ਚੜ੍ਹਤ ਪੰਜਾਬ ਦੀ ।
ਮਾਨਸਾ, (ਪ੍ਰਦੀਪ ਸ਼ਰਮਾ):ਪਿਛਲੀ 7 ਮਾਰਚ ਤੋਂ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦੀ ਫਸਲ ਦੇ ਮੁਆਵਜ਼ੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਇਕ ਮਹੀਨੇ ਤੋਂ ਲਗਾਤਾਰ ਦਿਨ ਰਾਤ ਦਾ ਜ਼ਿਲ੍ਹਾ ਕਚਹਿਰੀਆਂ ਵਿੱਚ ਧਰਨਾ ਚੱਲ ਰਿਹਾ ਹੈ ਅਤੇ ਜ਼ਿਲ੍ਹੇ ਦੇ ਕਿਸਾਨ ਮਜ਼ਦੂਰਾਂ ਨੂੰ ਗੁੰਮਰਾਹ ਕਰਨ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਚਹੇਤਿਆਂ ਨੂੰ ਚੈੱਕ ਦੇ ਕੇ ਜ਼ਿਲ੍ਹੇ ਦੇ ਕਿਸਾਨਾਂ ਮਜ਼ਦੂਰਾਂ ਨੂੰ ਗੁੰਮਰਾਹ ਕੀਤਾ ਗਿਆ ਹੈ।
ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਬੀ ਕੇ ਯੂ ਡਕੌਂਦਾ ਦੇ ਇਕਬਾਲ ਸਿੰਘ ਮਾਨਸਾ ਬੀਕੇਯੂ ਡਕੌਂਦਾ ਦੇ ਬਲਾਕ ਪ੍ਰਧਾਨ ਬਲਵਿੰਦਰ ਸ਼ਰਮਾ ਖਿਆਲਾ ਕੁੱਲ ਹਿੰਦ ਕਿਸਾਨ ਸਭਾ ਦੇ ਕ੍ਰਿਸ਼ਨ ਚੌਹਾਨ ਜਮਹੂਰੀ ਕਿਸਾਨ ਸਭਾ ਦੇ ਅਮਰੀਕ ਸਿੰਘ ਫਫਡ਼ੇ ਬੀਕੇਯੂ ਮਾਨਸਾ ਦੇ ਉੱਗਰ ਸਿੰਘ ਮਾਨਸਾ ਨੇ ਧਰਨੇ ਵਿੱਚ ਸ਼ਾਮਲ ਸਾਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ 7 ਅਪਰੈਲ ਤੱਕ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਮਜਬੂਰੀ ਵੱਸ 8 ਅਪਰੈਲ ਨੂੰ ਸਿਹਤ ਮੰਤਰੀ ਵਿਜੈ ਸਿੰਗਲਾ ਦੀ ਰਿਹਾਇਸ਼ ਵਿਖੇ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਆਗੂਆਂ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਧਰਨੇ ਤੋਂ ਹੋਰਨਾਂ ਤੋਂ ਇਲਾਵਾ ਬੁਢਲਾਡਾ ਬਲਾਕ ਪ੍ਰਧਾਨ ਸੱਤਪਾਲ ਸਿੰਘ ਬਰ੍ਹੇ ,ਤਾਰਾ ਚੰਦ ਬਰੇਟਾ. ਗੁਰਜੰਟ ਮਘਾਣੀਆਂ ਰਾਮਫਲ ਬਹਾਦਰਪੁਰ, ਮੇਜਰ ਦੂਲੋਵਾਲ, ਕਰਮਜੀਤ ਕੌਰ ਧਨਪੁਰਾ ,ਪੰਜਾਬ ਕਿਸਾਨ ਯੂਨੀਅਨ ਦੇ ਸ਼ਹਿਰੀ ਪ੍ਰਧਾਨ ਸੁਖਚਰਨ ਸਿੰਘ ਦਾਨੇਵਾਲੀਆ, ਕਰਨੈਲ ਮਾਨਸਾ ਆਦਿ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ।
1131300cookie-checkਨਰਮਾ ਮੁਆਵਜਾ ਵਿੱਚ ਭਗੌੜੀ ਸਰਕਾਰ ਦੇ ਮੰਤਰੀ ਵਿਜੇ ਸਿੰਗਲਾ ਦਾ ਘਿਰਾਓ ਕੀਤਾ ਜਾਵੇਗਾ — ਸੰਯੁਕਤ ਕਿਸਾਨ ਮੋਰਚਾ