ਚੜ੍ਹਤ ਪੰਜਾਬ ਦੀ
ਬਠਿੰਡਾ 4 ਫਰਵਰੀ (ਪ੍ਰਦੀਪ ਸ਼ਰਮਾ) : ਹਲਕਾ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਦੀ ਚੋਣ ਮੁਹਿੰਮ ਨੂੰ ਅੱਜ ਵੱਡਾ ਹੁਲਾਰਾ ਮਿਲਿਆ।ਹਲਕਾ ਰਾਮਪੁਰਾ ਫੂਲ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਉੱਘੇ ਸਮਾਜ ਸੇਵੀ ਰਾਜਵੀਰ ਸਿੰਘ ਸਿੱਧੂ ਨੇ ਮਲੂਕਾ ਦੇ ਹੱਕ ਵਿੱਚ ਬੈਠਣ ਦਾ ਐਲਾਨ ਕਰ ਦਿੱਤਾ। ਸਿਕੰਦਰ ਸਿੰਘ ਮਲੂਕਾ ਨੇ ਰਾਜਵੀਰ ਸਿੰਘ ਦੇ ਫ਼ੈਸਲੇ ਦਾ ਸਵਾਗਤ ਕੀਤਾ ।
ਮਲੂਕਾ ਨੇ ਕਿਹਾ ਕਿ ਵਿਕਾਸ ਖੁਸ਼ਹਾਲੀ ਭਾਈਚਾਰਕ ਸਾਂਝ ਦੇ ਏਜੰਡੇ ਨੂੰ ਲੈ ਕੇ ਰਾਜਵੀਰ ਸਿੰਘ ਚੋਣ ਮੈਦਾਨ ਵਿੱਚ ਉਤਰੇ ਸਨ । ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਉਸ ਏਜੰਡੇ ਨੂੰ ਅੱਗੇ ਵਧਾਇਆ ਜਾਵੇਗਾ । ਰਾਜਬੀਰ ਸਿੰਘ ਸਿੱਧੂ ਨੇ ਕਿਹਾ ਕਿ ਮਲੂਕਾ ਵੱਲੋਂ ਉਨ੍ਹਾਂ ਨੂੰ ਹਲਕਾ ਰਾਮਪੁਰਾ ਫੂਲ ਦਾ ਚੌਤਰਫ਼ਾ ਵਿਕਾਸ ਅਤੇ ਲੋੜਵੰਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ ਗਿਆ ਹੈ । ਇਸ ਤੋਂ ਇਲਾਵਾ ਮਲੂਕਾ ਵੱਲੋਂ ਹਲਕੇ ਵਿੱਚ ਸਿਹਤ ਅਤੇ ਸਿੱਖਿਆ ਸਹੂਲਤਾਂ ਤੋਂ ਇਲਾਵਾ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਦੀ ਗੱਲ ਕਹੀ ਹੈ ।
ਮਲੂਕਾ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਤੇਰਾਂ ਨੁਕਾਤੀ ਪ੍ਰੋਗਰਾਮ ਨੂੰ ਸਰਕਾਰ ਬਣਨ ਤੇ ਪਹਿਲੀ ਕੈਬਨਿਟ ਵਿਚ ਲਾਗੂ ਕਰਨ ਦਾ ਵੀ ਭਰੋਸਾ ਦਿੱਤਾ ਗਿਆ ਹੈ। ਮਲੂਕਾ ਵੱਲੋ 2007 ਤੋਂ 2017 ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮ ਵੀ ਇਸ ਫ਼ੈਸਲੇ ਦਾ ਕਾਰਨ ਬਣੇ ਹਨ । ਰਾਜਵੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਵਿਸ਼ੇਸ਼ ਤੌਰ ਤੇ ਸਿਕੰਦਰ ਸਿੰਘ ਮਲੂਕਾ ਦੀ ਵਿਚਾਰਧਾਰਾ ਤੇ ਵਿਕਾਸ ਦੇ ਏਜੰਡੇ ਅਧੀਨ ਹੀ ਉਨ੍ਹਾਂ ਵੱਲੋਂ ਮਲੂਕਾ ਦੇ ਹੱਕ ਵਿੱਚ ਬੈਠਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲੀ ਬਸਪਾ ਗੱਠਜੋੜ ਦੀ ਜਿੱਤ ਲਈ ਡਟ ਕੇ ਪ੍ਰਚਾਰ ਕਰਨਗੇ ।
1040600cookie-checkਮਲੂਕਾ ਦੇ ਹੱਕ ਵਿੱਚ ਨਿੱਤਰੇ ਆਜ਼ਾਦ ਉਮੀਦਵਾਰ ਰਾਜਵੀਰ ਸਿੰਘ ਵਿਕਾਸ ਦੇ ਮੁੱਦੇ ਤੇ ਕੀਤਾ ਅਕਾਲੀ ਬਸਪਾ ਗੱਠਜੋੜ ਦਾ ਸਮਰਥਨ:ਰਾਜਵੀਰ ਸਿੱਧੂ