November 15, 2024

Loading

 ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ  17 ਨਵੰਬਰ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸੂਬੇ ਵਿਚ ਕਾਂਗਰਸ ਪਾਰਟੀ ਦੇ ਆਪਸੀ ਕਾਟੋ ਕਲੇਸ਼ ਦੇ ਕਾਰਨ ਪੰਜਾਬ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਸਰਕਾਰ ਦੇ ਖ਼ਿਲਾਫ਼ ਸਵਾਲ ਖਡ਼੍ਹੇ ਕੀਤੇ ਜਾ ਰਹੇ ਹਨ ਉਸ ਤੋਂ ਸਾਫ ਹੁੰਦਾ ਹੈ ਕਿ ਪੰਜਾਬ ਦੀ ਚੰਨੀ ਸਰਕਾਰ ਵੱਲੋਂ ਸਿਆਸੀ ਲਾਹੇ ਨੂੰ ਵੇਖ ਕੇ ਫੈਸਲੇ ਲਏ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਵਾਈਸ ਪ੍ਰਧਾਨ ਅਤੇ ਹਲਕਾ ਰਾਮਪੁਰਾ ਫੂਲ ਤੋਂ ਸੰਭਾਵੀ ਉਮੀਦਵਾਰ ਇੰਦਰਜੀਤ ਸਿੰਘ ਮਾਨ ਨੇ ਕੀਤਾ।
ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਕਰਨ ਤੋਂ ਬਾਅਦ ਉਹ ਸੂਬੇ ਦੀ ਜਨਤਾ ਦੀਆਂ ਅੱਖਾਂ ਵਿੱਚ ਕਾਂਗਰਸ ਵੱਲੋਂ ਕੀਤੀ ਵਾਅਦਾ ਖਿਲਾਫੀ ਖਿਲਾਫ ਭਾਰੀ ਰੋਸ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਨਸ਼ਿਆਂ ਨੂੰ ਖ਼ਤਮ ਕਰਨ, ਬੇਅਦਬੀ ਸਮੇਤ ਹੋਰ ਕਈ ਮਸਲਿਆਂ ਦਾ ਹੱਲ ਕਰਨ ਵਿੱਚ ਕਾਂਗਰਸ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਮਾਨ ਨੇ  ਕਿਹਾ ਕਿ ਪੰਜਾਬ ਦੇ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਵਾਅਦਿਆਂ ਤੇ ਮੋਹਰ ਲਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ।
91400cookie-checkਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ- ਇੰਦਰਜੀਤ ਮਾਨ  
error: Content is protected !!