ਪ੍ਰਦੀਪ ਸ਼ਰਮਾ ਸ਼ਰਮਾ
ਚੜ੍ਹਤ ਪੰਜਾਬ ਦੀ
ਬਠਿੰਡਾ/ਰਾਮਪੁਰਾ ਫੂਲ, 2 ਜੂਨ-ਪੰਜਾਬ ਵਿਚ ਵਧ ਰਹੇ ਨਸ਼ੇ ਕਾਰਨ ਹਰ ਰੋਜ਼ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਖ਼ਬਰਾਂ ਆਮ ਹੀ ਪੜ੍ਹਨ ਅਤੇ ਸੁਣਨ ਨੂੰ ਮਿਲਦੀਆਂ ਹਨ, ਪਰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਲਿਆਣ ਸੁੱਖਾ ਵਿਖੇ ਇੱਕ ਪੁੱਤ ਵੱਲੋਂ ਨਸ਼ੇ ਦੀ ਪੂਰਤੀ ਲਈ ਆਪਣੀ ਮਾਂ ਤੋ ਪੈਸਿਆਂ ਦੀ ਮੰਗ ਕੀਤੀ ਅਤੇ ਮਾਂ ਵੱਲੋ ਪੈਸੇ ਨਾ ਦੇਣ ਤੇ ਉਸ ਦੀ ਬੁਰੀ ਤਰਾਂ ਕੁੱਟਮਾਰ ਕਰ ਦਿੱਤੀ। ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਮਾਂ ਦੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਨਿਹਾਲ ਸਿੰਘ ਪੁੱਤਰ ਬੇਲਾ ਸਿੰਘ ਵਾਸੀ ਕਲਿਆਣ ਸੁੱਖਾ ਪੱਤੀ ਸੱਦਾ ਨੇ ਪੁਲਿਸ ਥਾਣਾ ਨਥਾਣਾ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਸ ਦਾ ਪੁੱਤਰ ਗੁਰਦੀਪ ਸਿੰਘ ਨਸ਼ੇ ਦਾ ਆਦੀ ਹੈ ਤੇ ਉਸ ਨੇ ਆਪਣੇ ਨਸ਼ੇ ਦੀ ਪੂਰਤੀ ਲਈ ਆਪਣੀ ਮਾਂ ਚਰਨਜੀਤ ਕੌਰ ਕੋਲੋ ਪੈਸਿਆਂ ਦੀ ਮੰਗ ਕੀਤੀ। ਪਰ ਉਸ ਕੋਲ ਪੈਸੇ ਨਾ ਹੋਣ ਕਾਰਨ ਉਸ ਦੀ ਪਤਨੀ ਚਰਨਜੀਤ ਕੌਰ (50) ਨੇ ਉਸ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਭੜਕਾਹਟ ਵਿੱਚ ਆ ਕੇ ਗੁਰਦੀਪ ਸਿੰਘ ਨੇ ਆਪਣੀ ਮਾਂ ਦੀ ਕਸੀਏ ਨਾਲ ਕੁੱਟਮਾਰ ਕਰ ਦਿੱਤੀ। ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਇਲਾਜ ਦੌਰਾਨ ਉਸ ਦੀ ਪਤਨੀ ਚਰਨਜੀਤ ਕੌਰ ਦੀ ਮੌਤ ਹੋ ਗਈ।
ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਨਿਹਾਲ ਸਿੰਘ ਪੁੱਤਰ ਬੇਲਾ ਸਿੰਘ ਦੇ ਬਿਆਨਾਂ ਦੇ ਅਧਾਰ ਤੇ ਥਾਣਾ ਨਥਾਣਾ ਦੀ ਪੁਲਿਸ ਵੱਲੋ ਗੁਰਦੀਪ ਸਿੰਘ ਪੁੱਤਰ ਨਿਹਾਲ ਸਿੰਘ ਖਿਲਾਫ ਧਾਰਾ 304 ਆਈ.ਪੀ.ਸੀ. ਅਧੀਨ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਹਾਲੇ ਤੱਕ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।
# Contact us for News and advertisement on 980-345-0601
Kindly Like,Share & Subscribe https://charhatpunjabdi.com
1530900cookie-checkਨਸ਼ੇੜੀ ਪੁੱਤ ਨੇ ਪੈਸੇ ਨਾ ਦੇਣ ਤੇ ਮਾਂ ਦੀ ਕੀਤੀ ਕੁੱਟਮਾਰ, ਇਲਾਜ ਦੌਰਾਨ ਮੌਤ