ਚੜ੍ਹਤ ਪੰਜਾਬ ਦੀ
ਲੁਧਿਆਣਾ, 19 ਜਨਵਰੀ (ਸਤ ਪਾਲ ਸੋਨੀ) : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਆਪ ਸੁਪਰੀਮੋਂ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਆਪ ਅਹੁਦੇਦਾਰਾਂ ਅਤੇ ਵਰਕਰਾਂ ਨੇ ਉਮੀਦਵਾਰ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਭੰਗੜੇ ਪਾ ਕੇ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ।
ਮਾਨ ਇਕ ਸੂਝਵਾਨ ਅਤੇ ਦੂਰ ਅੰਦੇਸ਼ ਆਗੂ :ਕੁਲਵੰਤ ਸਿੱਧੂ
ਇਸ ਮੋਕੇ ਤੇ ਸ. ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਇਕ ਅਦਾਕਾਰ ਹੋਣ ਦੇ ਨਾਲ ਨਾਲ ਇਕ ਬਹੁਤ ਹੀ ਸੂਝਵਾਨ ਰਾਜਨੀਤਿਕ ਆਗੂ ਹੈ ਜੋਕਿ ਅਕਸਰ ਹੀ ਲੋਕ ਸਭਾ ਵਿੱਚ ਪੰਜਾਬ ਦੇ ਮੁੱਦੇ ਚੁੱਕਦੇ ਰਹਿੰਦੇ ਹਨ। ਉਨ੍ਹਾ ਕਿਹਾ ਕਿ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹੇਗਾ ਅਤੇ ਪੰਜਾਬ ਵਾਸੀਆਂ ਨੂੰ ਦਿੱਲੀ ਦੀ ਤਰਜ ਤੇ ਸਹੁਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਜਿਨ੍ਹਾ ਵਿੱਚ ਵਧੀਆ ਤੇ ਮੁਫਤ ਸਿਹਤ ਸਹੂਲਤਾਂ, ਸਿੱਖਿਆ, 18 ਸਾਲ ਤੋਂ ਉਪੱਰ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ,ਬਸਾਂ ਵਿੱਚ ਸਫਰ ਮੁਫਤ ਆਦਿ ਸ਼ਾਮਲ ਹੋਣਗੀਆਂ।
ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਰੋਡ ਮੈਪ ਹੈ ਕਿ ਕਿਸ ਤਰਾਂ ਪੰਜਾਬ ਨੂੰ ਕਰਜਾ ਮੁਕਤ ਕਰਦੇ ਹੋਏ ਮੁੜ੍ਹ ਤੋਂ ਸੋਨੇ ਦੀ ਚਿੜੀ ਬਣਾਉਣਾ ਹੈ। ਕੁਲਵੰਤ ਸਿੱਧੂ ਨੇ ਵਿਸ਼ਵਾਸ਼ ਦੁਆਇਆ ਕਿ ਆਪ ਦੀ ਸਰਕਾਰ ਆਉਣ ਤੇ ਪੰਜਾਬ ਵਿਚ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸਾਸ਼ਨ ਮੁਹਈਆ ਕਰਵਾਇਆ ਜਾਵੇਗਾ, ਜਿਸ ਦੇ ਤਹਿਤ ਹਰੇਕ ਪੰਜਾਬ ਵਾਸੀ ਦੇ ਕੰਮ ਬਿਨਾਂ ਰਿਸ਼ਵਤ ਦੇ ਹੋਣਗੇ।
1011800cookie-checkਭਗਵੰਤ ਮਾਨ ਨੂੰ ਆਪ ਵਲੋਂ ਮੁੱਖ ਮੰਤਰੀ ਐਲਾਨੇ ਜਾਣ ਤੇ ਹਲਕਾ ਆਤਮ ਨਗਰ ਦੇ ਵਰਕਰਾਂ ਨੇ ਭੰਗੜੇ ਪਾ ਕੇ ਮਨਾਈ ਖੁਸ਼ੀ