April 25, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ/ਭਗਤਾ ਭਾਈਕਾ, 9 ਫ਼ਰਵਰੀ (ਪ੍ਰਦੀਪ ਸ਼ਰਮਾ) : ਸੂਬੇ ਅੰਦਰ ਵਿਧਾਨਸਭਾ ਚੋਣਾਂ ਨੂੰ ਲੈਕੇ ਸਿਆਸੀ ਮਾਹੌਲ ਪੂਰੀ ਤਰਾਂ ਨਾਲ ਭਖਿਆ ਹੋਇਆ ਹੈ ਜਿਸਨੂੰ ਲੈਕੇ ਸਿਆਸੀ ਆਗੂ ਵੱਖ ਵੱਖ ਪਾਰਟੀਆਂ ਤੋਂ ਨਾਤਾ ਤੋੜ ਹੋਰਨਾਂ ਪਾਰਟੀਆਂ ਵਿਚ ਧੜਾਧੜ ਸ਼ਾਮਲ ਹੋ ਰਹੇ ਹਨ। ਇਸੇ ਦੇ ਤਹਿਤ ਹਲਕਾ ਰਾਮਪੁਰਾ ਫੂਲ਼ ਅਧੀਨ ਪੈਂਦੇ ਪਿੰਡ ਗੁਰੂਸਰ ਜਲਾਲ ਵਿੱਚ ਆਮ ਆਦਮੀ ਪਾਰਟੀ ਦੇ ਬੇੜੇ ਨੂੰ ਉਸ ਵੇਲੇ ਸਿਆਸੀ ਮਜ਼ਬੂਤੀ ਮਿਲੀ ਜਦੋਂ ਪਿੰਡ ਤੋਂ ਦੋ ਕਾਂਗਰਸ ਪਾਰਟੀ ਨਾਲ ਸੰਬੰਧਿਤ ਪੰਚਾਂ ਜਿਹਨਾਂ ਵਿਚ ਇਕ ਮਹਿਲਾ ਪੰਚ ਦਾ ਪਤੀ ਜਰਨੈਲ ਸਿੰਘ ਸਿੱਧੂ ਅਤੇ ਬਸੰਤ ਸਿੰਘ ਚੌਹਾਨ ਪੰਚ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੱਧੂ ਦੀ ਅਗਵਾਈ ਚ ਆਪ ਪਾਰਟੀ ਵਿਚ ਸ਼ਾਮਲ ਹੋ ਗਏ।
ਪਾਰਟੀ ਦੇ ਉਮੀਦਵਾਰ ਬਲਕਾਰ ਸਿੱਧੂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਚੋਂ ਜਸਵੰਤ ਸਿੰਘ ਕਾਕਾ, ਗੁਰਪਿਆਰ ਸਿੰਘ, ਬੱਬੂ ਸਿੰਘ, ਸਿਕੰਦਰ ਸਿੰਘ, ਗੁਰਜੰਟ ਸਿੰਘ, ਜਸਵੰਤ ਸਿੰਘ ਪੱਪੂ, ਹਰਬੰਸ ਸਿੰਘ, ਸ਼ਹਿਬਾਜ਼ ਸਿੰਘ, ਸ਼ਮਸ਼ੇਰ ਸਿੰਘ, ਜਗਤਾਰ ਸਿੰਘ, ਸੁਖਮੰਦਰ ਸਿੰਘ, ਜਰਨੈਲ ਸਿੰਘ, ਗੁਰਦੀਪ ਸਿੰਘ, ਬਸੰਤ ਸਿੰਘ, ਖੁਸ਼ਦੀਪ ਸਿੰਘ, ਜੀਵਨ ਸਿੰਘ, ਮਨਪ੍ਰੀਤ ਕੌਰ, ਬਸੰਤ ਸਿੰਘ, ਸੁਖਪ੍ਰੀਤ ਕੌਰ, ਸਿਮਰਨ ਕੌਰ, ਜਸਵਿੰਦਰ ਕੌਰ, ਅਮਰਜੀਤ ਕੌਰ, ਕੇਵਲ ਸਿੰਘ, ਮੰਦਰ ਸਿੰਘ ਤੇ ਸਰਬਜੀਤ ਕੌਰ ਨੂੰ ਪਾਰਟੀ ਚਿੰਨ੍ਹ ਨਾਲ ਸਨਮਾਨਿਤ ਕਰਨ ਦੇ ਨਾਲ ਨਾਲ ਉਹਨਾਂ ਨੂੰ ਭਰੋਸਾ ਦਿੱਤਾ ਕਿ ਪਾਰਟੀ ਵਿਚ ਉਹਨਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬਲਕਾਰ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਜਿਸਦੇ ਚਲਦਿਆਂ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਲੋਕ ਕਾਂਗਰਸ ਤੇ ਅਕਾਲੀ ਦਲ ਨੂੰ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਸਿੱਧੂ ਨੇ ਕਿਹਾ ਕਾਂਗਰਸ ਅਤੇ ਅਕਾਲੀ ਦਲ ਨੇ ਵਾਰੀ ਵਾਰੀ ਸੂਬੇ ਨੂੰ ਲੁੱਟਿਆ ਤੇ ਆਪਣੇ ਘਰਾਂ ਦੇ ਖਜ਼ਾਨੇ ਭਰੇ ਜਿਸ ਕਰਕੇ ਇਹਨਾਂ ਦੀਆਂ ਇਹੀ ਮਾੜੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਲੋਕ ਹੁਣ ਤੀਜੇ ਬਦਲਾਵ ਆਮ ਆਦਮੀ ਪਾਰਟੀ ਨੂੰ ਸਮਰਥਨ ਦੇ ਰਹੇ ਹਨ। ਇਸ ਮੌਕੇ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਜਤਿੰਦਰ ਭੱਲਾ, ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਇੰਦਰਜੀਤ ਮਾਨ, ਸੀਰਾ ਮੱਲੂਆਣਾ, ਬੂਟਾ ਸਿੰਘ ਆੜਤੀਆ, ਧਰਮਿੰਦਰ ਸਿੰਘ, ਕੁਲਵਿੰਦਰ ਸਿੰਘ, ਕੀਤ ਸਿੰਘ, ਰਾਜ ਟੈਣੀ ਸ਼ਰਮਾ, ਭਾਨ ਸ਼ਰਮਾ, ਜੀਵਨ ਸਿੰਘ ਸਮੇਤ ਪਿੰਡ ਤੋਂ ਆਮ ਆਦਮੀ ਪਾਰਟੀ ਦੇ ਹੋਰ ਵੀ ਵਰਕਰ ਤੇ ਮਹਿਲਾਵਾਂ ਹਾਜ਼ਰ ਸਨ।
105280cookie-check ਗੁਰੂਸਰ ਜਲਾਲ ਤੋਂ ਕਾਂਗਰਸੀ ਪੰਚਾਂ ਨੇ ਪੰਜਾ ਛੱਡ ਆਮ ਆਦਮੀ ਪਾਰਟੀ ਦਾ ਫੜਿਆ ਪੱਲ੍ਹਾ
error: Content is protected !!