ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 23 ਦਸੰਬਰ(ਕੁਲਜੀਤ ਸਿੰਘ ਢੀਂਗਰਾ/ਪਰਦੀਪ ਸ਼ਰਮਾ): ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪਿਛਲੇ ਦਿਨੀ ਐਲਾਨੇ ਗਏ ਬੀ.ਏ ਸਮੈਸਟਰ ਚੋਥਾ ਦੇ ਨਤੀਜਿਆਂ ਚੋਂ ਲੜਕੀਆਂ ਦੇ ਨਾਮ ਨਾਲ ਜਾਣੀ ਜਾਂਦੀ ਮਾਲਵੇ ਦੀ ਪ੍ਰਸਿੱਧ ਸੰਸਥਾ ਮਾਤਾ ਸੁੰਦਰੀ ਗਰਲਜ ਕਾਲਜ ਢੱਡੇ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਬਾਰੇ ਜਾਣਕਾਰੀ ਦਿੰਦਿਆਂ ਕਲਾਸ ਇੰਚਾਰਜ ਪ੍ਰੋ. ਸ਼ੈਫੀ ਨੇ ਦੱਸਿਆ ਕਿ ਇਸ ਨਤੀਜੇ ਵਿੱਚੋਂ ਮਨਦੀਪ ਸਰਮਾ ਨੇ 89.6 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪਹਿਲਾ, ਇੰਦਰਜੀਤ ਕੌਰ 89.4 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਦੂਜਾ, ਸੁਖਪਾਲ ਕੌਰ ਨੇ 89.2 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ।
ਇਹਨਾਂ ਵਿਦਿਆਰਥਣਾਂ ਨੂੰ ਹੱਲਾਸ਼ੇਰੀ ਦਿੰਦਿਆਂ ਹੋਇਆਂ ਕਾਲਜ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ ਅਤੇ ਐਮ ਡੀ ਗੁਰਬਿੰਦਰ ਸਿੰਘ ਬੱਲੀ ਨੇ ਕਿਹਾ ਕਿ ਇਸਦਾ ਸਿਹਰਾ ਮਿਹਨਤੀ ਸਟਾਫ ਨੂੰ ਜਾਦਾ ਹੈ ਇਸ ਲਈ ਵਿਦਿਆਰਥੀਆਂ ਦੇ ਨਾਲ ਨਾਲ ਸਮੂਹ ਸਟਾਫ ਵੀ ਵਧਾਈ ਦਾ ਪਾਤਰ ਹੈ। ਅਸੀਂ ਮਾਪਿਆਂ ਨੂੰ ਪੂਰਨ ਵਿਸ਼ਵਾਸ ਦਿਵਾਉਂਦੇ ਹਾ ਕਿ ਬੱਚਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਨਵੀਆਂ ਯੋਜਨਾਵਾਂ ਉਲੀਕ ਰਹੇਂ ਹਾ ਤਾ ਕਿ ਵਿਦਿਆਰਥੀਆਂ ਨੂੰ ਰੁਜਗਾਰ ਮੁਹੱਈਆਂ ਕਰਵਾਇਆ ਜਾ ਸਕੇ । ਸੰਸਥਾ ਦੇ ਪ੍ਰਿੰਸੀਪਲ ਪ੍ਰੋ. ਰਾਜ ਸਿੰਘ ਬਾਘਾ ਨੇ ਕਿਹਾ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਡਿਗਰੀ ਕਾਲਜ ਦੇ ਨਤੀਜੇ ਸ਼ਾਨਦਾਰ ਆ ਰਹੇ ਹਨ। ਇਨ੍ਹਾਂ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਦੇ ਨਾਲ ਨਾਲ ਸਮੂਹ ਸਟਾਫ ਦੀ ਅਣਥੱਕ ਮਿਹਨਤ ਨੂੰ ਜਾਦਾਂ ਹੈ ਜਿੰਨ੍ਹਾ ਨੇ ਕਰੋਨਾ ਕਾਲ ਦੇ ਸਮੇਂ ਵਿੱਚ ਵੀ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਹੀ ਹੋਣ ਦਿੱਤਾ ਅਤੇ ਸੰਸਥਾ ਦੀ ਝੋਲੀ ਵਿੱਚ ਸ਼ਾਨਦਾਰ ਨਤੀਜਾ ਪਾਇਆ। ਸਾਨੂੰ ਅਜਿਹੀਆਂ ਹੋਣਹਾਰ ਵਿਦਿਆਰਥਣਾਂ ਉੱਪਰ ਮਾਣ ਹੈ ਜਿਸਨੇ ਨੇ ਵਿੱਦਿਅਕ ਖੇਤਰ ਅਤੇ ਹੋਰ ਗਤੀਵਿਧੀਆਂ ਵਿੱਚ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਆਰਟਸ ਵਾਲੇ ਵਿਦਿਆਰਥੀ ਜਿੰਨ੍ਹਾਂ ਦਾ ਹਰ ਖੇਤਰ ਵਿੱਚ ਬਹੁਪੱਖੀ ਵਿਕਾਸ ਹੁੰਦਾ ਹੈ ਅਤੇ ਆਰਟਸ ਗੁਰੱਪਾਂ ਦੇ ਵਿਦਿਆਰਥੀ ਹਮੇਸਾ ਹੀ ਇੱਕ ਵਧੀਆ ਪ੍ਰਸ਼ਾਸਨਿਕ ਅਧਿਕਾਰੀ ਜਿਵੇ ਕਿ ਪੀ.ਸੀ ਐਸ. ਆਈ.ਏ.ਐਸ. ਆਈ. ਪੀ.ਐਸ.ਆਈ.ਏ.ਆਰ.ਐਸ. ਦੇ ਅਹੁਦਿਆਂ ਤੱਕ ਪਹੁੰਚਦੇ ਹਨ। ਇਸ ਮੌਕੇ ਪ੍ਰਸ਼ਾਸਕੀ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ, ਖਜਾਨਚੀ ਮੈਡਮ ਪ੍ਰਸ਼ੋਤਮ ਕੌਰ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਚੰਗੇ ਭਵਿੱਖ ਲਈ ਸੁਭ ਕਾਮਨਾਵਾਂ ਦਿੱਤੀਆਂ ਅਤੇ ਚੰਗੇ ਨਤੀਜੇ ਦੀ ਵਧਾਈ ਦਿੱਤੀ। ਇਸ ਮੌਕੇ ਵਿਭਾਗ ਦੇ ਪ੍ਰੋ: ਬਲਜੀਤ ਕੌਰ, ਪ੍ਰੋ.ਰਾਜਵਿੰਦਰ ਕੌਰ, ਜਸਵਿੰਦਰ ਸਿੰਘ, ਸ਼ਾਮ ਲਾਲ, ਵੈਸਾਲੀ, ਗੁਰਪ੍ਰੀਤ ਕੌਰ, ਜਸਵੀਰ ਕੌਰ, ਜੋਤੀ ਰਾਣੀ, ਰਵਿੰਦਰ ਸ਼ਰਮਾ ਹਾਜਰ ਸਨ।
964400cookie-checkਮਾਤਾ ਸੁੰਦਰੀ ਕਾਲਜ ਢੱਡੇ ਦੀਆਂ ਬੀ.ਏ. ਭਾਗ (ਦੂਜਾ) ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜੀ