December 22, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 27 ਸਤੰਬਰ(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੱਤਪਾਲ ਗਰਗ ਦੇ ਗ੍ਰਹਿ ਵਿਖੇ  ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮਲੂਕਾ ਵੱਲੋਂ  ਗੁਰਪ੍ਰੀਤ ਸਿੰਘ ਘੰਡਾਬੰਨਾ ਨੂੰ ਪੰਜਾਬ ਦੇ ਯੂਥ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਸਮੇਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਮਲੂਕਾ ਨੇ ਕਿਹਾ ਕਿ ਯੂਥ ਅਕਾਲੀ ਦਲ ਦੀ ਰੀੜ ਦੀ ਹੱਡੀ ਹੈ। ਅਕਾਲੀ ਦਲ ਦਾ ਇਤਿਹਾਸ ਰਿਹਾ ਹੈ ਕਿ ਜੋ ਵੀ ਵਰਕਰ ਪਾਰਟੀ ਅੰਦਰ ਵਫਾਦਾਰੀ ਨਾਲ ਕੰਮ ਕਰਦਾ ਹੈ ਉਸ ਨੂੰ ਹਮੇਸ਼ਾ ਹੀ ਅਹੁਦੇਦਾਰੀਆਂ ਨਾਲ ਨਿਵਾਜਿਆ ਜਾਦਾ ਹੈ। ਉਨਾ ਕਿਹਾ ਕਿ ਗੁਰਪ੍ਰੀਤ ਸਿੰਘ ਘੰਡਾਬੰਨਾ ਪਿਛਲੇ ਕਾਫੀ ਸਮੇਂ ਤੋਂ ਪਾਰਟੀ ਦੀ ਸੇਵਾ ਲਈ ਦਿਨ-ਰਾਤ ਇੱਕ ਕਰਦੇ ਆ ਰਹੇ ਹਨ ਉਨਾਂ ਦੇ ਇਸ ਕਾਰਜ ਸਦਕਾ ਹੀ ਨਵੀਂ ਜਿੰਮੇਵਾਰੀ ਦਿੱਤੀ ਗਈ ਹੈ।
ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ- ਗੁਰਪ੍ਰੀਤ ਘੰਡਾਬੰਨਾ
ਨਵ-ਨਿਯੁਕਤ ਮੀਤ ਪ੍ਰਧਾਨ ਘੰਡਾਬੰਨਾ ਨੇ ਗੁਰਪ੍ਰੀਤ ਮਲੂਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਨਾਂ ਨੂੰ ਸੌਂਪੀ ਗਈ ਹੈ ਉਸ ਤੇ ਉਹ ਡੱਟ ਕੇ ਪਹਿਰਾ ਦੇਣਗੇ ਅਤੇ ਪਾਰਟੀ ਦੀ ਚੜਦੀ ਕਲਾ ਲਈ ਬਿਨਾ ਕਿਸੇ ਭੇਦਭਾਵ ਤੋਂ ਕੰਮ ਕਰਨਗੇ। ਉਨਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਹਲਕੇ ਦੇ ਵੋਟਰਾਂ ਨੂੰ ਜਾਣੂ ਕਰਵਾ ਕੇ ਅਕਾਲੀ ਦਲ ਅੰਦਰ ਵੱਡੇ ਪੱਧਰ ਤੇ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਲਈ ਵਚਨਬੱਧ ਰਹਿਣਗੇ। ਇਸ ਮੌਕੇ ਸੁਰਿੰਦਰ ਜੌੜਾ, ਗੁਰਤੇਜ ਸ਼ਰਮਾ, ਨਿਰਮਲ ਸਿੰਘ ਬੁਰਜ ਗਿੱਲ, ਹਰਿੰਦਰ ਸਿੰਘ ਹਿੰਦਾ, ਨਰੇਸ਼ ਸੀ.ਏ, ਹੈਪੀ ਬਾਂਸਲ, ਕੁਲਵੰਤ ਸਿੰਘ ਸਾਬਕਾ ਸਰਪੰਚ, ਲਾਭ ਸਿੰਘ ਘੰਡਾਬੰਨਾ, ਨਿਰਮਲ ਸਿੰਘ, ਪਰਮਜੀਤ ਸਿੰਘ ਸੂਚ, ਜਗਜੀਤ ਸਿੰਘ ਜੱਗੀ, ਇੰਦਰਜੀਤ ਸ਼ਰਮਾ, ਗੁਰਤੇਜ ਸਿੰਘ ਬਰਾੜ, ਮਨਹੀਰ ਗੋਚਾ, ਹੈਪੀ ਸੈਣੀ, ਨਿਰਮਲ ਸਿੰਘ ਮਹਿਰਾਜ, ਧਰਮਪਾਲ ਸ਼ਰਮਾ, ਗੁਰਮੇਲ ਸਿੰਘ ਢੱਲਾ, ਪ੍ਰਿੰਸ ਸ਼ਰਮਾ, ਪਿ੍ਰੰਸ ਨੰਦਾ, ਮਨੋਹਰ ਸਿੰਘ, ਦਲਜੀਤ ਸਿੰਘ ਆਦਿ ਹਾਜਰ ਸਨ।         
  
84230cookie-checkਗੁਰਪ੍ਰੀਤ ਸਿੰਘ ਘੰਡਾਬੰਨਾ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ
error: Content is protected !!