April 20, 2024

Loading

ਚੜ੍ਹਤ ਪੰਜਾਬ ਦੀ
ਸਰਦੂਲਗੜ੍ਹ, 15 ਫਰਵਰੀ (ਕੁਲਵਿੰਦਰ ਕੜਵਲ) : ਭਾਰਤ ਸਰਕਾਰ ਦੀ ਪਾਲਿਸੀ ਦੇ ਅਨੁਸਾਰ ਸਿੰਗਲ ਯੂਜ ਪਲਾਸਟਿਕ ਤੋਂ ਬਣੇ ਲਿਫ਼ਾਫ਼ੇ ਅਤੇ ਹੋਰ ਸਮਾਨ ਦੀ ਵਰਤੋਂ ਕਰਨ ਵਾਲਿਆਂ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕਾਰਵਾਈ ਕਰਦਿਆਂ ਨਗਰ ਪੰਚਾਇਤ ਸਰਦੂਲਗੜ੍ਹ ਦੇ ਅਧਿਕਾਰੀਆਂ ਨੇ ਪਾਬੰਦੀਸ਼ੁਦਾ ਸਿੰਗਲ-ਯੂਜ਼ ਪਲਾਸਟਿਕ ਵਸਤੂਆਂ ਅਤੇ ਪਾਲੀਥੀਨ ਬੈਗਾਂ ਦੀ ਵਰਤੋਂ ਅਤੇ ਵਿਕਰੀ ਵਿਰੁੱਧ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿਉਂਸਪਲ ਕਮੇਟੀ ਦੇ ਕਰਮਚਾਰੀ ਬੋਹੜ ਸਿੰਘ , ਮੋਹਿਤ ਕੁਮਾਰ ਤੇ ਭੋਜ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਨਗਰ ਪੰਚਾਇਤ ਦੀ ਟੀਮ ਨੇ ਬੁੱਧਵਾਰ ਨੂੰ ਸ਼ਹਿਰ ਦੀਆਂ ਕਈ ਦੁਕਾਨਾਂ ‘ਤੇ ਛਾਪੇਮਾਰੀ ਕੀਤੀ ਅਤੇ ਪਾਬੰਦੀਸ਼ੁਦਾ ਪੋਲੀਥੀਨ ਬੈਗ ਦੀ ਵਰਤੋਂ ਕਰਨ ਵਾਲੇ 4 ਦੁਕਾਨਦਾਰਾਂ ਦੇ ਚਲਾਨ ਕੱਟੇ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਦੀਆਂ ਟੀਮਾਂ ਵੱਲੋਂ ਨਿਯਮਤ ਤੌਰ ’ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
140700cookie-checkਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲੇ 4 ਦੁਕਾਨਾਂ ਦੇ ਕੀਤੇ ਚਲਾਨ
error: Content is protected !!