April 19, 2024

Loading

ਚੜ੍ਹਤ ਪੰਜਾਬ ਦੀ 
 
ਲੁਧਿਆਣਾ, 28 ਜੁਲਾਈ ( ਸਤ ਪਾਲ ਸੋਨੀ ): ਪੰਜਾਬ ਦੇ ਆਬਕਾਰੀ ਅਤੇ ਕਰ, ਵਿੱਤ, ਯੋਜਨਾ ਅਤੇ ਪ੍ਰੋਗਰਾਮ ਲਾਗੂ ਕਰਨ ਮੰਤਰੀ ਹਰਪਾਲ ਸਿੰਘ ਚੀਮਾ ਦੇ ਸਖ਼ਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਆਬਕਾਰੀ ਡਿਊਟੀ ਦੀ ਅਦਾਇਗੀ ਕੀਤੇ ਬਿਨਾਂ ਸਕਾਚ ਵਿਸਕੀ ਦੀ ਤਸਕਰੀ ਕਰਨ ਵਾਲੇ ਸ਼ਰਾਬ ਮਾਫ਼ੀਆ ਖ਼ਿਲਾਫ਼ ਸਖ਼ਤੀ ਕਰਦਿਆਂ ਆਬਕਾਰੀ ਵਿਭਾਗ ਲੁਧਿਆਣਾ ਦੀ ਟੀਮ ਨੇ 20 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ। ਭਾਰਤ ਨਗਰ ਚੌਕ ਤੇ 2 ਕਾਰਾਂ ਚੋਂ ਮਾਰਕਾ ਅਤੇ 2 ਮੁਲਜ਼ਮਾਂ ਨੂੰ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਨਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਇਤਲਾਹ ਦੇ ਆਧਾਰ ਤੇ ਸਥਾਨਕ ਭਾਰਤ ਨਗਰ ਚੌਕ ਵਿਖੇ ਚੈਕਿੰਗ ਪੁਆਇੰਟ ਲਗਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਆਬਕਾਰੀ ਟੀਮ ਨੇ ਦੋ ਕਾਰਾਂ ਨੂੰ ਰੋਕ ਕੇ ਕਾਰਾਂ ਵਿੱਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਅਤੇ 83 ਨਕਲੀ ਹੋਲੋਗ੍ਰਾਮ (ਐਕਸਾਈਜ਼ ਲੇਬਲ) ਬਰਾਮਦ ਕਰਕੇ ਇਨ੍ਹਾਂ ਵਿੱਚ ਸਵਾਰ ਵਿਅਕਤੀਆਂ ਜਿਨ੍ਹਾਂ ਵਿੱਚ ਲੁਧਿਆਣਾ ਦੇ ਵਿਨੀਤ ਕੁਮਾਰ ਅਤੇ ਤਨਵੀਰ ਸਿੰਘ ਚੰਡੀਗੜ੍ਹ ਸ਼ਾਮਲ ਹਨ, ਨੂੰ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਚੰਡੀਗੜ੍ਹ ਵਾਸੀ ਪ੍ਰਿੰਸ ਕੁਕਰੇਜਾ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਦੋਵਾਂ ਮੁਲਜ਼ਮਾਂ ਨੂੰ ਥਾਣਾ ਡਵੀਜ਼ਨ ਨੰਬਰ 5 ਲੁਧਿਆਣਾ ਲਿਜਾਇਆ ਗਿਆ ਅਤੇ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ।ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪੰਜਾਬ ਵਿੱਚ ਮਹਿੰਗੀ ਸਕਾਚ ਵਿਸਕੀ ਦੀ ਤਸਕਰੀ ਕਰਨ ਦੇ ਇੱਕ ਵੱਡੇ ਰੈਕੇਟ ਦਾ ਹਿੱਸਾ ਸਨ ਅਤੇ ਟੀਮਾਂ ਸ਼ਰਾਬ ਦੇ ਸਰੋਤ ਦਾ ਪਤਾ ਲਗਾਉਣ ਲਈ ਕੰਮ ਕਰ ਰਹੀਆਂ ਹਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਆਬਕਾਰੀ ਐਕਟ ਦੀ ਉਲੰਘਣਾ ਨਾ ਕਰੇ।ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਸ਼ਿਕੰਜਾ ਹੋਰ ਤੇਜ਼ ਕੀਤਾ ਜਾਵੇਗਾ ਅਤੇ ਇਸ ਵਿੱਚ ਸ਼ਾਮਲ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
#For any kind of News and advertisment contact us on 980-345-0601

 

 

124150cookie-checkਆਬਕਾਰੀ ਵਿਭਾਗ ਨੇ 2 ਕਾਰਾਂ ‘ਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 2 ਮੁਲਜ਼ਮ ਕਾਬੂ
error: Content is protected !!