ਲੁਧਿਆਣਾ, 12 ਜੂਨ ( ਸਤ ਪਾਲ ਸੋਨੀ ) : ਲਾਕਡਾਊਨ ਦੌਰਾਨ ਹਰ ਲੋੜਵੰਦ ਤੱਕ ਮਦਦ ਪਹੁੰਚਾਉਣ ਲਈ ਸਮਾਜ ਸੇਵੀ ਤੇ ਧਾਰਮਿਕ ਜਥੇਬੰਦੀਆ ਨੇ ਆਪਣੀ ਅਹਿਮ ਭੂਮਿਕਾ ਨਿਭਾਈ ਹੈ। ਪੁਲਿਸ ਕਰਮਚਾਰੀਆਂ, ਡਾਕਟਰਾਂ ਅਤੇ ਸਫਾਈ ਕਰਮਚਾਰੀਆਂ ਨੇ ਵੀ ਕੋਰੋਨਾ ਵਾਇਰਸ ਦੀ ਪ੍ਰਵਾਹ ਕੀਤੇ ਬਿਨਾਂ ਹਰ ਕਿਸੇ ਦੀ ਮਦਦ ਕੀਤੀ ਹੈ, ਇਸ ਦੇ ਨਾਲ ਹੀ ਏਡੀਸੀ ਅਮਰਜੀਤ ਸਿੰਘ ਬੈਂਸ ‘ਤੇ ਉਨਾਂ ਦੀ ਟੀਮ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਨੂੰ ਘਰ-ਘਰ ਪੁੱਜਦਾ ਕਰਨ ਲਈ ਇਕ ਯੋਧੇ ਦੀ ਤਰਾਂ ਕੰਮ ਕੀਤਾ।
ਲੁਧਿਆਣਾ ਦੇ ਮਿੰਨੀ ਸਕੱਤਰੇਤ ਵਿਖੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਓਬੀਸੀ ਡਿਪਾਰਟਮੈਂਟ ਦੇ ਨੈਸ਼ਨਲ ਕੋ-ਆਰਡੀਨੇਟਰ ਜਗਤਾਰ ਸਿੰਘ ਮਠਾੜੂ ਨੇ ਅਮਰਜੀਤ ਸਿੰਘ ਬੈਂਸ ਨੂੰ ਏਡੀਸੀ ਬਣਨ ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਵਧਾਈਆਂ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਹੀਂ, ਉਨਾਂ ਨੇ ਕਿਹਾ ਕਿ ਲਾਕਡਾਊਨ ਦੌਰਾਨ ਅਮਰਜੀਤ ਸਿੰਘ ਬੈਂਸ ਹਲਕਾ ਪੂਰਬੀ ਦੇ ਐਸਡੀਐਮ ਸਨ, ਜਿਨਾਂ ਨੇ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਰਾਸ਼ਨ ਸਮੱਗਰੀ ਨੂੰ ਹਰ ਲੋੜਵੰਦ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ। ਜਿਸ ਕਾਰਨ ਅੱਜ ਉਨਾਂ ਨੂੰ ਕੋਰੋਨਾ ਯੋਧਾ ਅਮਰਜੀਤ ਸਿੰਘ ਬੈਂਸ ਨੂੰ ਸਨਮਾਨਤ ਕੀਤਾ ਗਿਆ ਤੇ ਨਾਲ ਏਡੀਸੀ ਲੁਧਿਆਣਾ ਬਣਨ ਤੇ ਵਧਾਈ ਦਿੱਤੀ। ਇਸ ਮੌਕੇ ਉਨਾਂ ਦੇ ਨਾਲ ਜ਼ਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਜਰਨਲ ਸਕੱਤਰ ਰਣਜੀਤ ਸਿੰਘ ਬਾਂਸਲ, ਮੁਨੀਸ਼ ਕੁਮਾਰ ਹੈਪੀ, ਅਤੇ ਸੰਤੋਖ ਸਿੰਘ ਆਦਿ ਹਾਜ਼ਰ ਸਨ।