September 16, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 29 ਅਗਸਤ (ਪ੍ਰਦੀਪ ਸ਼ਰਮਾ) : ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਲੋਕ ਪ੍ਰਿਯਤਾ ਦਿਨੋ ਦਿਨ ਵਧ ਰਹੀ ਹੈ। ਇਸੇ ਕਾਰਨ ਭਾਜਪਾ ਦੀ ਕੇਦਰ ਸਰਕਾਰ ਬੌਖਲਾਹਟ ਵਿੱਚ ਆ ਗਈ ਤੇ ਉਹ ਹੁਣ ਆਮ ਆਦਮੀ ਪਾਰਟੀ ਵਿੱਚ ਦਹਿਸ਼ਤ ਫੈਲਾਉਣ ਲਈ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਮਨਘੜ੍ਹਤ ਕੇਸ ਦਰਜ਼ ਕਰਨ ਲਈ ਸੀਬੀਆਈ ਦੀ ਦੁਰਵਰਤੋ ਕਰ ਰਹੀ ਹੈ ਜਿਸ ਨੂੰ ਆਮ ਆਦਮੀ ਪਾਰਟੀ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕਰੇਗੀ ਇੰਨਾ ਸ਼ਬਦਾਂ ਦਾ ਪ੍ਰਗਟਾਵਾਂ ਚੋਣ ਪ੍ਰਚਾਰ ਲਈ ਗੁਜਰਾਤ ਗਏ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਗੁਜਰਾਤ ਦੇ ਦੌਰੇ ਤੋਂ ਵਾਪਸ ਆਕੇ ਹਲਕਾ ਰਾਮਪੁਰਾ ਫੂਲ ਵਿਖੇ ਲਾਏ ਲੋਕ ਦਰਬਾਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਦਿੱਲੀ ਤੇ ਪੰਜਾਬ ਦੀ ਸਫ਼ਲ ਸਰਕਾਰ ਤੋਂ ਬਾਅਦ ਪੂਰੇ ਭਾਰਤ ਵਿਚ ਆਮ ਆਦਮੀ ਪਾਰਟੀ ਤੇਜ਼ੀ ਨਾਲ ਉੱਭਰ ਰਹੀ ਹੈ ਕਿਉਂਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਵੋਟਰਾਂ ਨਾਲ ਜੋ ਵਾਅਦੇ ਕੀਤੇ ਸਨ ਉਹਨਾਂ ਨੂੰ ਬਹੁਤ ਥੋੜ੍ਹੇ ਸਮੇਂ ਵਿੱਚ ਪੂਰਾ ਕਰਕੇ ਵਿਖਾਇਆ ਤੇ ਪਾਰਟੀ ਵੱਡੇ ਫੈਸਲੇ ਲੈਣ ਦੇ ਸਮਰੱਥ ਹੈ।ਵਿਧਾਇਕ ਬਲਕਾਰ ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਦਾ ਵਿਕਾਸ ਅਤੇ ਰੋਜ਼ੀ ਰੋਟੀ ਦੇ ਵਸੀਲੇ ਚਾਹੁੰਦੀ ਹੈ ਤੇ ਇਹ ਸਭ ਕੁੱਝ ਅੱਜ ਤੱਕ ਨਾ ਅਕਾਲੀ ਦਲ ਦੀ ਸਰਕਾਰ ਨੇ ਕੀਤਾ ਨਾ ਕਾਂਗਰਸ ਦੀ ਸਰਕਾਰ ਨੇ ਕੀਤਾ। ਪ੍ਰਤੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋ ਖੁਸ਼ਹਾਲ ਪੰਜਾਬ ਦੀ ਤਸਵੀਰ ਲੋਕਾ ਸਾਹਮਣੇ ਲਿਆਂਦੀ ਇਸੇ ਕਾਰਨ ਆਪ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ।
ਹਲਕੇ ਦੇ ਵੱਖ ਵੱਖ ਪਿੰਡਾ ਨੂੰ ਜਾਣ ਵਾਲੀਆਂ ਲਿੰਕ ਸੜਕਾਂ ਛੇਤੀ ਹੀ ਚੌੜੀਆਂ ਕੀਤੀਆਂ ਜਾਣਗੀਆਂ
ਇਸ ਤੋਂ ਇਲਾਵਾ ਰਾਮਪੁਰਾ ਫੂਲ ਹਲਕੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਲਾਏ ਲੋਕ ਦਰਬਾਰ ਵਿੱਚ ਵਿਧਾਇਕ ਬਲਕਾਰ ਸਿੱਧੂ ਨੇ ਜਿਥੇ ਵੱਖ ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉਥੇ ਉਹਨਾਂ ਕਿਹਾ ਕੀ ਜਲਦੀ ਹੀ ਵੱਖ ਵੱਖ ਪਿੰਡਾਂ ਨੂੰ ਜਾਂਦੀਆਂ ਲਿੰਕ ਸੜਕਾਂ ਨੂੰ ਚੌੜਾ ਕੀਤਾ ਜਾਵੇਗਾ ਤਾਂ ਕਿ ਆਵਾਜਾਈ ਸੁਖਾਲੀ ਹੋ ਸਕੇ । ਇਸ ਤੋਂ ਇਲਾਵਾ ਉਹਨਾਂ ਲੋਕ ਦਰਬਾਰ ਵਿੱਚ ਨਰੇਗਾ ਕਾਮਿਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਹਨਾਂ ਨੂੰ ਹਲ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਉਹਨਾਂ ਨਾਲ ਸਾਰੇ ਹੀ ਸ਼ਹਿਰ ਦੇ ਸੀਨੀਅਰ ਆਪ ਆਗੂ ਹਾਜ਼ਰ ਸਨ।
 #For any kind of News and advertisment contact us on 980-345-0601 
126450cookie-checkਆਮ ਆਦਮੀ ਪਾਰਟੀ ਦੀ ਲੋਕਪ੍ਰਿਯਤਾ ਵੱਧਣ ਕਾਰਨ ਭਾਜਪਾ ਬੌਖਲਾਹਟ ਵਿੱਚ ਆਈ :ਵਿਧਾਇਕ ਬਲਕਾਰ ਸਿੱਧੂ
error: Content is protected !!