December 22, 2024

Loading

ਲੁਧਿਆਣਾ, 21 ਮਾਰਚ ( ਸਤਪਾਲ ਸੋਨੀ ) : ਵਿਸ਼ਵ ਭਰ ਵਿੱਚ ਫੈਲੀ ਬਿਮਾਰੀ ਨੋਵੇਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਗੁੰਮਰਾਹਕੁੰਨ ਅਫ਼ਵਾਹਾਂ ਵੀ ਫੈਲਾਈਆਂ ਜਾ ਰਹੀਆਂ ਹਨ। ਕਿਉਂਕਿ ਇਨਾਂ ਅਫ਼ਵਾਹਾਂ ਨਾਲ ਲੋਕਾਂ ਵਿੱਚ ਘਬਰਾਹਟ ਪੈਦਾ ਹੁੰਦੀ ਹੈ, ਜਿਸ ਕਾਰਨ ਇਹ ਬਰਦਾਸ਼ਤ ਯੋਗ ਨਹੀਂ ਹੈ। ਅਜਿਹੇ ਸ਼ਰਾਰਤੀ ਅਨਸਰਾਂ ਦੇ ਖ਼ਿਲਾਫ਼ ਜ਼ਿਲਾ ਪ੍ਰਸਾਸ਼ਨ ਨੇ ਹੁਣ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਦਾ ਫੈਸਲਾ ਕੀਤਾ ਹੈ।

ਇਸ ਸੰਬੰਧੀ ਜ਼ਿਲਾ ਲੋਕ ਸੰਪਰਕ ਅਫ਼ਸਰ ਲੁਧਿਆਣਾ ਨੂੰ ਪੱਤਰ ਲਿਖ ਕੇ ਮੀਡੀਆ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਲਿਖਿਆ ਹੈ ਕਿ ਇਸ ਸਥਿਤੀ ਵਿੱਚ ਮੁੱਖ ਧਾਰਾ ਦੇ ਮੀਡੀਆ ਨੂੰ ਜ਼ਿਲਾ ਪ੍ਰਸਾਸ਼ਨ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨਾਂ ਮੀਡੀਆ ਨੂੰ ਅਪੀਲ ਕੀਤੀ ਕਿ ਕੋਈ ਵੀ ਖ਼ਬਰ ਨੂੰ ਅਖ਼ਬਾਰ/ਚੈਨਲ/ਸੋਸ਼ਲ ਪਲੇਟਫਾਰਮ ਆਦਿ ‘ਤੇ ਨਸ਼ਰ ਕਰਨ ਤੋਂ ਪਹਿਲਾਂ ਉਸ ਦੇ ਤੱਥਾਂ ਨੂੰ ਚੰਗੀ ਤਰਾਂ ਘੋਖ ਲਿਆ ਜਾਵੇ। ਉਨਾਂ ਕਿਹਾ ਕਿ ਮੀਡੀਆ ਵੀ ਗੁੰਮਰਾਹਕੁੰਨ ਪ੍ਰਚਾਰ ਕਰਨ ਵਾਲਿਆਂ ਬਾਰੇ ਸੂਚਨਾ ਜ਼ਿਲਾ ਪ੍ਰਸਾਸ਼ਨ ਨੂੰ ਪਹੁੰਚਾਵੇ ਤਾਂ ਜੋ ਉਨਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।

ਉਨਾਂ ਦੱਸਿਆ ਕਿ ਡਿਜਾਸਟਰ ਮੈਨੇਜਮੈਂਟ ਐਕਟ ਦੀ ਧਾਰਾ 54 ਅਧੀਨ ਇਹ ਪ੍ਰਾਵਧਾਨ ਹੈ ਕਿ ”ਜੋ ਵੀ ਵਿਅਕਤੀ ਕੋਈ ਝੂਠੀ ਚਿਤਾਵਨੀ ਜਾਂ ਅਫ਼ਵਾਹ ਬਣਾਉਂਦਾ ਜਾਂ ਫੈਲਾਉਂਦਾ ਹੈ, ਜਿਸ ਨਾਲ ਲੋਕਾਂ ਵਿੱਚ ਘਬਰਾਹਟ ਪੈਦਾ ਹੁੰਦੀ ਹੈ, ਤਾਂ ਉਸਨੂੰ ਇੱਕ ਸਾਲ ਤੱਕ ਦੀ ਕੈਦ ਜਾਂ ਜੁਰਮਾਨਾ ਹੋ ਸਕਦਾ ਹੈ।”

 

56470cookie-checkਗੁੰਮਰਾਹਕੁੰਨ ਅਫ਼ਵਾਹਾਂ ਬਣਾਉਣ ਅਤੇ ਫੈਲਾਉਣ ਵਾਲਿਆਂ ‘ਤੇ ਹੋਣਗੇ ਪਰਚੇ ਦਰਜ- ਡਿਪਟੀ ਕਮਿਸ਼ਨਰ
error: Content is protected !!