ਚੜ੍ਹਤ ਪੰਜਾਬ ਦੀ
ਲੁਧਿਆਣਾ,12 ਮਈ (ਸਤ ਪਾਲ ਸੋਨੀ ) – ਪਿਛਲੇ ਦਿਨੀਂ ਪਟਿਆਲਾ ਸ਼ਹਿਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਵਿਖੇ ਭਾਰਤ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਤੋੜਨ ਲਈ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਦੀ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ।
ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਦੇ ਸੂਬਾਈ ਚੇਅਰਮੈਨ ਰਣਬੀਰ ਢਿੱਲੋਂ, ਮੁੱਖ ਸਲਾਹਕਾਰ ਚਰਨ ਸਿੰਘ ਸਰਾਭਾ , ਏਟਕ ਆਗੂ ਨਿਰਮਲ ਧਾਲੀਵਾਲ,ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ , ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ , ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਆਗੂ ਸਖਦੇਵ ਸੁਰਤਾਪੁਰੀ, ਜਸਵਿੰਦਰ ਉੱਘੀ, ਚੰਦਨ ਸਿੰਘ, ਜਗਮੋਹਨ ਨੌਲੱਖਾ ਤੇ ਵੇਦ ਪ੍ਰਕਾਸ਼ ਜਲੰਧਰ ,ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ , ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾੜੀਮੇਘਾ ਅਤੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ , ਪੰਜਾਬ ਪੈਨਸ਼ਨਰ ਯੂਨੀਅਨ ਦੇ ਸੂਬਾਈ ਆਗੂ ਗੁਰਮੇਲ ਸਿੰਘ ਮੈਲਡੇ ਅਤੇ ਸੱਤ ਪਾਲ ਗੁਪਤਾ , ਪੀ ਐਸ ਈ ਬੀ ਇੰਪਲਾਈਜ਼ ਫੈੱਡਰੇਸ਼ਨ ਦੇ ਹਰਭਜਨ ਸਿੰਘ ਪਿਲਖਣੀ , ਪੀ ਆਰ ਟੀ ਸੀ ਵਰਕਰਜ਼ ਯੂਨੀਅਨ ਦੇ ਉੱਤਮ ਸਿੰਘ ਬਾਗੜੀ , ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਆਗੂ ਮਨਜੀਤ ਸਿੰਘ ਗਿੱਲ , ਗੁਰਜੰਟ ਸਿੰਘ ਕੋਕਰੀ ਅਤੇ ਜਿਲਾ ਫੈਡਰੇਸ਼ਨ ਆਗੂ ਟਹਿਲ ਸਿੰਘ, ਸੁਰਿੰਦਰ ਬੈਂਸ ਲੁਧਿਆਣਾ ਨੇ ਕਿਹਾ ਹੈ ਕਿ ਪੰਜਾਬ ਦੇ ਅਮਨ ਪਸੰਦ ਲੋਕ ਸਾਲ 1978 ਤੋਂ 1995 ਤੱਕ ਵਾਪਰੇ ਕਾਲੇ ਦੌਰ ਨੂੰ ਨਹੀਂ ਭੁੁੱਲੇ, ਇਸ ਮੰਦਭਾਗੇ ਦੌਰ ਦੌਰਾਨ ਪੰਜਾਬ ਦੇ ਕਈ ਸਾਹਿਤਕਾਰਾਂ ‘, ਪੱਤਰਕਾਰਾਂ , ਬੁੱਧੀਜੀਵੀਆਂ, ਮੁਲਾਜ਼ਮ ਮਜ਼ਦੂਰ ਆਗੂਆਂ , ਰਾਜਨੀਤਕ ਸ਼ਖ਼ਸੀਅਤਾਂ ਅਤੇ ਹੋਰ ਹਜਾਰਾਂ ਨੌਂਜਵਾਨਾਂ ਸਮੇਤ ਆਮ ਲੋਕਾਂ ਦੀਆਂ ਸ਼ਹਾਦਤਾਂ ਤੋਂ ਬਾਅਦ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਪੈਦਾ ਹੋਈ ਸੀ । ਆਗੂਆਂ ਨੇ ਅਫ਼ਸੋਸ ਜ਼ਾਹਿਰ ਕੀਤਾ ਕਿ ਸਰਹੱਦੋਂ ਪਾਰ ਦੇਸ਼ ਵਿਰੋਧੀ ਤਾਕਤਾਂ ਪੰਜਾਬ ਵਿੱਚ ਇੱਕ ਵਾਰ ਫੇਿਰ ਕਾਲੇ ਦਿਨ ਲਿਆਉਣਾ ਚਾਹੁੰਦੀਆਂ ਹਨ।
ਪੰਜਾਬ ਸਰਕਾਰ ਨੂੰ ਅਮਨ ਬਹਾਲ ਰੱਖਣ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ
ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਸਰਕਾਰ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵੱਲੋਂ ਪੂਰਨ ਭਰੋਸਾ ਦਿੱਤਾ ਕਿ ਦੇਸ਼ ਅਤੇ ਪੰਜਾਬ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣਾ ਪੂਰਨ ਸਹਿਯੋਗ ਦੇਣ ਦਾ ਭਰੋਸਾ ਪ੍ਰਗਟਾਉਂਦੇ ਹਨ ।
#For any kind of News and advertisement contact us on 980-345-0601
1186700cookie-checkਦੇਸ ਦੀ ਭਾਈਚਾਰਕ ਸਾਂਝ ਨੂੰ ਤੋੜਨ ਲਈ ਦੇਸ਼ ਵਿਰੋਧੀ, ਸ਼ਰਾਰਤੀ ਕਾਰਵਾਈਆਂ ਕਰਨ ਵਾਲਿਆਂ ਦੀ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵੱਲੋਂ ਸਖਤ ਨਿੰਖੇਧੀ