May 19, 2024

Loading

ਪ੍ਰਦੀਪ ਸ਼ਰਮਾ
ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 30 ਅਪ੍ਰੈਲ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਲਾਂ (ਲੜਕੀਆਂ) ਦੀ ਵਿਦਿਆਰਥਣ ਹਰਲੀਨ ਕੌਰ ਪੁੱਤਰੀ ਸੁਰਜੀਤ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਦੀ ਪ੍ਰੀਖਿਆ ਵਿੱਚ 587/600 ਅੰਕ ਹਾਸਿਲ ਕਰਕੇ ਮੈਰਿਟ ਵਿੱਚ ਸਥਾਨ ਬਣਾ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਦੱਸਿਆ ਕੇ ਸਕੂਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਵਿਦਿਆਰਥਣ ਨੇ ਇਹ ਪ੍ਰਾਪਤੀ ਹਾਸਿਲ ਕੀਤੀ ਹੈ।
ਵਰਨਣਯੋਗ ਹੈ ਕੇ ਇਹ ਵਿਦਿਆਰਥਣ ਸਕੂਲ ਦੇ ਹੋਸਟਲ ਵਿਖੇ ਰਹਿ ਕੇ ਪੜਾਈ ਕਰ ਰਹੀ ਹੈ। ਸਮਾਗਮ ਦੌਰਾਨ ਵਿਦਿਆਰਥਣ ਨੂੰ ਸਨਮਾਨ ਚਿੰਨ ਅਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਾਕ ਨੋਡਲ ਅਫਸਰ ਚਮਕੌਰ ਸਿੰਘ, ਐੱਸ.ਐੱਮ.ਸੀ. ਚੇਅਰਮੈਨ ਅਮਰੀਕ ਸਿੰਘ, ਤੇਜਾ ਸਿੰਘ, ਭੂਰੋ ਕੌਰ, ਮੈਡਮ ਬਲਦੇਵ ਕੌਰ ਤੋਂ ਇਲਾਵਾ ਸਕੂਲ ਦਾ ਸਮੂਹ ਸਕੂਲ ਸਟਾਫ ਹਾਜ਼ਰ ਸੀ।
# Contact us for News and advertisement on 980-345-0601
Kindly Like,Share & Subscribe http://charhatpunjabdi.com
150430cookie-checkਹਰਲੀਨ ਕੌਰ ਨੇ ਮੈਰਿਟ ਸੂਚੀ ਚ ਸਥਾਨ ਬਣਾ ਕੇ ਇਲਾਕੇ ਦਾ ਮਾਣ ਵਧਾਇਆ
error: Content is protected !!