Categories ADDRESS NEWSConventionKISSANS NEWSPunjabi News

ਭਾਕਿਯੂ ਡਕੌਂਦਾ ਵੱਲੋਂ 7 ਨੂੰ ਬਰਨਾਲਾ ਵਿਖੇ ਰੱਖੀ ਸੂਬਾਈ ਕਨਵੈਨਸ਼ਨ ਚ ਪੱਤਰਕਾਰ ਪੀ. ਸਾਈਨਾਥ ਕੁੰਜੀਵਤ ਕਰਨਗੇ ਸੰਬੋਧਨ

Loading

ਪ੍ਰਦੀਪ ਸ਼ਰਮਾ
ਚੜ੍ਹਤ ਪੰਜਾਬ ਦੀ
ਬਠਿੰਡਾ/ਰਾਮਪੁਰਾ ਫੂਲ, 28 ਅਪ੍ਰੈਲ- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਸਮੁੱਚੇ ਦੇਸ਼ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਅਤੇ ਕਿਸਾਨ ਵਿਰੋਧੀ ਨੀਤੀਆਂ ਕਾਰਨ ਖੇਤੀਬਾੜੀ ਦਾ ਸੰਕਟ ਗਹਿਰਾ ਹੋ ਰਿਹਾ ਹੈ। ਹਾਕਮ ਹਰ ਖੇਤਰ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਕੇ ਲੋਕਾਂ ਦੀ ਜ਼ਿੰਦਗੀ ਨੂੰ ਨਰਕ ਬਣਾਉਣ ਤੇ ਤੁਲੇ ਹੋਏ ਹਨ।
ਇਹਨਾਂ ਲੋਕ ਵਿਰੋਧੀ ਨੀਤੀਆਂ ਕਾਰਨ ਡੂੰਘੇ ਹੋ ਰਹੇ ਖੇਤੀ ਖੇਤਰ ਦੇ ਸੰਕਟ ਨੂੰ ਵਿਸਥਾਰ ਵਿੱਚ ਸਮਝਣ, ਚੁਣੌਤੀਆਂ ਅਤੇ ਸੰਭਾਵਨਾਵਾਂ ਦੇ ਮੱਦੇਨਜਰ ਜਥੇਬੰਦੀ ਵੱਲੋਂ 7 ਮਈ ਨੂੰ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਸੂਬਾਈ ਕਨਵੈਨਸ਼ਨ ਕੀਤੀ ਜਾ ਰਹੀ ਹੈ। ਜਿਸ ਵਿੱਚ ਪ੍ਰਸਿੱਧ ਪੱਤਰਕਾਰ ਪੀ. ਸਾਈਨਾਥ ਕੁੰਜੀਵਤ ਭਾਸ਼ਣ ਦੇਣਗੇ।ਜਿਕਰਯੋਗ ਹੈ ਕਿ ਪੱਤਰਕਾਰ ਪੀ. ਸਾਈਨਾਥ, ਪੀਪਲਜ਼ ਆਰਕਾਈਵ ਆਫ ਰੂਰਲ ਇੰਡੀਆ ਦੇ ਮੁੱਖ ਸੰਪਾਦਕ ਹਨ।
ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਬੀਕੇਯੂ ਏਕਤਾ ਡਕੌਂਦਾ ਵੱਲੋਂ ਤਿਆਰ ਕੀਤੀ ਗਈ ਖੇਤੀ ਨੀਤੀ ‘ਤੇ ਵੀ ਚਰਚਾ ਕੀਤੀ ਜਾਵੇਗੀ। ਇਹ ਖੇਤੀ ਨੀਤੀ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਨੂੰ 22 ਮਾਰਚ ਨੂੰ ਸੌਂਪੀ ਜਾ ਚੁੱਕੀ ਹੈ। ਪ੍ਰੈਸ ਨੂੰ ਇਹ ਜਾਣਕਾਰੀ ਅੰਗਰੇਜ ਸਿੰਘ ਮੋਹਾਲੀ ਨੇ ਦਿੱਤੀ।
# Contact us for News and advertisement on 980-345-0601
Kindly Like,Share & Subscribe http://charhatpunjabdi.com
150070cookie-checkਭਾਕਿਯੂ ਡਕੌਂਦਾ ਵੱਲੋਂ 7 ਨੂੰ ਬਰਨਾਲਾ ਵਿਖੇ ਰੱਖੀ ਸੂਬਾਈ ਕਨਵੈਨਸ਼ਨ ਚ ਪੱਤਰਕਾਰ ਪੀ. ਸਾਈਨਾਥ ਕੁੰਜੀਵਤ ਕਰਨਗੇ ਸੰਬੋਧਨ
[email protected]

DISCLAIMER: Charhat Punjab di: Editor does not takes responsibility for any news/video/article published, only Reporter/Writer will be responsible for his/her news or article. Any dispute if arrises shall be settled at Ludhiana jurisdiction only. Sat Pal Soni (Editor)