ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 10 ਮਈ,(ਪ੍ਰਦੀਪ ਸ਼ਰਮਾ):ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੂੰ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ 16 ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਧਿਆਨ ਵਿੱਚ ਪੰਜਾਬ ਦੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਤੱਕ ਪਹੁੱਚਾਉਣ ਲਈ ਮੰਗ ਪੱਤਰ ਦਿੱਤਾ ਗਿਆ।
ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਮੈਂ ਵੀ ਕਿਸਾਨ ਦਾ ਪੁੱਤਰ ਹਾਂ, ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ
ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਸਾਨ ਆਗੂਆਂ ਦੀਆਂ ਮੰਗਾਂ ਨੂੰ ਜਿਥੇ ਧਿਆਨ ਨਾਲ ਸੁਣਿਆ ਉੱਥੇ ਉਹਨਾਂ ਲਈ ਚਾਹ ਅਤੇ ਪਾਣੀ ਦਾ ਵਧੀਆ ਪ੍ਰਬੰਧ ਕੀਤਾ ਗਿਆ। ਕਿਸਾਨ ਆਗੂਆਂ ਤੋਂ ਮੰਗ ਪੱਤਰ ਲੈਂਦਿਆਂ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਵੀ ਕਿਸਾਨ ਦਾ ਪੁੱਤਰ ਹੈ ਕਿਸਾਨੀ ਦੀਆਂ ਦੁੱਖ ਤਕਲੀਫਾਂ ਨੂੰ ਉਹ ਨੇੜਿਓ ਜਾਣਦਾ ਹੈ। ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਉਹਨਾਂ ਦੀਆਂ ਮੁੱਖ ਮੰਗਾਂ ਜਿਵੇਂ ਫਸਲਾਂ ਦੇ ਹੋਏ ਖ਼ਰਾਬੇ ਸਬੰਧੀ ਮੁਆਵਜ਼ਾ ਅਤੇ ਹੋਰ ਰਾਹਤ ਦੇਣ, ਕਣਕ ਦਾ ਝਾੜ ਘੱਟ ਨਿੱਕਲਣ ਤੇ ਕਿਸਾਨਾਂ ਦੀ ਮੰਗ ਹੈ ਕਿ 10 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ, ਅੱਗ ਨਾਲ ਸੜੀ ਕਣਕ ਦਾ 40 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਤੇ ਝੋਨੇ ਦੀ ਲਵਾਈ ਨੂੰ ਲੈਕੇ ਕਿਸਾਨਾਂ ਦੀ ਮੰਗ ਹੈ ਕਿ 20 ਜੂਨ ਦੀ ਬਜਾਏ ਝੋਨਾ ਲਾਉਣ ਦੀ ਤਰੀਕ 10 ਜੂਨ ਕੀਤੀ ਜਾਵੇ ਆਦਿ ਮੰਗਾਂ ਤੋ ਇਲਾਵਾ ਕਿਸਾਨਾਂ ਦੀਆਂ ਹੋਰ ਵੀ ਸਾਰੀਆਂ ਮੰਗਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਤੇ ਉਹਨਾਂ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹਨਾ ਦਾ ਮੰਗ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਤੱਕ ਪਹੁੰਚਦਾ ਕਰ ਦਿੱਤਾ ਜਾਵੇਗਾ।
#For any kind of News and advertisement contact us on 980-345-0601
1182800cookie-checkਪੰਜਾਬ ਦੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਸਯੁੰਕਤ ਕਿਸਾਨ ਮੋਰਚੇ ਨੇ ਵਿਧਾਇਕ ਬਲਕਾਰ ਸਿੱਧੂ ਨੂੰ ਦਿੱਤਾ ਮੰਗ ਪੱਤਰ