April 20, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ ,(ਸਤ ਪਾਲ ਸੋਨੀ) : ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫਤਰ ਬਚਤ ਭਵਨ ਵਿਖੇ ਆਮ ਆਦਮੀ ਪਾਰਟੀ ਲੁਧਿਆਣਾ ਦੇ ਅਹੁਦੇਦਾਰ ਅਤੇ ਵਲੰਟੀਅਰ ਸਾਥੀਆਂ ਨਾਲ ਮੀਟਿੰਗ ਕੀਤੀ| ਇਸ ਦੌਰਾਨ ਹਲਕਾ ਆਤਮ ਨਗਰ ਵਿਧਾਇਕ ਕੁਲਵੰਤ ਸਿੰਘ ਸਿੱਧੂ, ਰਾਏਕੋਟ ਵਿਧਾਇਕ ਹਾਕਮ ਸਿੰਘ ਠੇਕੇਦਾਰ,ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਯੋਜਨਾ ਕਮੇਟੀ ਸ਼ਰਨਪਾਲ ਸਿੰਘ ਮੱਕੜ, ਚੇਅਰਮੈਨ ਪੰਜਾਬ ਖੇਤੀਬਾੜੀ ਡਿਵੈਲਪਮੈਂਟ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਚੇਅਰਮੈਨ ਨਵਜੋਤ ਸਿੰਘ ਜਰਗ, ਸਹਿ ਪ੍ਰਧਾਨ ਡਾ ਦੀਪਕ ਬਾਂਸਲ, ਗੁਰਦਰਸ਼ਨ ਸਿੰਘ ਕੂਹਲੀ, ਸਕੱਤਰ ਵਿਸ਼ਾਲ ਅਵਸਥੀ, ਮੀਡੀਆ ਇੰਚਾਰਜ ਦੁਪਿੰਦਰ ਸਿੰਘ, ਦਫਤਰ ਇੰਚਾਰਜ ਮਾਸਟਰ ਹਰੀ ਸਿੰਘ, ਮਹਿਲਾ ਵਿੰਗ ਪ੍ਰਧਾਨ ਨੀਤੂ ਵੋਹਰਾ, ਰਵਿੰਦਰਪਾਲ ਸਿੰਘ ਪਾਲੀ, ਪਰਮਪਾਲ ਸਿੰਘ ਬਾਵਾ ਸਮੇਤ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਵਲੰਟੀਅਰ ਅਤੇ ਅਹੁਦੇਦਾਰ ਹਾਜਿਰ ਰਹੇ|
ਇਸ ਦੌਰਾਨ ਚੇਅਰਮੈਨ ਸੁਰੇਸ਼ ਗੋਇਲ ਨੇ ਦੱਸਿਆ ਕਿ ਮੰਤਰੀ ਸਹਿਬਾਨ ਨੇ ਪੰਜਾਬ ਸਰਕਾਰ ਵੱਲੋ ਸਿਹਤ ਸੇਵਾਵਾਂ ਵਿੱਚ ਕੀਤੇ ਜਾ ਰਹੇ ਸੁਧਾਰ ਸੰਬੰਧੀ ਜਾਣੂ ਕਰਵਾਇਆ ਅਤੇ ਦੱਸਿਆ ਕਿ ਲੁਧਿਆਣਾ ਸ਼ਹਿਰ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ| ਸਿਹਤ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਦੇ ਲੋਕ ਸਾਰੇ ਪੰਜਾਬ ਦੇ ਲੋਕਾਂ ਨਾਲੋਂ ਵੱਧ ਮੁਹੱਲਾ ਕਲੀਨਿਕਾ ਵਿੱਚ ਇਲਾਜ ਕਰਵਾ ਰਹੇ ਹਨ | ਇਸ ਦੌਰਾਨ ਵਲੰਟੀਅਰ ਸਾਥੀਆਂ ਨੇ ਸਰਕਾਰੀ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਸ਼ਹਿਰ ਦੀ ਹੋਰ ਸਰਕਾਰੀ ਹਸਪਤਾਲ ਦੀ ਜਰੂਰਤ ਬਾਰੇ ਵੀ ਦੱਸਿਆ|
ਇਸ ਦੌਰਾਨ ਯੋਜਨਾ ਕਮੇਟੀ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਵਲੰਟੀਅਰ ਅਤੇ ਅਹੁਦੇਦਾਰ ਸਹਿਬਾਨ ਦੀ ਮੰਗ ਸੀ ਕਿ ਲੁਧਿਆਣਾ ਫੇਰੀ ਦੌਰਾਨ ਮੰਤਰੀਆਂ ਦੀ ਮੀਟਿੰਗ ਲੁਧਿਆਣਾ ਟੀਮ ਨਾਲ ਰੱਖੀ ਜਾਵੇ ਜਿਸ ਦੇ ਬਾਰੇ ਮਾਰਕਫੈਡ ਚੇਅਰਮੈਨ ਅਮਨਦੀਪ ਸਿੰਘ ਮੋਹੀ ਦੀ ਰਹਿਨੁਮਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਕੋਲ ਰੱਖੀ ਜਿਸ ਨੂੰ ਪ੍ਰਵਾਨ ਕੀਤਾ ਗਿਆ ਇਸ ਲਈ ਅਸੀਂ ਪੰਜਾਬ ਸਰਕਾਰ ਅਤੇ ਪਾਰਟੀ ਦਾ ਧੰਨਵਾਦ ਕਰਦੇ ਹਾ| ਇਸ ਦੌਰਾਨ ਸ਼ਰਨਪਾਲ ਸਿੰਘ ਮੱਕੜ ਨੇ ਸਿਹਤ ਮੰਤਰੀ ਨੂੰ ਵਿਸ਼ਵਾਸ਼ ਦਿਵਾਇਆ ਕਿ ਲੁਧਿਆਣਾ ਟੀਮ ਸਰਕਾਰ ਦੇ ਮੋਢੇ ਨਾਲ ਮੋਢਾ ਲਗਾ ਕੇ ਕੰਮ ਕਰਣਗੇ ਤਾਂ ਕਿ ਮੁੱਖ ਮੰਤਰੀ ਜੀ ਦੇ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ|

 

#For any kind of News and advertisment contact us on 9803 -450-601

#Kindly LIke, Share & Subscribe our News Portal://charhatpunjabdi.com

144630cookie-checkਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਲੁਧਿਆਣਾ ਜ਼ਿਲ੍ਹੇ ਦੀ ਟੀਮ ਨਾਲ ਕੀਤੀ ਮੀਟਿੰਗ
error: Content is protected !!