April 25, 2024

Loading

 ਚੜ੍ਹਤ ਪੰਜਾਬ ਦੀ,
ਲੁਧਿਆਣਾ,(ਸਤ ਪਾਲ ਸੋਨੀ /ਰਵੀ ਵਰਮਾ):ਜਗਤ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਖਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਮੁੱਖ ਦੋਸ਼ੀ ਅਨੀਲ ਅਰੋੜਾ ਤੇ ਉਸ ਦੇ ਸਾਥੀਆਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੱਜ ਲੁਧਿਆਣਾ ਸ਼ਹਿਰ ਦੀਆਂ ਪ੍ਰਮੁੱਖ ਸਿੱਖ ਜੱਥੇਬੰਦੀਆਂ ਦੇ ਵੱਲੋਂ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਸਥਾਨਕ ਸਰਕਟ ਹਾਊਸ ਵਿਖੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਜੱਥੇਦਾਰ ਨਿਮਾਣਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਦੱਸਿਆ ਕਿ ਲੁਧਿਆਣਾ ਪੁਲਿਸ ਦੇ ਅਧਿਕਾਰੀ ਪਿਛਲੇ ਇੱਕ ਹਫਤੇ ਤੋ ਪ੍ਰਮੁੱਖ ਦੋਸ਼ੀ ਅਨੀਲ ਅਰੋੜਾ ਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿਚ ਅਸਫਲ ਰਹੇ ਹਨ ਅਤੇ ਮੁੜ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ 48 ਘੰਟੇ ਦਾ ਸਮਾਂ ਮੰਗਿਆ ਗਿਆ ਸੀ।ਪਰ ਇਸ ਦੇ ਬਾਵਜੂਦ ਹੁਣ ਤੱਕ ਉਕਤ ਪ੍ਰਮੁੱਖ ਦੋਸ਼ੀ ਤੇ ਉਸ ਦੇ ਸਾਥੀਆਂ ਨੂੰ ਪੰਜਾਬ ਪੁਲਿਸ ਗ੍ਰਿਫਤਾਰ ਕਰਨ ਵਿੱਚ ਨਕਾਮ ਰਹੀ ਹੈ। ਜਿਸ ਦੇ ਸਦਕਾ ਸਮੂਹ ਸਿੱਖ ਸੰਗਤਾਂ ਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਮਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣੇ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੇਕਰ ਅੱਜ ਸ਼ਾਮ 6ਵਜੇ ਤੱਕ ਫਿਰਕੂ ਸੋਚ ਦੇ ਧਾਰਨੀ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਨਾ ਹੋਈ ਤਾਂ ਸਮੂਹ ਸਿੱਖ ਜੱਥੇਬੰਦੀਆਂ ਵੱਲੋਂ ਆਪਣਾ ਸ਼ੰਘਰਸ਼ ਹੋਰ ਤੇਜ ਕਰ ਦਿੱਤਾ ਜਾਵੇਗਾ ਅਤੇ ਇਹ ਸ਼ੰਘਰਸ਼ ਕੇਵਲ ਲੁਧਿਆਣੇ ਤੱਕ ਹੀ ਸੀਮਤ ਰਹੇਗਾ ਬਲਕਿ ਸਮੁੱਚੇ ਪੰਜਾਬ ਵਿੱਚ ਵਿਆਪਕ ਤੌਰ ਤੇ ਫੈਲੇਗਾ। ਜਿਸ ਦੀ ਜੁੰਮੇਵਾਰ ਪੰਜਾਬ ਸਰਕਾਰ ਹੋਵੇਗੀ।
ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਖਤ ਕਨੂੰਨੀ ਕਰਵਾਈ ਕੀਤੀ ਜਾਵੇਗੀ-ਚਰਨਜੀਤ ਸਿੰਘ ਚੰਨੀ
 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੱਥੇਦਾਰ ਨਿਮਾਣਾ ਨੂੰ ਪੂਰਨ ਰੂਪ ਵਿੱਚ ਭੋਰਸਾ ਦੇਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਸਬੰਧੀ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਦੋਸ਼ੀਆਂ ਨੂੰ ਅਸੀਂ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਾਗੇ। ਉਨ੍ਹਾਂ ਨੇ ਮੌਕੇ ਤੇ ਹਾਜ਼ਰ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸਖਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸਿੱਖ ਸੰਗਤਾਂ ਦੀਆਂ ਮਾਨਸਿਕ ਭਾਵਨਾਵਾਂ ਨੂੰ ਠੇਸ ਪਹੁੰਚਾਣ ਵਾਲੇ ਸਮੂਹ ਦੋਸ਼ੀਆਂ ਨੂੰ ਤਰੁੰਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਬਣਦੀ ਸਖਤ ਕਨੂੰਨੀ ਕਾਰਵਾਈ ਕੀਤੀ ਜਾਵੇ।ਚਰਨਜੀਤ ਸਿੰਘ ਚੰਨੀ ਨੇ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਸਮੇਤ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰੇ ਤੇ ਸ਼ਾਤੀ ਨੂੰ ਬਣਾਈ ਰੱਖਣ ਤਾਂ ਕਿ ਦੋਸ਼ੀਆਂ ਖਿਲਾਫ ਸਖਤ ਕਰਵਾਈ ਕੀਤੀ ਜਾ ਸਕੇ। ਇਸ ਸਮੇਂ ਉਨ੍ਹਾਂ ਦੇ ਨਾਲ ਪੰਥ ਦੇ ਪ੍ਰਸਿੱਧ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਮੱਖੂ, ਕੁਲਦੀਪ ਸਿੰਘ ਲਾਬਾਂ, ਗੁਰਪ੍ਰੀਤ ਸਿੰਘ ਜਮਾਲਪੁਰ, ਸ਼ਮਸ਼ੇਰ ਸਿੰਘ ਪਰਵਾਨਾ, ਰਜਿੰਦਰ ਸਿੰਘ, ਦਲਵਿੰਦਰ ਸਿੰਘ ਆਸ਼ੂ, ਬਿੱਟੂ ਭਾਟੀਆ, ਗੁਰਵਿੰਦਰ ਸਿੰਘ ਲਵਲੀ, ਵਿਪਨ ਅਰੋੜਾ, ਅਵਤਾਰ ਸਿੰਘ ਗੁੱਡ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

88940cookie-checkਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਪੰਜਾਬ ਦੇ ਮੁੱਖ ਮੰਤਰੀ ਕੋਲੋ ਚੁੱਕਿਆ ਮੁੱਦਾ , ਗੁਰੂ ਨਾਨਕ ਦੇਵ ਜੀ ਖਿਲਾਫ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਨਾਂ ਕਰਨ ਦਾ ਮਾਮਲਾ
error: Content is protected !!