September 15, 2024

Loading

ਚੜ੍ਹਤ ਪੰਜਾਬ ਦੀ
ਸਤ ਪਾਲ ਸੋਨੀ
ਲੁਧਿਆਣਾ: ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਸੈਂਟਰਲ ਅਤੇ ਹਲਕਾ ਨਾਰਥ ਵਿੱਚ ਵਰਕਰ ਮਿਲਨੀ ਪ੍ਰੋਗਰਾਮ ਦੌਰਾਨ ਸੈਂਕੜੇ ਨਵੀਂਆਂ ਜੁਆਇਨਿੰਗ ਪਵਾਈਆਂ ਗਈਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁਧ ਰਾਮ, ਸਟੇਟ ਜ.ਸੈਕਟਰੀ ਜਗਰੂਪ ਸਿੰਘ ਸੇਖਵਾਂ, ਪਾਰਟੀ ਦੇ ਉਪ ਪ੍ਰਧਾਨ ਤਰੁਣਪ੍ਰੀਤ ਸਿੰਘ ਸੌਂਦ ਹੋਰਾਂ ਦੀ ਅਗਵਾਈ ਹੇਠ ਅਤੇ ਹਲਕੇ ਸੈਂਟਰਲ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਹਲਕੇ ਨਾਰਥ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਮਿਹਨਤ  ਸਦਕਾ ਅਕਾਲੀ ਦਲ, ਕਾਂਗਰਸ ਤੇ ਬੀਜੇਪੀ ਛੱਡ ਕੇ ਆਏ ਹੋਏ ਸਾਬਕਾ ਕੌਂਸਲਰ ਤੇ ਹੋਰ ਅਹੁਦੇਦਾਰ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਕਰਨ ਲਈ ਪਾਰਟੀ ਵਿੱਚ ਸ਼ਾਮਿਲ ਹੋਏ।
ਇਸ ਮੌਕੇ ਤੇ ਆਮ ਆਦਮੀ ਪਾਰਟੀ ਸੰਗਠਨ ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ, ਜ਼ਿਲ੍ਹਾ ਪ੍ਰਧਾਨ ਲੁਧਿਆਣਾ/ਚੇਅਰਮੈਨ ਜ਼ਿਲ੍ਹਾ ਵਿੱਤ ਤੇ ਯੋਜਨਾ ਕਮੇਟੀ ਸ਼ਰਨ ਪਾਲ ਸਿੰਘ ਮੱਕੜ, ਚੇਅਰਮੈਨ ਕੋਅਪਰੇਟਿਵ ਐਗਰੀ ਡਿਵੈਲਪਮੈਂਟ ਬੈਂਕ ਸੀਏ ਸੁਰੇਸ਼ ਗੋਇਲ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਹਲਕਾ ਦਾਖਾ ਇੰਚਾਰਜ ਡਾ. ਕੇ ਐਨ ਐਸ ਕੰਗ, ਐਡਵੋਕੇਟ ਪਰਮਵੀਰ ਸਿੰਘ, ਜ਼ਿਲ੍ਹਾ ਡਿਪਟੀ ਪ੍ਰਧਾਨ ਡਾ. ਦੀਪਕ ਬਾਂਸਲ, ਐਡਵੋਕੇਟ ਗਗਨਦੀਪ ਸਿੰਘ ਸੈਣੀ, ਦਫ਼ਤਰ ਇੰਚਾਰਜ ਮਾਸਟਰ ਹਰੀ ਸਿੰਘ, ਵੂਮੈਨ ਵਿੰਗ ਦੇ  ਪ੍ਰਧਾਨ ਮੈਡਮ ਨਿਤੂ ਵੋਹਰਾ, ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਬਸੰਤ, ਰਾਜੂ ਚਾਵਲਾ, ਨਰਿੰਦਰ ਸ਼ਰਮਾ ਬਿੱਟੁ, ਗੋਲੂ ਬਾਜਵਾ,ਦਸਮੇਸ਼ ਸਿੰਘ ਅਤੇ ਇੰਨ੍ਹਾਂ ਤੋਂ ਇਲਾਵਾ ਹਲਕੇ ਦੇ ਬਲਾਕ ਪ੍ਰਧਾਨ, ਵਾਰਡ ਪ੍ਰਧਾਨ, ਤੇ ਵਲੰਟੀਅਰਜ਼ ਮੌਜੂਦ ਸਨ।
#For any kind of News and advertisement contact us on 980-345-0601
Kindly Like,share and subscribe our News Portal http://charhatpunjabdi.com/wp-login.php
159130cookie-checkਅਕਾਲੀ ਦਲ, ਕਾਂਗਰਸ ਤੇ ਭਾਜਪਾ ਦੇ ਸਾਬਕਾ ਕੌਂਸਲਰ ਤੇ ਹੋਰ ਆਹੁਦੇਦਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ 
error: Content is protected !!