ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 14 ਜੂਨ (ਭਾਰਤ ਭੂਸ਼ਣ/ਪ੍ਰਦੀਪ ਸ਼ਰਮਾਂ): ਸਿਹਤ ਕੇਂਦਰ ਢਿਪਾਲੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਭਾਈ ਕਾ ਡਾਕਟਰ ਰਾਜਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਛੋਟੇ ਬੱਚਿਆਂ ਨਾਲ ਗਰੁੱਪ ਮੀਟਿੰਗ ਕਰਕੇ ਬਾਲ ਮਜ਼ਦੂਰੀ ਵਿਰੋਧੀ ਦਿਵਸ ਮਨਾਇਆ ਗਿਆ। ਮਲਟੀਪਰਪਜ ਹੈਲਥ ਸੁਪਰਵਾਈਜਰ ਬਲਵੀਰ ਸਿੰਘ ਸੰਧੂ ਕਲਾਂ ਨੇ ਇਸ ਦਿਵਸ ਦੀਆਂ ਸ਼ੁਭ ਕਾਮਨਾਵਾਂ ਭੇਟ ਕਰਦਿਆਂ ਕਿਹਾ ਕਿ ਪੂਰੀ ਦੁਨੀਆ ਵਿੱਚ ਕੋਰੋਨਾ ਮਹਾਂਮਾਰੀ ਫੈਲਣ ਕਰਕੇ ਵਿੱਦਿਅਕ ਸੰਸਥਾਵਾਂ ਬੰਦ ਹਨ। ਉਨਾਂ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਲਈ ਸੁਚੇਤ ਕੀਤਾ।
ਉਨਾਂ ਬੱਚਿਆਂ ਨੂੰ ਸਕੂਲ ਸਲੇਬਸਾਂ ਦੇ ਨਾਲ ਨਾਲ ਚੰਗੀਆਂ, ਉਸਾਰੂ ਵਿਚਾਰਧਾਰਾ ਵਾਲੀਆਂ ਕਿਤਾਬਾਂ ਪੜ੍ਹਨ ਵੱਲ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਇਨਸਾਨ ਬਣਨ ਲਈ ਵੀ ਬੱਚਿਆਂ ਨੂੰ ਸੁਚੇਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਘਰ ਵਿੱਚ ਬਣਿਆ ਸੰਤੁਲਿਤ ਭੋਜਨ ਖਾਣ ਅਤੇ ਬਾਹਰਲੀਆਂ ਬਜ਼ਾਰੂ ਚਟ ਪਟੀਆਂ ਚੀਜ਼ਾਂ ਨਾ ਖਾਣ ਪੀਣ ਲਈ ਵੀ ਬੱਚਿਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸਿਹਤ ਕਰਮਚਾਰੀ ਬਲਦੇਵ ਸਿੰਘ, ਬੇਅੰਤ ਕੌਰ, ਕਰਮਜੀਤ ਕੌਰ, ਸੁਖਜਿੰਦਰ ਕੌਰ ਅਤੇ ਚਰਨਜੀਤ ਕੌਰ ਮੌਜੂਦ ਸਨ।