ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 26 ਅਪ੍ਰੈਲ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸਿਵਲ ਸਰਜਨ ਬਠਿੰਡਾ ਡਾ. ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਬਾਲਿਆਂਵਾਲੀ, ਏ.ਐਮ.ਓ ਹਰਵਿੰਦਰ ਸਿੰਘ ਅਤੇ ਮੈਡੀਕਲ ਅਫਸਰ ਡਾਕਟਰ ਮੁਸਕਾਨ ਦੀ ਅਗਵਾਈ ਹੇਠ ਰਾਮਪੁਰਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ।
ਇਸ ਮੌਕੇ ਸਿਹਤ ਸੁਪਰਵਾਈਜ਼ਰ ਗੁਰਚੇਤ ਸਿੰਘ ਅਤੇ ਸਿਹਤ ਕਰਮਚਾਰੀ ਪਰਮਿੰਦਰ ਪਾਲ ਸਿੰਘ ਨੇ ਮਲੇਰੀਏ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਸਾਨੂੰ ਮਲੇਰੀਏ ਦੀ ਬਿਮਾਰੀ ਨੂੰ ਨਜ਼ਰ ਅੰਦਾਜ ਨਹੀਂ ਕਰਨਾ ਚਾਹੀਦਾ ਜੇਕਰ ਸਾਨੂੰ ਠੰਢ ਅਤੇ ਕਾਂਬੇ ਨਾਲ ਬੁਖਾਰ ਹੁੰਦਾ ਹੈ, ਤੇਜ਼ ਸਿਰ ਦਰਦ ਹੁੰਦਾ ਹੈ ਅਤੇ ਬੁਖਾਰ ਉਤਰਨ ਤੇ ਸ਼ਰੀਰ ਨੂੰ ਪਸੀਨਾ ਆਉਂਦਾ ਹੈ ਤਾਂ ਇਹ ਮਲੇਰੀਆ ਬੁਖਾਰ ਦੇ ਲੱਛਣ ਹੋ ਸਕਦੇ ਹਨ। ਅਜਿਹੇ ਲੱਛਣ ਮਿਲਣ ਤੇ ਸਾਨੂੰ ਨੇੜੇ ਦੀ ਸਿਹਤ ਸੰਸਥਾ ਵਿੱਚ ਜਾ ਕੇ ਆਪਣੇ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ, ਜੋ ਕਿ ਬਿਲਕੁਲ ਮੁਫ਼ਤ ਹੈ।
ਮਲੇਰੀਏ ਬੁਖਾਰ ਦੀ ਪੁਸ਼ਟੀ ਹੋਣ ਤੇ ਇਸ ਦਾ ਇਲਾਜ ਵੀ ਸਿਹਤ ਵਿਭਾਗ ਵੱਲੋਂ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਰਾਤ ਨੂੰ ਸੌਣ ਸਮੇਂ ਅਜਿਹੇ ਕੱਪੜੇ ਪਹਿਨਣੇ ਚਾਹੀਦੇ ਹਨ ਜੋ੍ ਪੂਰੇ ਸਰੀਰ ਨੂੰ ਢੱਕਦੇ ਹੋਣ। ਸੌਣ ਵੇਲੇ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲਿਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਮੱਛਰ ਖੜ੍ਹੇ ਪਾਣੀ ਤੇ ਪਲਦਾ ਹੈ। ਗੰਦੇ ਛੱਪੜਾਂ ਵਿੱਚ ਮਚਿਆ ਕਾਲਾ ਤੇਲ ਪਾ ਦੇਣਾ ਚਾਹੀਦਾ ਹੈ।ਪਾਣੀ ਦੀਆਂ ਟੈਂਕੀਆਂ, ਕੂਲਰ ਅਤੇ ਫਰਿੱਜ ਦੀ ਪਿਛਲੀ ਟਰੇਅ ਨੂੰ ਸਾਫ ਰੱਖਣਾ ਚਾਹੀਦਾ ਹੈ। ਇਸ ਮੌਕੇ ਸਿਹਤ ਕਰਮਚਾਰੀ ਕਰਮਜੀਤ ਕੌਰ, ਕਮਲਜੀਤ ਕੌਰ ਤੋਂ ਇਲਾਵਾ ਆਸ਼ਾ ਵਰਕਰ ਹਾਜ਼ਰ ਸਨ।
1162500cookie-check ਸਿਹਤ ਵਿਭਾਗ ਨੇ ਰਾਮਪੁਰਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ