January 12, 2025

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ ,30 ਜਨਵਰੀ , (ਪ੍ਰਦੀਪ ਸ਼ਰਮਾ) : ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਇਤਿਹਾਸਕ ਪਿੰਡ  ਫੂਲ  ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਏ ਇਕੱਠ ਨੇ ਵਿਰੋਧੀ ਪਾਰਟੀਆਂ ਕਾਂਗਰਸ ਤੇ ਅਕਾਲੀ ਦਲ ਨੂੰ ਉਸ ਸਮੇਂ ਤਰੇਲੀਆਂ ਲਿਆ ਦਿੱਤੀਆਂ ਜਦੋ  ਵੱਖ ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਏ।
ਇਹਨਾ ਮੀਟਿੰਗਾਂ ਨੂੰ ਆਪ ਉਮੀਦਵਾਰ ਬਲਕਾਰ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਵਿਚ ਆਮ ਆਦਮੀ ਪਾਰਟੀ ਦੀ ਚੜ੍ਹਤ ਤੋ ਦੋਵੇਂ ਪਾਰਟੀਆਂ ਬੁਖਲਾਹਟ ਵਿਚ ਆ ਗਈਆ ਹਨ ਤੇ ਲੋਕ ਧੜਾ ਧੜ ਆਮ ਆਦਮੀ ਪਾਰਟੀ ‘ਚ ਸਾਮਲ ਹੋ ਰਹੇ ਹਨ।
 ਇਸ ਮੌਕੇ ਕਾਂਗਰਸ ਅਤੇ ਅਕਾਲੀ ਦਲ ਦੀਆਂ ਨੀਤੀਆਂ ਤੋਂ ਦੁੱਖੀ ਹੋ ਕੇ ਸੀਨੀਅਰ ਆਪ ਆਗੂ ਅਮਰੀਕ ਸਿੰਘ ਫੂਲ, ਜੋਗਿੰਦਰ ਸਿੰਘ ਤੇ ਧਰਮਪਾਲ ਧਰੂ ਦੀ ਅਗਵਾਈ ਹੇਠ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ । ਪਾਰਟੀ ਵਿੱਚ ਸਾਮਲ ਹੋਣ ਵਾਲਿਆ ਨੂੰ ਆਪ ਉਮੀਦਵਾਰ ਬਲਕਾਰ ਸਿੰਘ ਸਿੱਧੂ ਨੇ ਪਾਰਟੀ ਚਿੰਨ ਪਾਕੇ ਸਨਮਾਨਿਤ ਕੀਤਾ ਤੇ ਭਰੋਸਾ ਦਿਵਾਇਆ ਕਿ ਉਹਨਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਆਪ ਆਗੂ ਬੂਟਾ ਸਿੰਘ ਸਰਪੰਚ ਢਪਾਲੀ ਨੇ ਵੀ ਜਨ ਸਭਾ ਨੂੰ ਸੰਬੋਧਨ ਕਰਦਿਆ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ ਦਾ ਸਾਥ ਦੇਣ ਲਈ ਕਿਹਾ ਤੇ ਵੱਧ ਤੋ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ।
102950cookie-checkਪਿੰਡ ਫੂਲ ਚ ਅਕਾਲੀ ਦਲ ਤੇ ਕਾਂਗਰਸ ਛੱਡ ਆਪ ਪਾਰਟੀ ਵਿੱਚ ਵੱਖ ਵੱਖ ਪਰਿਵਾਰਾ ਨੇ ਕੀਤੀ ਸਮੂਹਲੀਅਤ
error: Content is protected !!