ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 27 ਜੂਨ (ਭਾਰਤ ਭੂਸ਼ਣ/ਪ੍ਰਦੀਪ ਸ਼ਰਮਾਂ) : ਡਿਪਟੀ ਕਮਿਸ਼ਨਰ ਬਠਿੰਡਾ ਬੀ.ਸ੍ਰੀਨਿਵਾਸਨ ਦੇ ਹੁਕਮਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਫੂਲ ਨਵਦੀਪ ਕੁਮਾਰ, ਡੀ ਐਸ.ਪੀ ਫੂਲ ਜਸਵੀਰ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਭਗਤਾ ਭਾਈ ਕਾ ਡਾ. ਰਾਜਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਫੂਲੇਵਾਲਾ ਵਿਖੇ ਸਿਹਤ ਵਿਭਾਗ ਅਤੇ ਪੁਲੀਸ ਥਾਣਾ ਫੂਲ ਟਾਊਨ ਵੱਲੋਂ ਵਿਸ਼ਵ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਸੰਬੋਧਨ ਕਰਦਿਆਂ ਥਾਣਾ ਮੁਖੀ ਫੂਲ ਸੁਖਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਨਸ਼ਿਆਂ ਦੇ ਬੁਰੇ ਪ੍ਰਭਾਵ ਜੋ ਮਨੁੱਖੀ ਸਿਹਤ ਲਈ ਬਹੁਤ ਘਾਤਕ ਸਿੱਧ ਹੋ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਕਿਹਾ ਕਿ ਆਪਣੇ ਬੱਚਿਆਂ ਵੱਲ ਜ਼ਰੂਰ ਧਿਆਨ ਰੱਖੀਏ ਕਿ ਸਾਡਾ ਬੱਚਾ ਕਿੱਥੇ ਜਾਂਦਾ, ਕਿਹੋ ਜਿਹੀ ਸੰਗਤ ਵਿੱਚ ਬੈਠਦਾ ਹੈ। ਬਲਵੀਰ ਸਿੰਘ ਸੰਧੂ ਕਲਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡੈਪੋ ਪ੍ਰੋਗਰਾਮ ਅਧੀਨ ਸਮਾਜ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਮੁਹਿੰਮ ਚਲਾਈ ਹੋਈ ਹੈ। ਇਸ ਉਪਰਾਲੇ ਵਿਚ ਹਰ ਵਰਗ ਦੇ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਅਸੀਂ ਖ਼ੁਦ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਪਰਿਵਾਰ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਅ ਲਈ ਜਾਗਰੂਕ ਹੋਈਏ। ਆਪਣੇ ਆਸ-ਪਾਸ ਦੇ ਲੋਕਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੀਏ। ਉਨਾਂ ਨਸ਼ਾ ਛੁਡਾਉਣ ਲਈ ਸਿਵਲ ਹਸਪਤਾਲ ਰਾਮਪੁਰਾ ਫੂਲ ਅਤੇ ਭਗਤਾ ਭਾਈ ਕਾ ਵਿਖੇ ਖੁੱਲ੍ਹੇ ਓਟ ਕਲੀਨਿਕ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਲੀਨਿਕ ਵਿੱਚ ਹਰ ਤਰ੍ਹਾਂ ਦੇ ਨਸ਼ੇ ਕਰਨ ਵਾਲੇ ਵਿਅਕਤੀ ਦੀ ਕੌਸਲਿੰਗ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।ਇਸ ਮੌਕੇ ਸਰਪੰਚ ਮੱਖਣ ਲਾਲ, ਬਾਰੂ ਸਿੰਘ, ਜੁਗਰਾਜ ਸਿੰਘ, ਬਲਜੀਤ ਸਿੰਘ ਫੂਲੇਵਾਲਾ, ਮਾਸਟਰ ਰੂਪ ਸਿੰਘ ਆਦਿ ਮੌਜੂਦ ਸਨ।