ਚੜ੍ਹਤ ਪੰਜਾਬ ਦੀ।
ਬਠਿੰਡਾ 11 ਫਰਵਰੀ (ਪ੍ਰਦੀਪ ਸ਼ਰਮਾ):ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਿਚ ਇਨਲਿਸਟਮੈਂਟ ਅਤੇ ਠੇਕੇਦਾਰਾਂ ਦੇ ਅਧੀਨ ਕੰਮ ਕਰਦੇ ਕਾਮਿਆਂ ਨੂੰ ਪਿਛਲੇ ਮਹੀਨੇ ਦੀ ਤਨਖਾਹ ਨਾ ਮਿਲਣ ਕਾਰਨ ਇਨ੍ਹਾਂ ਕਾਮਿਆਂ ਨੂੰ ਅੰਤ ਦੀ ਪੈ ਰਹੀ ਮਹਿੰਗਾਈ ਦੇ ਦੌਰਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਇਥੇ ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਜਿਲਾ ਪ੍ਰਧਾਨ ਤੇ ਸੁੂਬਾ ਮੀਤ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ, ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ, ਪ੍ਰੈਸ ਸਕੱਤਰ ਕੁਲਵੰਤ ਸਿੰਘ ਕਾਲਝਰਾਣੀ ਨੇ ਕਿਹਾ ਕਿ ਜਸਸ ਵਿਭਾਗ ਦੇ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਪਟਿਆਲਾ ਵਲੋਂ ਭਾਵੇ ਕਿ ਠੇਕਾ ਵਰਕਰਾਂ ਨੂੰ ਹਰੇਕ ਮਹੀਨੇ ਦੀ 7 ਤਰੀਖ ਤੱਕ ਤਨਖਾਹਾਂ ਦੇਣ ਲਈ ਪੱਤਰ ਵੀ ਜਾਰੀ ਕੀਤਾ ਹੋਇਆ ਹੈ ਪਰੰਤੂ ਫਿਰ ਵੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਿਚ ਕੰਮ ਕਰਦੇ ਇਨਲਿਸਟਮੈਂਟ ਅਤੇ ਠੇਕੇਦਾਰਾਂ ਦੇ ਅਧੀਨ ਫੀਲਡ ਤੇ ਦਫਤਰੀ ਕਾਮਿਆਂ ਨੂੰ ਕਈ ਜਿਲ੍ਹਿਆਂ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ।
ਇਨ੍ਹਾਂ ਕਾਮਿਆਂ ਦੀਆਂ ਰੁਕੀਆਂ ਤਨਖਾਹਾਂ ਦੇ ਫੰਡਾਂ ਬਾਰੇ,ਤੇ ਪੰਜਾਬ ਵਿਚ ਕੁਝ ਡਵੀਜਨਾਂ ’ਚ ਮਿ੍ਰਤਕ ਵਰਕਰਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਲਈ ਇਨਲਿਸਟਮੈਂਟ ਦੇ ਅਪੈਡਿੰਗ ਪਏ ਕੇਸਾਂ ਅਤੇ ਹੋਰ ਜਥੇਬੰਦੀ ਦੀਆਂ ਮੰਗਾਂ ਦੇ ਸਬੰਧ ਵਿਚ ਮਿਤੀ 31 ਜਨਵਰੀ 2022 ਨੂੰ ਜਸਸ ਵਿਭਾਗ ਦੇ ਮੁੱਖੀ (ਐਚ.ਓ.ਡੀ.) ਦੇ ਨਾਲ ਉਨ੍ਹਾਂ ਦੇ ਦਫਤਰ ਮੁਹਾਲੀ ਵਿਖੇ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਹੋਈ ਸੀ, ਜਿਸ ਵਿਚ ਰੁਕੀਆਂ ਤਨਖਾਹਾਂ ਦੇ ਫੰਡ ਜਾਰੀ ਕਰਨ ਅਤੇ ਮਿ੍ਰਤਕ ਵਰਕਰਾਂ ਦੇ ਵਾਰਸਾਂ ਨੂੰ ਨੋਕਰੀ ਦੇਣ ਕੇਸਾਂ ਦਾ ਹੱਲ ਕਰਨ ਲਈ ਐਚ.ਓ.ਡੀ. ਵਲੋਂ ਭਰੋਸਾ ਦਿੱਤਾ ਗਿਆ ਸੀ ਪਰ ਤ੍ਰਾਂਸਦੀ ਇਹ ਹੈ ਕਿ ਅਜੇ ਤੱਕ ਰੁਕੀਆਂ ਤਨਖਾਹਾਂ ਦੇ ਪੂਰੇ ਫੰਡ ਜਾਰੀ ਨਹੀਂ ਕੀਤੇ ਗਏ ਹਨ ਉਥੇ ਹੀ ਮਿ੍ਰਤਕ ਵਰਕਰਾਂ ਦੇ ਵਾਰਸਾਂ ਨੂੰ ਨੋਕਰੀ ਦੇਣ ਦੇ ਕੇਸ ਦਾ ਹੱਲ ਨਹੀਂ ਕੀਤਾ ਗਿਆ ਹੈ।
ਉਪਰੋਕਤ ਮੰਗਾਂ ਦਾ ਹੱਲ ਕਰਨ ਸਬੰਧੀ ਵਾਅਦਾ ਕਰਕੇ ਵੀ ਅਪਣਾਈ ਜਾ ਰਹੀ ਟਾਲ ਮਟੋਲ ਵਾਲੀ ਨੀਤੀ ਦੇ ਕਾਰਨ ਜਥੇਬੰਦੀ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਲਈ ਜਥੇਬੰਦੀ ਵਲੋਂ 10 ਫਰਵਰੀ ਨੂੰ ਫਿਰ ਵਿਭਾਗੀ ਮੁੱਖੀ ਨੂੰ ਨੋਟਿਸ ਭੇਜ ਕੇ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਰੁਕੀਆਂ ਤਨਖਾਹਾਂ ਦੇ ਫੰਡ ਅਤੇ ਮਿ੍ਰਤਕ ਵਰਕਰਾਂ ਦੇ ਵਾਰਸਾਂ ਨੂੰ ਨੋਕਰੀ ਦੇਣ ਦੇ ਕੇਸਾਂ ਦਾ ਹੱਲ ਮਿਤੀ 14 ਫਰਵਰੀ 2022 ਤੱਕ ਨਹੀਂ ਕੀਤਾ ਗਿਆ ਤਾਂ ਮਜਬੂਰ ਹੋ ਕੇ ਜੱਥੇਬੰਦੀ ਵਲੋਂ ਮਿਤੀ 15 ਫਰਵਰੀ 2022 ਨੂੰ ਸਾਰੇ ਪੰਜਾਬ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆ ਡਵੀਜ਼ਨ ਦਫਤਰਾਂ ਤੇ ਬ੍ਰਾਂਚ/ਤਹਿਸੀਲ ਪੱਧਰ ’ਤੇ ਪੰਜਾਬ ਸਰਕਾਰ ਤੇ ਜਸਸ ਵਿਭਾਗ ਦੇ ਮੁੱਖੀ (ਐਚ.ਓ.ਡੀ.),ਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਸ਼ਹਿਰਾਂ ਵਿਚ ਕੀਤੇ ਜਾਣਗੇ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਦੀ ਜਿੰਮੇਵਾਰੀ ਵਿਭਾਗੀ ਉੱਚ ਅਧਿਕਾਰੀਆਂ ਦੀ ਸਿੱਧੇ ਤੌਰ ’ਤੇ ਹੋਵੇਗੀ।
1058900cookie-checkਤਨਖਾਹਾਂ ਨਾ ਮਿਲਣ ਦੇ ਵਿਰੁੱਧ 15 ਫਰਵਰੀ ਨੂੰ ਤਹਿਸੀਲ ਪੱਧਰ ’ਤੇ ਵਿਭਾਗੀ ਮੁੱਖੀ ਦੇ ਖਿਲਾਫ ਅਰਥੀ ਫੂਕ ਮੁਜਾਹਰੇ ਕੀਤੇ ਜਾਣਗੇ – ਸੰਦੀਪ ਖਾਨ ਬਾਲਿਆਂਵਾਲੀ