ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 1 ਸਤੰਬਰ,(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸੂਬਾ ਸਰਕਾਰ ਗਰੀਬਾਂ ਅਤੇ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸੁਰੂ ਕੀਤੀਆਂ ਗਈਆਂ ਵੱਖ-ਵੱਖ ਭਲਾਈ ਸਕੀਮਾਂ ਤਹਿਤ ਲੋੜਵੰਦਾਂ ਦੀ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਬਜੁਰਗ, ਵਿਧਵਾ, ਬੇਸਹਾਰਾ ਬੱਚਿਆਂ ‘ਤੇ ਦਿਵਿਆਂਗ ਵਿਅਕਤੀਆਂ ਨੂੰ ਹੁਣ 750 ਰੁਪਏ ਤੋਂ ਵਧ ਕੇ 1500 ਰੁਪਏ ਪੈਨਸ਼ਨ ਮੁਹੱਈਆ ਕਰਵਾਈ ਜਾਵੇਗੀ।
ਪੰਚ ਚਤਿੰਨ ਸਿੰਘ ਭੋਲਾ ਅਤੇ ਕਰਮਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਪਿੰਡ ਢਪਾਲੀ ਸੀਨੀਅਰ ਸੈਕੰਡਰੀ ਸਕੂਲ ਵਿਖੇੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਦੁੱਗਣੀ ਹੋਈ ਪੈਨਸ਼ਨ ਸਬੰਧੀ ਹੋਈ ਵਰਚੂਅਲ ਮੀਟਿੰਗ ਕੀਤੀ ਗਈ। ਇਸ ਮੌਕੇ ਸੀ.ਡੀ.ਪੀ.ਓ ਫੂਲ ਊਸ਼ਾ ਰਾਣੀ ਅਤੇ ਉਨਾਂ ਨਾਲ ਹੋਰ ਕਰਮਚਾਰੀ ਵੀ ਮੌਜੂਦ ਸਨ। ਪਿੰਡ ਢਪਾਲੀ ਵਿਖੇ ਸਮਾਜਿਕ ਸੁਰੱਖਿਆ ਪੈਨਸ਼ਨ ਵਾਧੇ ਤਹਿਤ ਲਾਭਪਾਤਰੀ ਜਸਪਾਲ ਕੌਰ, ਜਰਨੈਲ ਸਿੰਘ, ਬੂਟਾ ਸਿੰਘ, ਸੁਖਪਾਲ ਕੌਰ, ਪਰਮਜੀਤ ਕੌਰ, ਜਸਪ੍ਰੀਤ ਕੌਰ, ਬਲਜੀਤ ਕੌਰ, ਲਖਵੀਰ ਕੌਰ, ਸੁਖਵਿੰਦਰ ਕੌਰ ਆਦਿ ਨੂੰ ਪੰਚਾਇਤ ਦੀ ਹਾਜ਼ਰੀ ਵਿੱਚ 1500 ਰੁਪਏ ਪੈਨਸ਼ਨ ਦੇ ਚੈਕ ਵੰਡੇ ਗਏ।
ਇਸ ਮੌਕੇ ਜਗਮੇਲ ਸਿੰਘ ਮੇਲਾ, ਧਰਮ ਸਿੰਘ ਪ੍ਰਧਾਨ ਬੀ.ਡੀ.ਸੀ, ਸ਼ਿੰਦਰਪਾਲ ਕੌਰ ਸਰਪੰਚ, ਸੁਖਵਿੰਦਰ ਸਿੰਘ ਆੜਤੀਆ, ਭਜਨ ਸਿੰਘ ਮੈਂਬਰ, ਕਾਕਾ ਸਿੰਘ ਮੈਂਬਰ, ਰਾਜਾ ਸਿੰਘ ਸਾਬਕਾ ਮੈਂਬਰ, ਡਾ. ਗੋਰਾ, ਮਾਤਾ ਨਸ਼ੀਬ ਕੌਰ ਬਲਾਕ ਸੰਮਤੀ ਮੈਂਬਰ, ਲਛਮਣ ਸਿੰਘ ਮੈਂਬਰ, ਕਰਤਾਰ ਸਿੰਘ ਸਾਬਕਾ ਮੈਂਬਰ, ਸੁਖਪਾਲ ਸਿੰਘ, ਕੁਲਦੀਪ ਸਿੰਘ, ਭਿੰਦਾ ਸਿੰਘ ਅਤੇ ਰਾਜਵਿੰਦਰ ਸਿੰਘ, ਵੀਰਪਾਲ ਕੌਰ, ਮਨਦੀਪ ਕੌਰ, ਸੰਦੀਪ ਕੌਰ, ਪਰਮਜੀਤ ਕੌਰ, ਬਿੰਦਰ ਕੌਰ ਅਤੇ ਲਿਰਨਾ ਰਾਣੀ ਆਦਿ ਹਾਜ਼ਰ ਸਨ।