ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 26 ਜੂਨ (ਭਾਰਤ ਭੂਸ਼ਣ/ਪ੍ਰਦੀਪ ਸ਼ਰਮਾਂ): ਸਿਹਤ ਵਿਭਾਗ ਵੱਲੋਂ ਸੀਨੀਅਰ ਮੈਡੀਕਲ ਅਫਸਰ ਰਾਮਪੁਰਾ ਡਾ. ਆਰ.ਪੀ.ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਡਾ. ਰਾਜਪਾਲ ਸਿੰਘ ਦੇ ਨਿਰਦੇਸਾ ਅਨੁਸਾਰ ਸਥਾਨਕ ਲੋਕਾਂ ਦੇ ਘਰਾਂ ਵਿੱਚ ਜਾ ਕੇ ਮੱਛਰਾਂ ਦੇ ਪਨਪਣ ਵਾਲੀਆ ਆਦਿ ਥਾਵਾਂ ਦੀ ਸਿਹਤ ਵਿਭਾਗ ਦੀ ਟੀਮ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਜਿਟ ਕਰਕੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਚਲਾਈ ਹੋਈ ਹੈ।
ਇਸ ਮੌਕੇ ਮਲਟੀਪਰਪਜ ਹੈਲਥ ਸੁਪਰਵਾਈਜਰ ਬਲਵੀਰ ਸਿੰਘ ਸੰਧੂ ਕਲਾਂ ਨੇ ਦੱਸਿਆ ਕਿ ਬਾਰਸ਼ਾਂ ਦੇ ਸ਼ੁਰੂ ਹੋਣ ਤੇ ਮੱਛਰਾਂ ਦੀ ਪੈਦਾਇਸ਼ ਵਿਚ ਵਾਧਾ ਹੋ ਜਾਂਦਾ ਹੈ। ਜਿਸ ਨਾਲ ਮਲੇਰੀਆ, ਡੇਂਗੂ ਆਦਿ ਬੁਖਾਰਾ ਵਿਚ ਵਾਧਾ ਹੋ ਜਾਂਦਾ ਹੈ। ਡੇਂਗੂ, ਮਲੇਰੀਆ ਬੁਖਾਰਾ ਤੋਂ ਬਚਣ ਲਈ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣਾ ਬਹੁਤ ਜ਼ਰੂਰੀ ਹੈ। ਇਸ ਲਈ ਘਰਾਂ, ਦਫਤਰਾਂ, ਧਾਰਮਿਕ ਸਥਾਨਾਂ, ਜਨਤਕ ਥਾਵਾਂ ਆਦਿ ਵਿਚਲੇ ਪਾਣੀ ਵਾਲੇ ਹਰੇਕ ਬਰਤਨਾਂ, ਕੂਲਰਾ, ਗਮਲਿਆ, ਪੰਛੀਆਂ ਦੇ ਪੀਣ ਲਈ ਰੱਖੇ ਪਾਣੀ ਵਾਲੇ ਕਟੋਰੇ ਆਦਿ ਨੂੰ ਹਫਤੇ ਤੋਂ ਪਹਿਲਾਂ ਇਕ ਵਾਰੀ ਖਾਲੀ ਕਰਕੇ ਸੁਕਾਉਣਾ ਬਹੁਤ ਜਰੂਰੀ ਹੈ। ਸਿਹਤ ਵਿਭਾਗ ਦੀ ਟੀਮ ਵਿਚ ਮਲਟੀਪਰਪਜ ਹੈਲਥ ਵਰਕਰ ਜਸਵਿੰਦਰ ਸਿੰਘ ਡਿੱਖ, ਨਰਪਿੰਦਰ ਸਿੰਘ ਗਿੱਲ, ਮਲਕੀਤ ਸਿੰਘ, ਰਣਜੀਤ ਸਿੰਘ, ਬ੍ਰੀਫਿੰਗ ਚੈਕਰ ਸੰਸਾਰ ਸਿੰਘ, ਪ੍ਰਗਟ ਸਿੰਘ ਨੇ ਘਰਾਂ, ਸਰਕਾਰੀ ਦਫ਼ਤਰਾਂ, ਧਾਰਮਿਕ ਸਥਾਨ, ਜਨਤਕ ਥਾਵਾਂ ਆਦਿ ਵਿਖੇ ਪਾਣੀ ਵਾਲੇ ਬਰਤਨਾਂ ਨੂੰ ਚੈੱਕ ਕੀਤਾ। ਕੁੱਝ ਥਾਵਾਂ ਤੇ ਮੱਛਰਾਂ ਦੀ ਪੈਦਾਇਸ਼ ਦਾ ਡਰ ਸੀ, ਜਿਸ ਦੀ ਮੌਕੇ ਤੇ ਸਫਾਈ ਕਰਵਾ ਕੇ ਮੱਛਰਾਂ ਦੇ ਲਾਰਵੇ ਨਸਟ ਕਰਵਾਏ ਗਏ ਤਾਂ ਜੋ ਮੱਛਰਾਂ ਦੇ ਵਾਧੇ ਨੂੰ ਰੋਕਿਆ ਜਾ ਸਕੇ।