ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, (ਪ੍ਰਦੀਪ ਸ਼ਰਮਾ) – ਭਾਸ਼ਾ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸਾਸਨ ਬਠਿੰਡਾ ਵੱਲੋਂ ਪੰਜਾਬੀ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ “ਮੈਂ ਪੰਜਾਬੀ, ਬੋਲੀ ਪੰਜਾਬੀ” ਤਹਿਤ ਜਾਗਰੂਕਤਾ ਮੁਹਿੰਮ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦ ਹਵਾਲਦਾਰ ਧਰਮਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰਾ ਧੂਰਕੋਟ ਵਿਖੇ ਪ੍ਰਿੰ. ਹਰਨੇਕ ਸਿੰਘ ਦੀ ਅਗਵਾਈ ਹੇਠ ਕੱਢੀ ਗਈ।
ਜਾਣਕਾਰੀ ਦਿੰਦਿਆਂ ਮੀਡੀਆ ਕੋਆਰਡੀਨੇਟਰ ਗੁਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੱਢੀ ਇਸ ਜਾਗਰੂਕਤਾ ਰੈਲੀ ਵਿੱਚ ਸਮੁੱਚੇ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਰੈਲੀ ਮੌਕੇ ਸੁਨੇਹਾ ਦਿੱਤਾ ਗਿਆ ਕਿ ਪੰਜਾਬੀ ਬੋਲੀ ਦਾ ਆਪਣਾ ਅਮੀਰ ਵਿਰਸਾ ਹੈ ਅਸੀਂ ਆਪਣੀ ਬੋਲੀ ਨੂੰ ਵਿਸਾਰ ਕੇ ਅੱਗੇ ਨਹੀਂ ਵਧ ਸਕਦੇ। ਸਾਨੂੰ ਆਪਣੀ ਮਾਂ ਬੋਲੀ ਨੂੰ ਉੱਚਾ ਦਰਜਾ ਦੇਣਾ ਚਾਹੀਦਾ ਹੈ ਅਤੇ ਆਪਣੀ ਰੋਜਾਨਾ ਜਿੰਦਗੀ ਵਿਚ ਵੱਧ ਤੋਂ ਵੱਧ ਪੰਜਾਬੀ ਬੋਲੀ ਦੀ ਵਰਤੋਂ ਕਰਨ ਦੀ ਲੋੜ ਹੈ। ਸੂਚਨਾ ਦਾ ਆਦਾਨ ਪ੍ਰਦਾਨ ਪੰਜਾਬੀ ਵਿਚ ਕੀਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਸਟਾਫ਼ ਅਤੇ ਵਿਦਿਆਰਥੀਆਂ ਨੇ ਪਿੰਡ ਨਿਵਾਸੀਆਂ ਨੂੰ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ ਅਤੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਨਾਮ ਦੇ ਬੋਰਡ ਆਪਣੀ ਮਾਤ-ਭਾਸ਼ਾ ਵਿਚ ਲਿਖਵਾਉਣ ਅਤੇ ਆਪਣੇ ਘਰਾਂ ਦੇ ਅੱਗੇ ਲੱਗੀਆਂ ਤਖਤੀਆਂ ਆਪਣੀ ਮਾਂ-ਬੋਲੀ ਵਿਚ ਲਿਖਵਾਉਣ ਲਈ ਪ੍ਰੇਰਿਤ ਕੀਤਾ।ਰੈਲੀ ਦੀ ਤਿਆਰੀ ਅਤੇ ਸੰਚਾਲਨ ਗੁਰਵਿੰਦਰ ਸਿੱਧੂ ਅਤੇ ਜਗਨਨਾਥ ਨੇ ਕੀਤਾ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
1411200cookie-checkਸਰਕਾਰੀ ਸਕੂਲ ਲਹਿਰਾ ਧੂਰਕੋਟ ਵੱਲੋਂ “ਮੈਂ ਪੰਜਾਬੀ, ਬੋਲੀ ਪੰਜਾਬੀ” ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ