December 22, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ, 22 ਅਕਤੂਬਰ (ਸਤ ਪਾਲ ਸੋਨੀ/ਰਵੀ ਵਰਮਾ): ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹੇ ਭਰ ਵਿਚ ਕੱਲ੍ਹ ਵਿਸਵ ਆਇਓਡੀਨ ਦਿਵਸ ਮਨਾਇਆ ਗਿਆ। ਇਸ ਸਬੰਧੀ ਸਿਵਲ ਹਸਪਤਾਲ ਲੁਧਿਆਣਾ ਵਿਖੇ ਇਹ ਦਿਵਸ ਮਨਾਉਦੇ ਹੋਏ ਐਸ ਐਮ ਓ ਡਾ ਅਮਰਜੀਤ ਕੌਰ ਨੇ ਆਏ ਮਰੀਜਾਂ ਅਤੇ ਵਿਸ਼ੇਸ਼ ਤੌਰ ‘ਤੇ ਗਰਭਵਤੀ ਔਰਤਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਹਮੇਸ਼ਾਂ ਆਇਓਡੀਨ ਯੁਕਤ ਨਮਕ ਦੀ ਹੀ ਵਰਤੋ ਕਰਨੀ ਚਾਹੀਦੀ ਹੈ ਤਾਂ ਕਿ ਆਇਓਡੀਨ ਦੀ ਕਮੀ ਕਾਰਨ ਇਸ ਤੋ ਹੋਣ ਵਾਲੀਆਂ ਬਿਮਾਰੀਆਂ ਤੋ ਬਚਿਆ ਜਾ ਸਕੇ।
ਉਨਾਂ ਦੱਸਿਆ ਕਿ ਆਇਓਡੀਨ ਨਮਕ ਸਾਡੇ ਖਾਦ ਪਦਾਰਥਾਂ ਵਿਚ ਪਾਇਆ ਜਾਂਦਾ ਹੈ ਖਾਸ ਤੌਰ ਤੇ ਗਰਭਵਤੀ ਔਰਤਾਂ ਨੂੰ ਜਰੂਰੀ ਹੈ ਕਿ ਉਹ ਆਪਣੀ ਖੁਰਾਕ ਵਿਚ ਆਇਓਡੀਨ ਵਾਲੇ ਭੋਜਨ ਦੀ ਵਰਤੋ ਵੱਧ ਵੱਧ ਕਰਨ ਤਾਂ ਜੋ ਗਰਭ ਵਿਚ ਪਲ ਰਹੇ ਬੱਚੇ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਸਹੀ ਹੋ ਸਕੇ।ਇਸ ਸਬੰਧੀ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਨੇ ਜਾਣਕਾਰੀ ਵਿਚ ਵਾਧਾ ਕਰਦੇ ਹੋਏ ਦੱਸਿਆ ਕਿ ਆਇਓਡੀਨ ਦੀ ਕਮੀ ਕਾਰਨ ਗਿਲੜ ਰੋਗ, ਬੱਚਾ ਮੰਦਬੁੰਧੀ, ਭੈਂਗਾ ਅਤੇ ਗੂੰਗਾ, ਬੋਲਾ ਵੀ ਪੈਦਾ ਹੋ ਸਕਦਾ ਹੈ। ਇਸ ਲਈ ਹਮੇਸਾ ਭੋਜਨ ਵਿਚ ਆਇਓਡੀਨ ਵਾਲੇ ਨਮਕ ਦੀ ਵਰਤੋ ਕੀਤੀ ਜਾਵੇ, ਖਾਸ ਕਰਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ।
88130cookie-checkਸਿਹਤ ਵਿਭਾਗ ਵੱਲੋਂ ਕੱਲ੍ਹ ਵਿਸ਼ਵ ਆਇਓਡੀਨ ਦਿਵਸ ਮਨਾਇਆ ਗਿਆ
error: Content is protected !!