ਚੜ੍ਹਤ ਪੰਜਾਬ ਦੀ
ਲੁਧਿਆਣਾ,(ਸਤ ਪਾਲ ਸੋਨੀ/ਰਵੀ ਵਰਮਾ)- ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿਕੇ ਘੁੰਮਣ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ 33ਵਾਂ ਮਹਾਨ ਗੁਰਮਤਿ ਸਮਾਗਮ ਬਾਬਾ ਅਮਰੀਕ ਸਿੰਘ ਕਾਰ ਸੇਵਾ, ਬਾਬਾ ਤਰਨਜੀਤ ਸਿੰਘ ਖਾਲਸਾ ਨਿਕੇ ਘੁੰਮਣ ਵਾਲਿਆ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ ਅਤੇ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵੱਲੋਂ 474ਵਾਂ ਮਹਾਨ ਖੂਨਦਾਨ ਕੈਂਪ ਲਗਾਇਆ ਗਿਆ।
ਇਸ ਸਮੇਂ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆ ਨੇ ਸੰਗਤਾਂ ਨੂੰ ਸੰਤ ਬਾਬਾ ਹਜ਼ਾਰਾ ਸਿੰਘ ਜੀ ਦੇ ਜੀਵਨ ਤੇ ਚਾਨਣ ਤੇ ਚਾਨਣ ਪਾਉਂਦਿਆ ਕਿਹਾ ਕਿ ਸੰਤ ਬਾਬਾ ਹਜ਼ਾਰਾ ਸਿੰਘ ਜੀ ਸੰਗਤਾਂ ਨੂੰ ਸ਼ਬਦ ਗੁਰੂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗ ਕੇ ਬਾਣੀ ਬਾਣੇ ਦੇ ਧਾਰਨੀ ਹੋ ਕੇ ਸੇਵਾ ਤੇ ਸਿਮਰਨ ਨਾਲ ਜੁੜਣ ਦੀ ਨੂੰ ਪ੍ਰੇਰਣਾ ਕਰਦੇ ਸਨ।
ਲੋੜਵੰਦ ਮਰੀਜ਼ਾਂ ਲਈ ਖੂਨਦਾਨ ਸੰਸਾਰ ਵਿੱਚ ਸੱਭ ਤੋਂ ਉਤਮ ਪੁੰਨ-ਦਾਨ – ਬਾਬਾ ਤਰਨਜੀਤ ਸਿੰਘ ਖਾਲਸਾ
ਇਸ ਮੋਕੇ ਬਾਬਾ ਤਰਨਜੀਤ ਸਿੰਘ ਖਾਲਸਾ ਨਿਕੇ ਘੁੰਮਣ ਵਾਲਿਆ ਨੇ ਕਿਹਾ ਕਿ ਸੰਗਤਾਂ ਨੂੰ ਕਿਹਾ ਆਓ ਆਪਾ ਸੰਤ ਬਾਬਾ ਹਜ਼ਾਰਾ ਸਿੰਘ ਜੀ ਦੀ ਦਿਤੀਆ ਸਿੱਖਿਆਵਾਂ ਤੇ ਚਲ ਕੇ ਜੀਵਨ ਨੂੰ ਸਫਲ ਕਰੀਏ। ਇਸ ਮੌਕੇ ਬਾਬਾ ਤਰਨਜੀਤ ਸਿੰਘ ਨਿਕੇ ਘੁੰਮਣ ਵਾਲਿਆ ਨੇ ਕਿਹਾ ਲੋੜਵੰਦ ਮਰੀਜ਼ਾ ਦੀਆਂ ਜ਼ਿੰਦਗੀਆਂ ਬਚਾਉਣ ਲਈ ਆਪਣੇ ਸ਼ਰੀਰ ਵਿੱਚੋਂ ਖੂਨਦਾਨ ਕਰਨਾ ਸੰਸਾਰ ਵਿੱਚ ਸੱਭ ਤੋਂ ਉਤਮ ਪੁੰਨ-ਦਾਨ ਹੈ।
ਇਸ ਮੌਕੇ ਤੇ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਖੂਨਦਾਨ ਕਰਨ ਵਾਲੀਆਂ ਸੰਗਤਾਂ ਨੂੰ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦਸਿਆ ਕਿ ਖੂਨਦਾਨ ਕੈਂਪਾਂ ਵਿੱਚ 50 ਬਲੱਡ ਯੁਨਿਟ ਪ੍ਰੀਤ ਹਸਪਤਾਲ ਦੇ ਨਿੱਘੇ ਸਹਿਯੋਗ ਨਾਲ ਇਕਤਰ ਕੀਤਾ ਗਿਆ। ਅਤੇ ਲੋੜਵੰਦ ਮਰੀਜ਼ਾਂ ਨੂੰ ਖੂਨ ਨਿਸ਼ਕਾਮ ਰੂਪ ਵਿੱਚ ਲੈਕੇ ਦਿੱਤਾ ਜਾਵੇਗਾ।ਇਸ ਮੌਕੇ ਤੇ ਬਾਬਾ ਗੁਰਪਾਲ ਸਿੰਘ ਢੀਂਡਸਾ,ਬਾਬਾ ਜਗਜੀਤ ਸਿੰਘ ਭੂੰਬਲੀ,ਮਲਕੀਤ ਸਿੰਘ ਸਰਵਾਲੀ, ਭਾਈ ਮਨਜਿੰਦਰ ਸਿੰਘ ਸਰਵਾਲੀ, ਗੁਰਪ੍ਰੀਤ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਪਡਾ, ਡਾਕਟਰ ਸਤਨਾਮ ਸਿੰਘ, ਗੁਰਦੌਰ ਸਿੰਘ ਆਦ ਹਜ਼ਾਰ ਸਨ।
892000cookie-checkਸੰਤ ਬਾਬਾ ਹਜ਼ਾਰਾ ਸਿੰਘ ਜੀ ਦੀ ਮਿੱਠੀ ਯਾਦ ਨੂੰ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਗਾਇਆ