ਚੜ੍ਹਤ ਪੰਜਾਬ ਦੀ
ਲੁਧਿਆਣਾ, 22 ਮਾਰਚ (ਸਤ ਪਾਲ ਸੋਨੀ) – ਵਿਸ਼ਵ ਪ੍ਰਸਿੱਧ ਡਾਕਟਰ, ਡਾ. ਬਿਸ਼ਵ ਮੋਹਨ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਵਡਮੁੱਲੀਆਂ ਸੇਵਾਵਾਂ ਲਈ ਡੀ.ਜੀ.ਪੀ. ਪ੍ਰਸੰਸਾ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.) ਲੁਧਿਆਣਾ ਦੇ ਕਾਰਡੀਓਲੋਜੀ ਦੇ ਪ੍ਰੋਫੈਸਰ, ਜਿਨ੍ਹਾਂ ਨੂੰ ਅੱਜ ਇਹ ਡਿਸਕ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਭੇਂਟ ਕੀਤੀ ਗਈ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਡਾ. ਬਿਸ਼ਵ ਮੋਹਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਦੋਂ ਕੋਵਿਡ ਮਹਾਂਮਾਰੀ ਦਾ ਪ੍ਰਕੋਪ ਸਿਖਰਾਂ ‘ਤੇ ਸੀ ਤਾਂ ਡਾ. ਬਿਸ਼ਵ ਮੋਹਨ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਨਾਲ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਚੱਟਾਨ ਵਾਂਗ ਡਟੇ ਰਹੇ। ਉਨ੍ਹਾਂ ਕਿਹਾ ਕਿ ਡਾ. ਬਿਸ਼ਵ ਮੋਹਨ ਨੇ ਨਾ ਸਿਰਫ਼ ਲੋਕਾਂ ਨੂੰ ਕੋਵਿਡ-19 ਵਾਇਰਸ ਤੋਂ ਆਪਣੇ ਆਪ ਨੂੰ ਬਚਾਉਣ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ, ਸਗੋਂ ਲੋਕਾਂ ਨੂੰ ਕੋਵਿਡ ਟੀਕਾਕਰਨ ਲਈ ਪ੍ਰੇਰਿਤ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਡਾ. ਬਿਸ਼ਵ ਮੋਹਨ ਨੇ ਓਸ ਔਖੀ ਘੜੀ ਵਿੱਚ ਹਮੇਸ਼ਾ ਮੋਹਰੀ ਰੋਲ ਅਦਾ ਕੀਤਾ ਜਿਸ ਦਾ ਪਤਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਉਹ ਜ਼ਿਲ੍ਹਾ ਲੁਧਿਆਣਾ ਵਿੱਚ ਉਹ ਅਜਿਹੇ ਪਹਿਲੇ ਵਿਅਕਤੀ ਸਨ ਜਿਨ੍ਹਾਂ ਖੁਦ ਆਪਣਾ ਕੋਵਿਡ ਟੀਕਾਕਰਨ ਕਰਵਾਇਆ।ਡਾ. ਬਿਸ਼ਵ ਮੋਹਨ ਵੱਲੋਂ ਇਸ ਸਨਮਾਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਨਿਰੰਤਰ ਲੋਕਾਂ ਦੀ ਸੇਵਾ ਕਰਦੇ ਰਹਿਣਗੇ।
1109700cookie-checkਡਾ. ਬਿਸ਼ਵ ਮੋਹਨ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਵਡਮੁੱਲੀਆਂ ਸੇਵਾਵਾਂ ਲਈ ਡੀ.ਜੀ.ਪੀ. ਪ੍ਰਸੰਸਾ ਡਿਸਕ ਨਾਲ ਸਨਮਾਨਿਤ ਕੀਤਾ ਗਿਆ