Share on Google+
Share on Tumblr
Share on Pinterest
Share on LinkedIn
Share on Reddit
Share on XING
Share on WhatsApp
Share on Hacker News
Share on VK
Share on Telegram
April 7, 2025

Loading

ਚੜ੍ਹਤ ਪੰਜਾਬ ਦੀ
ਭਗਤਾ ਭਾਈਕਾ, 23 ਅਪ੍ਰੈਲ,(ਪ੍ਰਦੀਪ ਸ਼ਰਮਾ) : ਥਾਣਾ ਦਿਆਲਪੁਰਾ ਭਾਈਕਾ ਦੇ ਨਵੇਂ ਥਾਣਾ ਮੁਖੀ ਡਾਕਟਰ ਦਰਪਣ ਆਹਲੂਵਾਲੀਆ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਓਹਨਾ ਅੱਜ ਸਥਾਨਕ ਸ਼ਹਿਰ ਤੋਂ ਸੰਬੰਧਿਤ ਪੱਤਰਕਾਰਾਂ ਨਾਲ ਵਿਸ਼ੇਸ਼ ਬੈਠਕ ਕਰ ਇਲਾਕੇ ਦੇ ਗੰਭੀਰ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ। ਓਹਨਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਚ ਸਕੂਲਾਂ, ਕਾਲਜਾਂ ਜਾਂ ਹੋਰ ਕੋਚਿੰਗ ਸੈਂਟਰਾਂ ਅੱਗੇ ਹੁਲੜਬਾਜੀ ਕਰਨ ਵਾਲਿਆਂ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਉਪਰ ਬਖਸ਼ਿਆ ਨਹੀਂ ਜਾਵੇਗਾ।
ਓਹਨਾ ਕਿਹਾ ਕਿ ਸ਼ਹਿਰ ਦੇ ਮੁੱਖ ਬਾਜ਼ਾਰ ਚ ਦੁਕਾਨਾਂ ਅੱਗੇ ਨਜਾਇਜ ਕਬਜਿਆਂ ਨੂੰ ਹਟਾਉਣ ਅਤੇ ਸ਼ਹਿਰ ਦੀ ਆਵਾਜਾਈ ਨੂੰ ਨਿਰਵਿਘਨ ਚਲਾਏ ਰੱਖਣ ਬਾਰੇ ਸਖਤ ਕਦਮ ਉਠਾਉਣ ਦੀ ਗੱਲ ਆਖੀ। ਓਹਨਾ ਕਿਹਾ ਕਿ ਥਾਣੇ ਅੰਦਰ ਪਿਛਲੇ ਲੰਬੇ ਸਮੇਂ ਤੋਂ ਅਧੂਰੀਆਂ ਪਈਆਂ ਦਰਖ਼ਾਸਤਾਂ ਦੇ ਨਿਪਟਾਰੇ ਲਈ ਜਲਦ ਹੀ ਇਕ ਮੁਹਿੰਮ ਚਲਾਈ ਜਾਵੇਗੀ ਜਿਸਦਾ ਨਾਮ ” ਦਿਆਲਪੁਰਾ ਪੁਲਿਸ ਤੁਹਾਡੇ ਦੁਵਾਰ” ਹੋਵੇਗਾ ਜਿਸਦੇ ਤਹਿਤ ਦਰਖਾਸਤਾਂ ਨਾਲ ਸੰਬੰਧਿਤ ਪਿੰਡਾਂ ਅੰਦਰ ਪੁਲਿਸ ਵੱਲੋ ਪਹੁੰਚ ਕਰਕੇ ਓਹਨਾ ਦੇ ਨਿਪਟਾਰੇ ਕੀਤੇ ਜਾਣਗੇ। ਓਹਨਾ ਆਖਿਆ ਕਿ ਨਾਗਰਿਕਾਂ ਦੀ ਸੁਰੱਖਿਆ ਪ੍ਰਤੀ ਪੁਲਿਸ ਪ੍ਰਸ਼ਾਸ਼ਨ ਪੂਰੀ ਤਰਾਂ ਨਾਲ ਵਚਨਬੱਧ ਹੈ ਤੇ ਇਲਾਕੇ ਚ ਪੈਟ੍ਰੋਲਿੰਗ ਨੂੰ ਹੋਰ ਵੀ ਤੇਜ ਕੀਤਾ ਜਾਵੇਗਾ ਤਾਂ ਜੋ ਗੈਰ ਸਮਾਜਿਕ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ। ਓਹਨਾ ਆਮ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਤਾਂ ਜੋ ਇਲਾਕੇ ਚ ਕਾਨੂੰਨ ਵਿਵਸਥਾ ਬਣੀ ਰਹੇ।
115800cookie-checkਡਾ. ਦਰਪਣ ਆਹਲੂਵਾਲੀਆ ਨੇ ਥਾਣਾ ਦਿਆਲਪੁਰਾ ਦਾ ਸੰਭਾਲਿਆ ਚਾਰਜ
error: Content is protected !!