰ.ਪੀ. ਐਫ ਕਰਮਚਾਰੀਆਂ ਜਿਨਾਂ ਕੋਲ ਸਰਕਾਰੀ ਹਥਿਆਰ ਹਨ ਅਤੇ ਅਸਲਾ ਚੁੱਕਣ ਦੀ ਮੰਨਜ਼ੂਰੀ ਪ੍ਰਾਪਤ ਅਸਲਾ ਲਾਇਸੰਸ ਧਾਰਕਾਂ ‘ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 26 ਸਤੰਬਰ 2020 ਤੱਕ ਲਾਗੂ ਰਹੇਗਾ।

61810cookie-checkਜ਼ਿਲਾ ਮੈਜਿਸਟ੍ਰੇਟ ਵੱਲੋਂ ਪਾਬੰਦੀ ਹੁਕਮ ਜ਼ਾਰੀ,ਹਥਿਆਰ ਲੈ ਕੇ ਚੱਲਣ ਅਤੇ ਉਸ ਦੇ ਪ੍ਰਦਰਸ਼ਨ ‘ਤੇ ਪੂਰਣ ਤੌਰ ‘ਤੇ ਮਨਾਹੀ
error: Content is protected !!