
ਚੜ੍ਹਤ ਪੰਜਾਬ ਦੀ
ਭਗਤਾ ਭਾਈਕਾ, (ਪਰਦੀਪ ਸ਼ਰਮਾ):ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਪਠਾਨਕੋਟ ਵਿਖੇ ਤਿਰੰਗਾ ਯਾਤਰਾ ਕੱਢੀ ਗਈ, ਜਿਸ ਵਿੱਚ ਪੂਰੇ ਪੰਜਾਬ ਤੋਂ ਆਪ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਇੰਦਰਜੀਤ ਸਿੰਘ ਮਾਨ ਸੰਭਾਵੀ ਉਮੀਦਵਾਰ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿਚ ਨੌਜਵਾਨਾਂ ਦਾ ਕਾਫਲਾ ਰਵਾਨਾ ਹੋਇਆ ।ਇੰਦਰਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਏ ਪ੍ਰਭਾਵਸ਼ਾਲੀ ਇਕੱਠ ਨੇ ਵਿਰੋਧੀਆਂ ਦੀ ਨੀਂਦ ਵੀ ਉਡਾ ਕੇ ਰੱਖ ਦਿੱਤੀ ।
ਆਪ ਦੀ ਸਰਕਾਰ ਬਣਾਉਣ ਵਿੱਚ ਨੌਜਵਾਨ ਨਿਭਾਉਣਗੇ ਅਹਿਮ ਰੋਲ ਕੇਜਰੀਵਾਲ ਦੀ ਸੋਚ ਤੇ ਦੇਵਾਂਗੇ ਪਹਿਰਾ
ਤਿਰੰਗਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਰਵਾਨਗੀ ਮੌਕੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨ ਵਰਗ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪ ਦੀ ਸਰਕਾਰ ਬਣਾਉਣ ਵਿੱਚ ਅਹਿਮ ਰੋਲ ਅਦਾ ਕਰੇਗਾ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੋਚ ਤੇ ਡਟਵਾਂ ਪਹਿਰਾ ਦੇਵਾਂਗੇ ਕਿਉਂਕਿ ਉਨ੍ਹਾਂ ਦੀ ਸੋਚ ਦੇਸ਼ ਦੀ ਖੁਸ਼ਹਾਲੀ ਅਤੇ ਹਰ ਵਰਗ ਦੀ ਤਰੱਕੀ ਹੈ ।
ਚੰਨੀ ਐਲਾਨ ਵਾਲੇ ਮੁੱਖ ਮੰਤਰੀ, ਐਲਾਨ ਹੁੰਦੈ ਪਰ ਅਮਲ ਨਹੀਂ ,ਕਾਂਗਰਸ ਸਰਕਾਰ ਨੇ ਕੀਤਾ ਪੰਜਾਬੀਆਂ ਨਾਲ ਹਰ ਵਾਰ ਧੋਖਾ
ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਵਾਰ ਪੰਜਾਬੀਆਂ ਨਾਲ ਧੋਖਾ ਕੀਤਾ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਲਾਨ ਵਾਲੇ ਮੁੱਖ ਮੰਤਰੀ ਸਾਬਤ ਹੋਏ ਹਨ ਜੋ ਐਲਾਨ ਤਾਂ ਕਰਦੇ ਹਨ ਪਰ ਅਮਲ ਨਹੀਂ ਹੁੰਦਾ । ਉਨ੍ਹਾਂ ਦੋਸ਼ ਲਾਇਆ ਕਿ ਅੱਜ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੀ ਹਾਲਤ ਤਰਸਯੋਗ ਹੈ, ਹਸਪਤਾਲਾਂ ਵਿੱਚ ਦਵਾਈਆਂ ਡਾਕਟਰ ਨਹੀਂ, ਲੋਕਾਂ ਨੂੰ ਕੋਈ ਮੁੱਢਲੀ ਸਹੂਲਤ ਮੁਹੱਈਆ ਨਹੀਂ ਮਿਲ ਰਹੀ, ਜਿਸ ਲਈ ਚੰਨੀ ਸਰਕਾਰ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਪੰਜਾਬ ਨੂੰ ਤਰੱਕੀ ਦੀ ਰਾਹ ਤੇ ਤੋਰਿਆ ਜਾਵੇਗਾ ਤੇ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ ।
932900cookie-checkਆਪ ਦੀ ਤਿਰੰਗਾ ਯਾਤਰਾ ਲਈ ਯੂਥ ਵਿੰਗ ਦੇ ਮੀਤ ਪ੍ਰਧਾਨ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਵੱਡਾ ਕਾਫਲਾ ਰਵਾਨਾ