April 26, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ, (ਸਤ ਪਾਲ ਸੋਨੀ/ਰਵੀ ਵਰਮਾ) -ਸਿਵਲ ਸਰਜਨ ਡਾ.ਐਸ.ਪੀ. ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਦੀ ਬਿਮਾਰੀ ਦੇ ਬਚਾਅ ਸਬੰਧੀ ਅਜੇ ਵੀ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ।ਉਨ੍ਹਾਂ ਅੱਗੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਜਿਲ੍ਹੇ ਭਰ ਵਿਚ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ ਅਤੇ ਤਿਉਹਾਰ ਦੇ ਮੱਦੇਨਜ਼ਰ ਬਜਾ਼ਰਾਂ ਵਿਚ ਖਰੀਦੋ ਫਰੋਖਤ ਵੱਧਣ ਕਾਰਨ ਆਮ ਲੋਕਾਂ ਦੀ ਭੀੜ ਵਿੱਚ ਵਾਧਾ ਹੁੰਦਾ ਹੈ।
ਡਾ. ਐਸ.ਪੀ. ਸਿੰਘ ਨੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਬਿਮਾਰੀ ਸਬੰਧੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਮਾਜਿਕ ਦੂਰੀ ਬਣਾ ਕਿ ਰੱਖੀ ਜਾਵੇ, ਮਾਸਕ ਨੂੰ ਚੰਗੀ ਤਰ੍ਹਾਂ ਪਹਿਨਿਆ ਜਾਵੇ ਅਤੇ ਹੱਥਾਂ ਨੂੰ ਨਿਯਮਤ ਤੋਰ ‘ਤੇ ਸਾਫ ਰੱਖਿਆ ਜਾਵੇ ਤਾਂ ਜ਼ੋ ਸੰਭਾਵਿਤ ਤੀਜ਼ੀ ਲਹਿਰ ਤੋ ਆਪਣੇ ਆਪ ਅਤੇ ਸਮਾਜ ਨੂੰ ਬਚਾਅ ਕੇ ਰੱਖਿਆ ਜਾ ਸਕੇ।ਉਨਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋ ਜਾਰੀ ਕੋਰੋਨਾ ਸਬੰਧੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
86710cookie-checkਤਿਉਹਾਰਾਂ ਦੇ ਸੀਜਨ ‘ਚ ਕੋਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਕੀਤੀ ਜਾਵੇ ਸਖ਼ਤੀ ਨਾਲ ਪਾਲਣਾ – ਸਿਵਲ ਸਰਜਨ ਡਾ.ਐਸ.ਪੀ. ਸਿੰਘ
error: Content is protected !!