November 9, 2024

Loading

ਚੜ੍ਹਤ ਪੰਜਾਬ ਦੀ 
ਰਾਮਪੁਰਾ ਫੂਲ, 19 ਸਤੰਬਰ (ਪ੍ਰਦੀਪ ਸ਼ਰਮਾ):ਬੀਤੇ ਦਿਨੀਂ ਸਥਾਨਕ ਮੇਨ ਚੌਕ ਵਿੱਚ ਕੁੱਝ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਮਨਮੋਹਨ ਕਰਿਆਨਾ ਮਰਚੈਂਟ ਦੇ ਮਾਲਕ ਮਨਮੋਹਨ ਬਾਂਸਲ ਤੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਸੀ ਅਤੇ ਉਸ ਦਾ ਪੈਸਿਆ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ ਸਨ। ਜਿਸ ਨੂੰ ਲੈ ਕੇ ਸ਼ਹਿਰ ਦੇ ਵਪਾਰੀ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਘਟਨਾ ਨੂੰ ਲੈ ਕੇ ਵਪਾਰੀ ਵਰਗ ਵੱਲੋਂ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਦੀ ਢਿੱਲੀ ਕਾਰਗੁਜਾਰੀ ਦੇ ਮੱਦੇਨਜ਼ਰ ਦੁਕਾਨਾਂ ਬੰਦ ਰੱਖ ਕੇ ਸਥਾਨਕ ਮੌੜ ਚੌਂਕ ਵਿੱਚ ਧਰਨਾ ਲਗਾ ਕੇ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ ਜਾਮ ਕਰਕੇ ਆਵਾਜਾਈ ਠੱਪ ਕਰ ਦਿੱਤੀ।ਧਰਨਾਕਾਰੀਆ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਗੋਰਾ, ਮੱਖਣ ਜਿੰਦਲ, ਵਰਿੰਦਰ ਭਾਟੀਆ, ਕੇਵਲ ਕ੍ਰਿਸ਼ਨ ਸ਼ਰਮਾ, ਭਾਕਿਯੂ ਦੇ ਕਾਕਾ ਸਿੰਘ ਕੋਟੜਾ, ਹੈਪੀ ਬਾਸਲ, ਲੋਕ ਰਾਜ ਮਹਿਰਾਜ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਹਮਲਾਵਰਾਂ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਨਹੀਂ ਕੀਤੀ ਜਾਂਦੀ ਇਹ ਧਰਨਾ ਜਾਰੀ ਰਹੇਗਾ।
ਐੱਸ.ਐੱਸ.ਪੀ ਬਠਿੰਡਾ ਦੇ ਭਰੋਸੇ ਤੋਂ ਬਾਅਦ ਧਰਨਾ ਕੀਤਾ ਖਤਮ
ਬਾਅਦ ਦੁਪਹਿਰ ਐੱਸ.ਐੱਸ.ਪੀ ਬਠਿੰਡਾ ਨੇ ਚੱਲ ਰਹੇ ਧਰਨੇ ਵਿੱਚ ਪਹੁੰਚ ਕੇ ਵਪਾਰੀ ਭਰਾਵਾਂ ਨੂੰ ਭਰੋਸਾ ਦਿਵਾਇਆ ਕਿ ਬਹੁਤ ਜਲਦ ਹਮਲਾਵਰਾਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਐੱਸ.ਐੱਸ.ਪੀ ਬਠਿੰਡਾ ਨੇ ਵਪਾਰੀ ਵਰਗ ਨਾਲ ਇੱਕ ਮੀਟਿੰਗ ਬਠਿੰਡਾ ਵਿਖੇ ਰੱਖੀ ਗਈ ਹੈ ਜਿਸ ਵਿੱਚ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਵਧ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਵਪਾਰੀ ਵਰਗ ਤੋਂ ਇਲਾਵਾ ਸ਼ਹਿਰ ਦੇ ਲੋਕ ਵੱਡੀ ਗਿਣਤੀ ਚ ਹਾਜ਼ਰ ਸਨ।
#For any kind of News and advertisment contact us on 980-345-0601 
128480cookie-checkਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਦੀ ਢਿੱਲੀ ਕਾਰਗੁਜਾਰੀ ਦੇ ਮੱਦੇਨਜ਼ਰ ਦੁਕਾਨਾਂ ਬੰਦ ਰੱਖ ਕੇ ਵਪਾਰੀਆਂ ਨੇ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ ਜਾਮ ਕਰਕੇ ਆਵਾਜਾਈ ਕੀਤੀ ਠੱਪ
error: Content is protected !!