April 21, 2024

Loading

ਖੂਨਦਾਨ ਸੰਸਾਰ ਤੇ ਸੱਭ ਤੋਂ ਵੱਡਾ ਪੁੰਨ ਹੈ – ਜਥੇਦਾਰ ਬਾਬਾ ਕਸ਼ਮੀਰ ਸਿੰਘ
ਸਤ ਪਾਲ ਸੋਨੀ
ਚੜ੍ਹਤ ਪੰਜਾਬ ਦੀ
ਲੁਧਿਆਣਾ: ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਟੋਲ ਪਲਾਜ਼ਾ ਲਾਡੋਵਾਲ ਲੁਧਿਆਣਾ ਵਿਖੇ ਖਾਲਸਾ ਸਾਜਨਾ ਦਿਵਸ ਵੈਸਾਖੀ ਦੇ ਦਿਹਾੜੇ ਸਾਲਾਨਾ ਜੋੜ ਮੇਲੇ ਮੌਕੇ ਤੇ ਵਿਸ਼ੇਸ਼ ਦੀਵਾਨ ਸਜਾਏ ਗਏ ਅਤੇ ਕਾਰ ਸੇਵਾ ਸੰਤ ਬਾਬਾ ਨਿਧਾਨ ਸਿੰਘ ਜੀ ਗੁ.ਲੰਗਰ ਸਾਹਿਬ ਸ਼੍ਰੀ ਹਜ਼ੂਰ ਸਾਹਿਬ, ਨਾਂਦੇੜ (ਮਹਾਰਾਸ਼ਟਰ) ਮੌਜ਼ੂਦਾ ਮੁਖੀ ਸੰਤ ਬਾਬਾ ਨਰਿੰਦਰ ਸਿੰਘ ਜੀ, ਸੰਤ ਬਾਬਾ ਬਲਵਿੰਦਰ ਸਿੰਘ ਜੀ, ਜਥੇਦਾਰ ਬਾਬਾ ਗੁਰਮੀਤ ਸਿੰਘ ਜੀ ਅਤੇ ਸਮੂਹ ਮਹਾਂਪੁਰਖਾਂ ਦੀ ਪ੍ਰੇਰਨਾ ਸਦਕਾ ਮਨੁਖਤਾ ਦੇ ਭਲੇ ਦੀ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ 622ਵਾਂ ਮਹਾਨ ਖੂਨਦਾਨ ਸ਼ਮਸ਼ੇਰ ਸਿੰਘ ਲਾਡੋਵਾਲ ਸੀ.ਮੀਤ ਪ੍ਰਧਾਨ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਸਤਨਾਮ ਸਿੰਘ ਲਾਡੋਵਾਲ ਦੇ ਪੂਰਨ ਸਹਿਯੋਗ ਨਾਲ  ਲਗਾਇਆ ਗਿਆ।
ਇਸ ਮੌਕੇ ਤੇ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਜਥੇਦਾਰ ਬਾਬਾ ਕਸ਼ਮੀਰ  ਨੇ ਕਿਹਾ ਖੂਨਦਾਨ ਕਰਨ ਨਾਲ ਸ਼ਰੀਰ ਵਿੱਚ ਕਿਸੇ ਪ੍ਰਕਾਰ ਦੀ ਕਮਜ਼ੋਰੀ ਨਹੀਂ ਆਉਂਦੀ। ਇੱਕ ਯੂਨਿਟ ਖੂਨ-ਦਾਨ ਨਾਲ ਤਿੰਨ ਮਨੁੱਖੀ ਜਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ ਖੂਨਦਾਨ ਸੰਸਾਰ ਤੇ ਸੱਭ ਤੋਂ ਵੱਡਾ ਪੁੰਨ ਹੈ ਇਸ ਮੌਕੇ ਤੇ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਖੂਨਦਾਨ ਕਰਨ ਵਾਲੇ 50 ਪ੍ਰਾਣੀਆ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼ਮਸ਼ੇਰ ਸਿੰਘ ਲਾਡੋਵਾਲ ਸੀ.ਮੀਤ ਪ੍ਰਧਾਨ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਅਤੇ ਸਤਨਾਮ ਸਿੰਘ ਲਾਡੋਵਾਲ ਨੇ ਦਸਿਆ ਖੂਨਦਾਨ ਕੈਂਪ ਸਤਿਅਮ ਹਸਪਤਾਲ ਦੀ ਟੀਮ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਦਿਤਾ ਜਾਵੇਗਾ।
ਇਸ ਮੌਕੇ ਹੈਡ ਗ੍ਰੰਥੀ ਸਿੰਘ ਸਾਹਿਬ ਅਵਤਾਰ ਸਿੰਘ,ਜਥੇਦਾਰ ਮੋਹਣ ਸਿੰਘ ਕਡਿਆਣਾ,ਨੰਬਰਦਾਰ ਗੁਰਮੀਤ ਸਿੰਘ, ਜਥੇਦਾਰ ਬਲਦੇਵ ਸਿੰਘ ਲਾਡੋਵਾਲ, ਸਰਪੰਚ ਬਾਦਸ਼ਾਹ ਸਿੰਘ, ਪ੍ਰੇਮਪਾਲ ਸਿੰਘ ਲਾਦੀਆਂ,ਬਾਬਾ ਫਤਹਿ ਸਿੰਘ,ਨਰਦੀਪ ਸਿੰਘ ਹਰਪਾਲ ਸਿੰਘ, ਗੁਰਪ੍ਰੀਤ ਸਿੰਘ, ਫਤਹਿ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ, ਹਾਜ਼ਰ ਸਨ।
#For any kind of News and advertisement
 contact us on 980 -345-0601
#Kindly LIke, Share & Subscribe
 our News  Portal://charhatpunjabdi.com
148490cookie-checkਖਾਲਸਾ ਸਾਜਨਾ ਦਿਵਸ ਵਿਸਾਖੀ ਦਿਹਾੜੇ ਤੇ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ 
error: Content is protected !!