October 12, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ, 2 ਜੂਨ(ਰਣਜੀਤ ਸਿੰਘ ਖਾਲਸਾ) : ਫਰੈਡਜ ਵੈਲਫੇਅਰ ਐਸੋਸੀਏਸ਼ਨ ਰਜਿ. ਏ ਬਲਾਕ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੇ ਪ੍ਰਧਾਨ ਜਸਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ  ਵੱਲੋ ਅੱਜ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਇਆ ਗਿਆ। ਇਸ ਮੌਕੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਫਰੈਡਜ ਵੈਲਫੇਅਰ ਐਸੋਸੀਏਸ਼ਨ ਰਜਿ. ਏ ਬਲਾਕ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੇ ਪ੍ਰਧਾਨ ਜਸਪਾਲ ਸਿੰਘ ਕੋਹਲੀ  ਨੇ ਕਿਹਾ ਕਿ ਸ਼੍ਰੀ ਗੁਰੁ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਵਿੱਚ ਪਹਿਲੀ ਅਤੇ ਦੁਨੀਆਂ ਦੇ ਇਤਿਹਾਸ ਵਿਚ ਇਕ ਲਾਸਾਨੀ ਤੇ ਬੇਮਿਸਾਲ ਸ਼ਹਾਦਤ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਸ਼ਹੀਦੀਆਂ ਦਾ ਇਕ ਨਵਾਂ ਅਧਿਆਇ ਆਰੰਭ ਹੋਇਆ।ਉਨ੍ਹਾਂ ਨੇ ਕਿਹਾ ਕਿ ਪੰਚਮ ਪਾਤਸ਼ਾਹ ਦਾ ਸਾਰਾ ਜੀਵਨ ਹੀ ਪਰਉਪਕਾਰ ਵਿਚ ਕਿਸੇ ਉਚੇ ਆਦਰਸ਼ ਲਈ ਬਤੀਤ ਹੋਇਆ।
ਨੌਜਵਾਨ ਪੀੜ੍ਹੀ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਉਪਦੇਸ਼ਾਂ ਤੋ ਸੇਧ ਲਵੇ
ਜਸਪਾਲ ਸਿੰਘ ਕੋਹਲੀ  ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਸ਼੍ਰੀ ਗੁਰੂ ਅਰਜਨ ਦੇਵ ਜੀ ਵੱਲੋ ਬਖਸ਼ੇ  ਭਗਤੀ  ਦੇ ਸੰਕਲਪ  ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ ਇਸ ਦੌਰਾਨ ਉਨ੍ਹਾਂ ਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਛਬੀਲ ਤੇ ਲੰਗਰ ਵਰਤਾਉਣ ਦੀ ਸੇਵਾ ਬੜੇ ਸਤਿਕਾਰ ਤੇ ਸੇਵਾ ਭਾਵਨਾ ਨਾਲ ਕੀਤੀ।ਇਸ ਮੌਕੇ ਉਨ੍ਹਾਂ ਦੇ ਨਾਲ ਸ਼ਮਸ਼ੇਰ ਸਿੰਘ ਚਾਵਲਾ,ਜਸਬੀਰ ਸਿੰਘ ਡੰਗ, ਹਰਵਿੰਦਰ ਸਿੰਘ, ਪਰਮਿੰਦਰ ਸਿੰਘ ਬੱਤਰਾ, ਕ੍ਰਿਪਾਲ ਸਿੰਘ ਬਜਾਜ, ਪ੍ਰੀਤ ਬਸੰਤ, ਰਜ਼ਤ ਗੁਪਤਾ,ਅਮਨਦੀਪ ਸਿੰਘ, ਅਮਰਜੀਤ ਸਿੰਘ, ਮਨਮੋਹਨ ਸਿੰਘ ਅਤੇ ਕਈ ਹੋਰ ਪ੍ਰਮੁੱਖ ਸਖਸ਼ੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
#For any kind of News and advertisement contact us on 980-345-0601
120220cookie-checkਫਰੈਡਜ ਵੈਲਫੇਅਰ ਐਸੋਸੀਏਸ਼ਨ ਵੱਲੋ ਸ਼ਹੀਦੀ ਪੁਰਬ ਦੇ ਸਬੰਧ ‘ਚ ਛਬੀਲ ਤੇ ਲੰਗਰ ਲਗਾਇਆ ਗਿਆ
error: Content is protected !!