October 12, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ, ( ਸਤ ਪਾਲ ਸੋਨੀ ) : ਗਿਆਨ ਅੰਜਨ ਅਕਾਡਮੀ ਵਲੋਂ ਪੰਜਾਬੀ ਸੱਭਿਆਚਾਰ ਅਕਾਦਮੀ ਦੇ ਸਹਿਯੋਗ ਨਾਲ ਇਕ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਪੀ.ਏ. ਯੂ.ਦੇ ਸਾਬਕਾ ਵਾਈਸ ਚਾਂਸਲਰ ਡਾ.ਮਨਜੀਤ ਸਿੰਘ ਕੰਗ ਨੇ ਕੀਤੀ। ਉਹਨਾਂ ਨੇ ਹੋਰ ਪ੍ਰਮੁੱਖ ਸ਼ਖਸੀਅਤਾਂ ਨਾਲ ਮਿਲ ਕੇ ਪੰਜਾਬੀ ਦੀ ਨਾਮਵਰ ਲੇਖਿਕਾ ਡਾ. ਕੁਲਵਿੰਦਰ ਕੌਰ ਮਿਨਹਾਸ ਦੀ ਪੁਸਤਕ,”ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ” ਰਿਲੀਜ਼ ਕੀਤੀ।
ਉਹਨਾਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਇਹ ਪੁਸਤਕ ਲਿਖ ਕੇ ਲੇਖਿਕਾ ਨੇ ਸ਼ਲਾਘਾਯੋਗ ਕਾਰਜ ਕੀਤਾ ਹੈ। ਪੰਜਾਬੀ ਸੱਭਿਆਚਾਰ ਅਕਾਦਮੀ ਦੀ ਪ੍ਰਧਾਨ ਡਾ.ਮਹਿੰਦਰ ਕੌਰ ਗਰੇਵਾਲ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਇਸ ਪੁਸਤਕ ਤੋਂ ਪਾਠਕਾਂ ਨੂੰ ਬੜਾ ਕੁਝ ਸਿੱਖਣ ਨੂੰ ਮਿਲੇਗਾ। ਡਾ. ਗੁਲਜ਼ਾਰ ਸਿੰਘ ਪੰਧੇਰ, ਗਿਆਨੀ ਦਲੇਰ ਸਿੰਘ ਤੇ ਸ.ਅਮਰ ਸਿੰਘ ਨੇ ਪੁਸਤਕ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਕਮਲਜੀਤ ਸਿੰਘ ਨੀਲੋਂ ਨੇ ਬਾਬਾ ਬੰਦਾ ਸਿੰਘ ਬਹਾਦਰ ਬਾਰੇ ਗੀਤ ਗਾਇਆ।
ਪੁਸਤਕ ਦੀ ਲੇਖਿਕਾ ਡਾ. ਕੁਲਵਿੰਦਰ ਕੌਰ ਮਿਨਹਾਸ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਤੇਗ਼ ਬਹਾਦਰ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਛੋਟੇ ਸਾਹਿਬਜ਼ਾਦਿਆਂ ਤੇ ਹੁਣ ਬਾਬਾ ਬੰਦਾ ਸਿੰਘ ਬਹਾਦਰ ਬਾਰੇ ਲਿਖ ਕੇ ਜੋ ਇਹਨਾਂ ਨੇ ਸਾਡੇ ਲਈ ਮਹਾਨ ਕੁਰਬਾਨੀਆਂ ਕੀਤੀਆਂ ਹਨ ਉਹਨਾਂ ਦਾ ਰਿਣ ਉਤਾਰਨ ਦੀ ਆਪਣੇ ਵਲੋਂ ਨਿਗੂਣੀ ਜਿਹੀ ਕੋਸ਼ਿਸ਼ ਕੀਤੀ ਹੈ। ਸਮਾਗਮ ਦਾ ਆਰੰਭ ਬੱਚਿਆਂ ਨੇ ਵਾਹਿਗੁਰੂ ਦਾ ਸਿਮਰਨ ਤੇ ਮੂਲਮੰਤਰ ਦਾ ਪਾਠ ਕਰਕੇ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਸਤਿਨਾਮ ਸਿੰਘ ਕੋਮਲ ਨੇ ਬਾਖੂਬੀ ਨਿਭਾਈ।
#For any kind of News and advertisment contact us on 980-345-0601
131890cookie-checkਡਾ. ਮਿਨਹਾਸ ਦੀ “ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ”ਪੁਸਤਕ ਰਿਲੀਜ਼
error: Content is protected !!