December 6, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ,  (ਪ੍ਰਦੀਪ ਸ਼ਰਮਾ): ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਆਪਣੇ ਹੋਰਨਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਰਤੀਆਂ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਸਾਬਕਾ ਮੰਤਰੀ ਕਾਂਗੜ ਦੇ ਕਾਂਗਰਸ ਛੱਡਣ ਤੇ
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪ੍ਰੈਸ਼ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਕਾਂਗਰਸ ਪਾਰਟੀ ਦਾ ਉਕਤ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪਿਛਲੀ ਸਰਕਾਰ ਦੌਰਾਨ ਮਾਲ ਮੰਤਰੀ ਹੁੰਦੇ ਹੋਏ ਭ੍ਰਿਸ਼ਟਾਚਾਰ ਦੀਆਂ ਹੱਦਾਂ ਪਾਰ ਕੀਤੀਆਂ ਤੇ ਜਿਸ ਕਾਰਨ ਉਹਨਾਂ ਨੂੰ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੇ ਚੋਣਾਂ ਤੋਂ ਪਹਿਲਾਂ ਕੈਬਨਿਟ ਮੰਤਰੀ ਦਾ ਅਹੁਦਾ ਖੋ ਕੇ ਫਾਰਗ ਕਰ ਦਿੱਤਾ ਸੀ, ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਬਿਆਨ ਜਾਰੀ ਕਰਦਿਆਂ ਕਿਹਾ ਸੀ ਕਿ ਉਹ ਆਪਣੀ ਸਰਕਾਰ ਦੇ ਕੁੱਝ ਭ੍ਰਿਸ਼ਟਾਚਾਰ ‘ਚ ਲਿਪਤ ਸਾਬਕਾ ਮੰਤਰੀਆਂ ਦੀਆਂ ਫਾਇਲਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੇਗਾ ਇਸੇ ਡਰੋਂ ਹੀ ਆਪਣੇ ਕਾਲੇ ਕਾਰਨਾਮਿਆਂ ਨੂੰ ਛੁਪਾਉਣ ਲਈ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਿਆ।
ਦਲਬਦਲੀ ‘ਤੇ ਮੌਕਾਪ੍ਰਸਤੀ ‘ਚ ਕਾਂਗੜ ਦਾ ਪਹਿਲਾ ਨੰਬਰ
ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਦੇ ਲੋਕਾ ਦਾ ਨਕਾਰਿਆ ਹੋਇਆ ਸਾਬਕਾ ਮੰਤਰੀ ਕਾਂਗੜ ਇਸ ਵਾਰ ਆਪਣੀ ਜ਼ਮਾਨਤ ਹੀ ਮਸਾਂ ਬਚਾ ਸਕਿਆ ਤੇ ਕਾਂਗੜ ਨੂੰ ਰਾਮਪੁਰਾ ਫੂਲ ਦੇ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ।ਉਹਨਾਂ ਕਿਹਾ ਕਿ ਮੌਕਾ ਪ੍ਰਸਤੀ ਤੇ ਪਾਰਟੀਆਂ ਬਦਲਣ ਦਾ ਮਾਹਰ ਗੁਰਪ੍ਰੀਤ ਕਾਂਗੜ ਹੁਣ ਆਪਣੀ ਖੁਸੀ ਹੋਈ ਸਿਆਸੀ ਜ਼ਮੀਨ ਤਲਾਸ ਰਿਹਾ ਪਰ ਹਲਕੇ ਦੇ ਲੋਕ ਹੁਣ ਮੂੰਹ ਨਹੀਂ ਲਗਾਉਣਗੇ ਭਾਵੇਂ ਉਹ ਕਿਸੇ ਵੀ ਪਾਰਟੀ ਵਿਚ ਤੁਰਿਆਂ ਫਿਰੇ ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਭ੍ਰਿਸ਼ਟਾਚਾਰ ਕਰਨ ਵਾਲੇ ਸਾਬਕਾ ਕਾਂਗਰਸੀ ਵਿਧਾਇਕਾਂ ਅਤੇ ਸਾਬਕਾ ਕਾਂਗਰਸੀ ਮੰਤਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
#For any kind of News and advertisement contact us on 980-345-0601 ,
120580cookie-checkਭ੍ਰਿਸ਼ਟਾਚਾਰ ਦੀਆਂ ਫਾਇਲਾ ਖੁੱਲਣ ਦੇ ਡਰੋਂ, ਕਾਂਗੜ ਨੇ ਫ਼ੜਿਆ ਭਾਜਪਾ ਦਾ ਪੱਲਾ :ਵਿਧਾਇਕ ਬਲਕਾਰ ਸਿੱਧੂ
error: Content is protected !!