ਜੈਕਾਰਿਆਂ ਦੀ ਗੂੰਜ ਵਿੱਚ ਸਚਖੰਡ ਸ੍ਰੀ ਦਰਬਾਰ ਸਾਹਿਬ ਲਈ ਬੱਸਾਂ ਨੂੰ ਜਥੇਦਾਰ ਨਿਮਾਣਾ ਨੇ ਕੀਤਾ ਰਵਾਨਾ

Loading

ਚੜ੍ਹਤ ਪੰਜਾਬ ਦੀ

ਸਤ ਪਾਲ ਸੋਨੀ

ਲੁਧਿਆਣਾ -ਗੁਰੂਧਾਮਾਂ ਦੀ ਯਾਤਰਾ ਦੌਰਾਨ ਸਾਨੂੰ ਅਕਾਲ ਪੁਰਖ ਪਰਮਾਤਮਾ ਨਾਲ ਜੁੜਨ ਦਾ ਸੁਭਾਗ ਪ੍ਰਾਪਤ ਹੁੰਦਾ ਹੈ ਅਤੇ ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਤੋਂ ਸਾਨੂੰ ਸੇਵਾ ਸਿਮਰਨ, ਨਿਮਰਤਾ ਸਚੇ ਜੀਵਨ ਜਿਉਣ ਦੀ ਸਿਖਿਆ ਮਿਲਦੀ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਮਹਾਰਾਜ, ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਅਤੇ ਸੰਗਤਾਂ ਨੂੰ ਇਤਹਾਸਿਕ ਗੁਰਦੂਆਰਾ ਸਾਹਿਬ ਦੇ ਦਰਸ਼ਨ ਕਰਵਾਉਂਣ ਲਈ ਬਸਾਂ ਨੂੰ ਰਵਾਨਾ ਕਰਨ ਸਮੇਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਅਤੇ ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਸਥਾਨਕ ਗੁਰਦੂਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ, ਧਰਮਪੁਰਾ ਲੁਧਿਆਣਾ ਵਿਖੇ ਕੀਤਾ।

ਇਸ ਮੌਕੇ ਤੇ ਨਿਸ਼ਾਨ ਸਾਹਿਬ ਦੇ ਝੰਡੇ ਥੱਲੇ ਗੁਰਪ੍ਰੀਤ ਸਿੰਘ ਧਰਮਪੁਰਾ ਦੀ ਅਗਵਾਈ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ,ਗੁਰਦੂਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਗੁਰਦੂਆਰਾ ਬਾਬਾ ਬਕਾਲਾ ਸਾਹਿਬ ਲਈ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਜੈਕਾਰਿਆਂ ਦੀ ਗੂੰਜ ਵਿੱਚ ਬਸਾਂ ਨੂੰ ਰਵਾਨਾ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਪ੍ਰਧਾਨ, ਜਗਜੀਤ ਸਿੰਘ ਢੱਲ,ਸੁਰਿੰਦਰ ਪਾਲ ਸਿੰਘ, ਮਨਜੀਤ ਸਿੰਘ ਕਾਕਾ,ਸਿੰਘ ਮਦਾਨ, ਰਨਬੀਰ ਸਿੰਘ, ਗੁਰਵਿੰਦਰ ਸਿੰਘ,ਹਰਸਿਮਰਨ ਸਿੰਘ, ਗੁਰਜੋਤ ਸਿੰਘ, ਜਤਿੰਦਰ ਕੁਮਾਰ, ਸਿਮਰਨ ਸਿੰਘ ਸੂਰੀ, ਨਰੇਸ਼ ਕੁਮਾਰ, ਹਰਪ੍ਰੀਤ ਸਿੰਘ ਜਿਪੀ ਹਾਜ਼ਰ ਸਨ।

Editor: Sat Pal Soni. Kindly Like,Share and Subscribe our youtube channel CPD NEWS. Contact for News and advertisement at Mobile No. 98034-50601

170360cookie-checkਜੈਕਾਰਿਆਂ ਦੀ ਗੂੰਜ ਵਿੱਚ ਸਚਖੰਡ ਸ੍ਰੀ ਦਰਬਾਰ ਸਾਹਿਬ ਲਈ ਬੱਸਾਂ ਨੂੰ ਜਥੇਦਾਰ ਨਿਮਾਣਾ ਨੇ ਕੀਤਾ ਰਵਾਨਾ
error: Content is protected !!