ਚੜ੍ਹਤ ਪੰਜਾਬ ਦੀ
ਸਰਦੂਲਗੜ੍ਹ, (ਕੁਲਵਿੰਦਰ ਕੜਵਲ) ਭਾਰਤ ਤਿਉਹਾਰਾਂ ਦਾ ਦੇਸ਼ ਹੈ। ਸੱਭਿਆਚਾਰਕ ਭਿੰਨਤਾਵਾਂ ਕਰਕੇ ਹਰੇਕ ਪ੍ਰਦੇਸ਼ ਵਿੱਚ ਵੱਖ ਵੱਖ ਤਰ੍ਹਾਂ ਦੇ ਤਿਉਹਾਰ ਸਮੇਂ ਸਮੇਂ ਤੇ ਲੋਕਾਂ ਵੱਲੋਂ ਮਨਾਏ ਜਾਂਦੇ ਹਨ। ਪੰਜਾਬ ਵਿੱਚ ਇਹਨਾਂ ਦਿਨਾਂ ਵਿੱਚ ਜਿਥੇ ਹੋਲਾ ਮਹੱਲਾ ਵਿਰਾਸਤੀ ਢੰਗ ਨਾਲ ਪੂਰੇ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ, ਓਥੇ ਇਹ ਤਿਉਹਾਰ ਸਮਾਜ ਦੇ ਵੱਖ ਵੱਖ ਸਮੂਹਾਂ ਵੱਲੋਂ ਆਪੋ ਆਪਣੇ ਤਰੀਕੇ ਨਾਲ ਬੜੇ ਉਤਸ਼ਾਹ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਮਨਾਇਆ ਜਾ ਰਿਹਾ ਹੈ।
ਸਰਦੂਲਗੜ੍ਹ ਏਰੀਏ ਦੀ ਸਿਰਮੌਰ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਵਾਲੀ ਮਾਣਮੱਤੀ ਸੰਸਥਾ ਮਾਲਵਾ ਗਰੁੱਪ ਆਫ ਕਾਲਜਿਜ਼ ਸਰਦੂਲੇਵਾਲਾ ਵਿਖੇ ਵੀ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਇਹ ਰੰਗਾਂ ਦਾ ਤਿਉਹਾਰ ਕੈਂਪਸ ਵਿਖੇ ਹੋਲੀ ਖੇਡ ਕੇ ਮਨਾਇਆ ਗਿਆ। ਇਸ ਮੌਕੇ ਇਹ ਕੋਸ਼ਿਸ਼ ਵੀ ਕੀਤੀ ਗਈ ਕਿ ਸਿਰਫ ਕੁਦਰਤੀ ਤੌਰ ਤਰੀਕਿਆਂ ਨਾਲ ਤਿਆਰ ਕੀਤੇ ਹੋਏ ਰੰਗ ਹੀ ਵਰਤੋਂ ਵਿੱਚ ਲਿਆਂਦੇ ਜਾਣ।
ਸਟਾਫ ਵੱਲੋਂ ਤਿਉਹਾਰਾਂ ਦੀ ਸੱਭਿਆਚਾਰਕ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਰਾਜ ਸੋਢੀ ਨੇ ਵਿਦਿਆਰਥੀਆਂ ਨਾਲ ਖ਼ੁਸ਼ੀ ਸਾਂਝੀ ਕਰਦੇ ਹੋਏ ਕਿਹਾ ਕਿ ਸੰਸਥਾ ਵਿੱਚ ਅਕਾਦਮਿਕ ਅਤੇ ਤਕਨੀਕੀ ਸਿੱਖਿਆ ਦੇ ਨਾਲ ਨਾਲ ਅਜਿਹੇ ਮੌਕਿਆਂ ਉੱਤੇ ਵਿਸ਼ੇਸ਼ ਪਰੋਗਰਾਮ ਉਲੀਕੇ ਜਾਂਦੇ ਹਨ ਤਾਂ ਜੋ ਸਮਾਜ ਵਿੱਚ ਆਪਸੀ ਸਹਿਯੋਗ ਦੀ ਭਾਵਨਾ ਪੈਦਾ ਕੀਤੀ ਜਾ ਸਕੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪ੍ਰੋਫੈਸਰ ਜਸਪਾਲ ਕੌਰ, ਰਕਸ਼ਾ ਰਾਣੀ, ਸਿੰਬਲਪਾਲ, ਰੇਖਾ ਰਾਣੀ, ਮਨਦੀਪ,ਅਮਨਦੀਪ, ਸੁਨੀਤਾ ਆਦਿ ਵੀ ਹਾਜ਼ਰ ਸਨ।
#For any kind of News and advertisment contact us on 9803 -450-601
#Kindly LIke, Share & Subscribe our News Portal://charhatpunjabdi.com
1427000cookie-checkਮਾਲਵਾ ਕਾਲਜ ਵਿਖੇ ਹੋਲੀ ਦਾ ਤਿਉਹਾਰ ਮਨਾਇਆ