January 3, 2025

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 18 ਜਨਵਰੀ(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਦਿੜਬਾ ਤੋਂ ਪੰਜਾਬ ਆੜਤੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਸੁਨੀਲ ਕੁਮਾਰ ਦਿੜਬਾ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਪਣੇ ਦੋ ਸਾਥੀਆਂ ਅਵਤਾਰ ਸਿੰਘ ਤੇ ਗੁਰਜੰਟ ਸਿੰਘ ਸਣੇ ਪੰਜਾਬ ਲੋਕ ਕਾਂਗਰਸ ਚ ਸ਼ਾਮਲ ਹੋ ਗਏ। ਪਾਰਟੀ ਚ ਸ਼ਾਮਲ ਹੋਣ ਮੌਕੇ ਦਿੜਬਾ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਵਲੋਂ ਖਾਸ ਤੌਰ ਤੇ ਆਪਣੇ ਸ਼ਾਸਨ ਕਾਲ ਦੌਰਾਨ ਕਿਸਾਨੀ ਭਾਈਚਾਰੇ ਲਈ ਚੁੱਕੇ ਗਏ ਕਦਮਾਂ ਲਈ ਧੰਨਵਾਦੀ ਹਨ।
ਕੈਪਟਨ ਅਮਰਿੰਦਰ ਵੱਲੋਂ ਸੂਬੇ ਦੇ ਹਜ਼ਾਰਾਂ ਕਿਸਾਨਾਂ ਨੂੰ ਕਰਜ਼ੇ ਤੋਂ ਰਾਹਤ ਦਿੱਤੀ ਗਈ। ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਸੰਘਰਸ਼ ਨੂੰ ਕੈਪਟਨ ਅਮਰਿੰਦਰ ਵੱਲੋਂ ਸਮਰੱਥਨ ਕੀਤਾ ਗਿਆ ਅਤੇ ਜੇਕਰ ਉਨਾਂ ਦੀ ਮੱਦਦ ਨਾ ਮਿਲਦੀ ਤਾਂ ਇਹ ਤਿੰਨੇ ਕਾਨੂੰਨ ਵਾਪਸ ਨਾ ਹੁੰਦੇ। ਫੈਡਰੇਸ਼ਨ ਦੇ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਚਾਹੁੰਦਾ ਹੈ ਕਿ ਕੈਪਟਨ ਅਮਰਿੰਦਰ ਸੂਬਾ ਸਰਕਾਰ ਦੀ ਅਗਵਾਈ ਕਰਨ, ਕਿਉਂਕਿ ਪੰਜਾਬ ਨੂੰ ਇਸ ਵੇਲੇ ਉਨ੍ਹਾਂ ਦੀ ਬਹੁਤ ਲੋੜ ਹੈ। ਸਮਾਜ ਦੇ ਸਾਰੇ ਵਰਗ, ਭਾਵੇਂ ਉਹ ਕਿਸਾਨ ਹੋਣ ਜਾਂ ਫਿਰ ਵਪਾਰੀ, ਹਰ ਕੋਈ ਕੈਪਟਨ ਅਮਰਿੰਦਰ ਦਾ ਸਮਰੱਥਨ ਕਰਦਾ ਹੈ।

 

101050cookie-checkਪੰਜਾਬ ਆੜਤੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਪੰਜਾਬ ਲੋਕ ਕਾਂਗਰਸ ਚ ਸ਼ਾਮਲ
error: Content is protected !!