ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਵੱਲੋ ਇੰਸਟਾਲੇਸ਼ਨ ਸੈਰਾਮਨੀ ਕਰਵਾਈ ਗਈ

Loading

ਚੜ੍ਹਤ ਪੰਜਾਬ ਦੀ

ਸਤ ਪਾਲ ਸੋਨੀ

ਲੁਧਿਆਣਾ – ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਸਮਾਜ ਭਲਾਈ ਦੇ ਕਾਰਜਾਂ ਵਿੱਚ ਲਗਾਉਣਾ  ਹੀ ਅਸਲ ਮਨੁੱਖੀ ਸੇਵਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੋਟਰੀਅਨ ਰੋਹਿਤ ਉਬਰਾਏ ਡਿਸਟ੍ਰਿਕ ਗਵਰਨਰ- 3070 ਨੇ ਰਿਸ਼ੀ ਨਗਰ ਲੁਧਿਆਣਾ ਵਿਖੇ ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਦੇ ਵੱਲੋਂ ਕਰਵਾਈ ਗਈ  ਇੰਸਟਾਲੇਸ਼ਨ ਸੈਰਾਮਨੀ ਦੌਰਾਨ ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਦੇ ਸਮੂਹ ਮੈਬਰਾਂ ਤੇ ਰੋਟਰੀ ਕਲੱਬ ਦੇ ਪ੍ਰਮੁੱਖ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ।ਉਨ੍ਹਾਂ ਨੇ ਆਪਣੇ ਪ੍ਰਭਾਵਸ਼ਾਲੀ ਸੰਬੋਧਨ ਵਿੱਚ ਕਿਹਾ ਕਿ ਸਮੁੱਚੇ ਵਿਸ਼ਵ ਭਰ ਵਿੱਚ ਮਨੁੱਖਤਾ ਦੀ ਸੇਵਾ ਕਰਨ ਤੇ ਸਮਾਜ ਸੇਵੀ ਕਾਰਜਾਂ ਨੂੰ ਯੋਜਨਾਬੱਧ ਤਰੀਕੇ ਨਾਲ ਚਲਾਉਣ ਲਈ ਜੋ ਸੇਵਾ ਮੁਹਿੰਮ ਰੋਟਰੀ ਕਲੱਬ ਵੱਲੋ ਚਲਾਈ ਜਾ ਰਹੀ ਹੈ।ਉਹ ਆਪਣੇ ਆਪ ਇੱਕ ਮਿਸਾਲੀ ਕਾਰਜ ਹੈ ਜਿਸ ਦੇ ਲਈ ਮੈ ਸਮੂਹ ਰੋਟਰੀਅਨ ਮੈਬਰਾਂ ਦਾ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ।

*ਨਵ ਨਿਯੁਕਤ ਪ੍ਰਧਾਨ ਰੋਟਰੀਅਨ ਡਾ. ਰਣਜੀਤ ਸਿੰਘ ਨੂੰ ਕੀਤਾ  ਗਿਆ ਸਨਮਾਨਿਤ

ਇਸ ਮੌਕੇ ਰੋਟਰੀਅਨ ਰੋਹਿਤ ਉਬਰਾਏ ਡਿਸਟ੍ਰਿਕ ਗਵਰਨਰ 3070 ਨੇ ਸਮੂਹ ਰੋਟਰੀਅਨ ਨੂੰ ਜ਼ੋਰਦਾਰ ਸੱਦਾ ਦੇਦਿਆ ਹੋਇਆ ਕਿਹਾ ਕਿ ਰੋਟਰੀ ਕਲੱਬ ਨੂੰ ਉਹ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਵੱਧ ਤੋ ਵੱਧ ਇਸਤਰੀਆਂ ਤੇ ਨੌਜਵਾਨਾਂ ਨੂੰ ਕਲੱਬ ਨਾਲ ਜੋੜਨ ਦਾ ਉਪਰਾਲਾ ਕਰਨ ਤਾਂ ਕਿ ਸੇਵਾ ਕਾਰਜਾਂ ਦੀ ਮੁਹਿੰਮ ਨੂੰ ਹੋਰ ਪ੍ਰਚੰਡ ਕੀਤਾ ਜਾ ਸਕੇ।ਉਨ੍ਹਾਂ ਨੇ ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਦੇ  ਨਵ ਨਿਯੁਕਤ ਪ੍ਰਧਾਨ ਰੋਟਰੀਅਨ ਡਾ਼ ਰਣਜੀਤ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋ ਪਿਛਲੇ ਸਮੇਂ ਦੌਰਾਨ ਵਿੱਦਿਆ, ਸਿਹਤ ਅਤੇ ਚੌਗਿਰਦੇ ਦੀ ਸੰਭਾਲ ਪ੍ਰਤੀ ਕੀਤੇ ਗਏ ਸਮੂਹ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਰੋਟਰੀ ਕਲੱਬ ਦੇ ਪਾਸਟ ਪ੍ਰਧਾਨ ਰੋਟਰੀਅਨ ਸੁਰਿੰਦਰ ਸਿੰਘ ਕਟਾਰੀਆ ਨੇ ਰੋਟਰੀ ਕਲੱਬ ਲੁਧਿਆਣਾ ਸਿਟੀ ਵੱਲੋ ਪਿਛਲੇ ਅਰਸੇ ਦੌਰਾਨ ਕੀਤੇ ਗਏ ਸਮੂਹ ਸਮਾਜ ਸੇਵੀ ਕਾਰਜਾਂ ਦੀ ਰਿਪੋਰਟ  ਅਤੇ ਨਵੇਂ ਆਰੰਭ ਕੀਤੇ ਜਾ ਰਹੇ ਪ੍ਰੋਜੈਕਟਾਂ ਦਾ ਸਮੁੱਚਾ ਬਿਊਰਾ ਰੋਟਰੀ ਕਲੱਬ ਦੇ ਮੈਬਰਾਂ ਸਾਹਮਣੇ ਪੇਸ਼ ਕੀਤਾ।

ਇਸ ਦੌਰਾਨ ਰੋਟਰੀਅਨ ਰੋਹਿਤ ਉਬਰਾਏ ਡਿਸਟ੍ਰਿਕ ਗਵਰਨਰ 3070 ਨੇ ਰੋਟਰੀ ਕਲੱਬ ਲੁਧਿਆਣਾ ਸਿਟੀ ਦੇ ਨਵ ਨਿਯੁਕਤ ਪ੍ਰਧਾਨ ਰੋਟਰੀਅਨ ਡਾ. ਰਣਜੀਤ ਸਿੰਘ ਤੇ ਸੈਕਟਰੀ ਰੋਟਰੀਅਨ,ਅਜੈਬ ਸਿੰਘ ਮਕੱੜ ਨੂੰ  ਯਾਦਗਾਰੀ ਰੋਟਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ।ਸਮਾਗਮ ਦੌਰਾਨ ਰੋਟਰੀ ਕਲੱਬ ਲੁਧਿਆਣਾ ਸਿਟੀ ਦੇ ਨਵ ਨਿਯੁਕਤ ਪ੍ਰਧਾਨ ਰੋਟਰੀਅਨ ਡਾ. ਰਣਜੀਤ ਸਿੰਘ ਦੀ ਅਗਵਾਈ ਹੇਠ ਕਲੱਬ ਦੇ ਸਮੂਹ ਅਹੁਦੇਦਾਰਾਂ ਵੱਲੋ ਰੋਟਰੀਅਨ ਰੋਹਿਤ ਉਬਰਾਏ ਡਿਸਟ੍ਰਿਕ ਗਵਰਨਰ 3070 ਨੂੰ ਵਿਸੇਸ਼ ਤੌਰ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਦੇ ਨਾਲ ਰੋਟਰੀਅਨ  ਹਰਮਿੰਦਰ ਸਿੰਘ ਯੋਗੀ (ਡੀ. ਸੀ) ਰੋਟਰੀਅਨ ਸੁਰਿੰਦਰ ਸਿੰਘ ਕਟਾਰੀਆਂ (ਆਈ. ਪੀ. ਪੀ), ਰੋਟਰੀਅਨ ਡਾ. ਹਰਵਿੰਦਰ ਸਿੰਘ,ਰੋਟਰੀਅਨ ਡਾ. ਅਜੈਪਾਲ ਸਿੰਘ ,ਰੋਟਰੀਅਨ ਡਾ ਬਲਬੀਰ ਸਿੰਘ,ਰੋਟਰੀਅਨ ਦਲਜੀਤ ਸਿੰਘ,,ਰੋਟਰੀਅਨ ਅਸ਼ਵਨੀ ਸੂਦ, ਰੋਟਰੀਅਨ ਸ਼੍ਰੀਮਤੀ ਡਾ. ਸੰਨਦੀਪ ਕੌਰ,ਰੋਟਰੀਅਨ ਸ਼੍ਰੀਮਤੀ ਡਾ. ਰੈਨੂੰ ਛਤਵਾਲ,ਸਮੇਤ ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਦੇ ਪ੍ਰਮੁੱਖ ਮੈਬਰ ਵੱਖ ਵੱਖ ਕਲੱਬਾਂ ਦੇ ਅਹੁਦੇਦਾਰ ਸਾਹਿਬਾਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Editor: Sat Pal Soni. Kindly Like,Share and Subscribe our youtube channel CPD NEWS. Contact for News and advertisement at Mobile No. 98034-50601

169800cookie-checkਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਵੱਲੋ ਇੰਸਟਾਲੇਸ਼ਨ ਸੈਰਾਮਨੀ ਕਰਵਾਈ ਗਈ
error: Content is protected !!