April 26, 2024

Loading

ਕੁਲਵਿੰਦਰ ਕੜਵਲ
ਚੜ੍ਹਤ ਪੰਜਾਬ ਦੀ
ਸਰਦੂਲਗੜ੍ਹ, 8 ਮਈ -ਵਿਧਾਨ ਸਭਾ ਹਲਕਾ ਸਰਦੂਲਗੜ੍ਹ ਵਿਖੇ ਪਿਛਲੇ ਦਿਨੀਂ ਹੋਈ ਗੜੇਮਾਰੀ ਅਤੇ ਵਰਖਾ ਕਾਰਨ ਖਰਾਬ ਹੋਈ ਕਣਕ ਦੀ ਫਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲ੍ਹਾ ਆਗੂ ਮਹਿੰਦਰ ਸਿੰਘ ਭੈਣੀ ਬਾਘਾ ਦੀ ਅਗਵਾਈ ਚ ਮਾਨਸਾ ਸਿਰਸਾ ਮਾਨਸਾ ਰੋਡ ਭਾਖੜਾ ਦੇ ਕੋਲ ਫੱਤਾ ਮਾਲੋਕਾ ਵਿਖੇ ਧਰਨਾ ਲਗਾਇਆ ਗਿਆ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੜੇਮਾਰੀ ਦੇ ਮੁਆਵਜ਼ੇ ਲਈ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਨੂੰ 15 ਅਪ੍ਰੈਲ ਤੋਂ ਪਹਿਲਾਂ ਪਹਿਲਾਂ ਉਨ੍ਹਾਂ ਦੀਆਂ ਫਸਲਾਂ ਦੇ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ। ਇਕ ਮਹੀਨਾ ਬੀਤ ਜਾਣ ਤੇ ਵੀ ਅੱਜ ਕਿਸੇ ਵੀ ਕਿਸਾਨ ਨੂੰ ਗੜੇਮਾਰੀ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ, ਜਿਸ ਦੇ ਰੋਸ ਵਜੋਂ ਕਿਸਾਨਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਪਹੁੰਚੇ ਸਰਦੂਲਗੜ੍ਹ ਐਸ ਡੀ ਐਮ ਜੀ ਮੈਡਮ ਪੂਨਮ ਸਿੰਘ ਅਤੇ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਖਗੂੰੜਾ ਨੇ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਦੇ ਮੁਆਵਜ਼ੇ ਦੀ ਗੱਲ ਜਿਲਾ ਪ੍ਰਸ਼ਾਸਨ ਕੋਲ ਪਹੁੰਚਾ ਦਿੱਤੀ ਹੈ। ਜਿਨ੍ਹਾਂ ਦੇ ਵਿਸ਼ਵਾਸ ਤੇ ਕਿਸਾਨਾਂ ਨੇ ਧਰਨਾ ਚੁੱਕ ਲਿਆ। ਇਸ ਮੌਕੇ ਵੱਡੀ ਗਿਣਤੀ ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਗਰੁੱਪ ਦੇ ਵਰਕਰ ਵੱਡੀ ਗਿਣਤੀ ਚ ਹਾਜ਼ਰ ਸਨ।
# Contact us for News and advertisement on 980-345-0601
Kindly Like,Share & Subscribe http://charhatpunjabdi.com
151330cookie-checkਕਣਕ ਦੀ ਫਸਲ ਦੇ ਹੋਏ ਖਰਾਬੇ ਦਾ ਮੁਆਵਜ਼ਾ ਨਾ ਮਿਲਣ ਤੇ ਕਿਸਾਨਾਂ ਨੇ ਰੋਸ ਵਜੋਂ ਫੱਤਾ ਮਾਲੋਕਾ ਨਹਿਰ ਤੇ ਲਗਾਇਆ ਧਰਨਾ
error: Content is protected !!