April 16, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ, 20 ਅਪ੍ਰੈਲ (ਸਤ ਪਾਲ ਸੋਨੀ ) : ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਕਵੰਲਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।
ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ,ਹਰਪਾਲ ਸਿੰਘ ਬੱਤਰਾ, ਰਵਿੰਦਰਦਰਪਾਲ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ,ਰਜਿੰਦਰ ਸਿੰਘ ਡੰਗ, ਮਨਜੀਤ ਸਿੰਘ ਨਾਟੀ ,ਗੁਰਬਚਨ ਸਿੰਘ, ਹਰਪਾਲ ਸਿੰਘ ਖਾਲਸਾ, ਹਰਪ੍ਰੀਤ ਸਿੰਘ ਨੀਟਾ, ਅਵਤਾਰ ਸਿੰਘ ਮਿੱਡਾ ,ਪੀ.ਪੀ ਸਿੰਘ , ਦਵਿੰਦਰ ਸਿੰਘ ਬਿੱਟੂ , ਹਰਚਰਨ ਸਿੰਘ ਕਾਲੜਾ, ਕਵੰਲਪ੍ਰੀਤ ਸਿੰਘ ਸੋਢੀ,ਚਰਨਜੀਤ ਸਿੰਘ ਚੰਨਾ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ , ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਜਗਦੇਵ ਸਿੰਘ ਕਲਸੀ, ਅੱਤਰ ਸਿੰਘ ਮੱਕੜ, ਬਲਜੀਤ ਸਿੰਘ ਬਾਵਾ , ਅਵਤਾਰ ਸਿੰਘ ਬੀ.ਕੇ,ਵਿਸ਼ੇਸ਼ ਤੋਂਰ ਤੇ ਹਾਜਰ ਸਨ ।
115410cookie-check ਸ਼੍ਰੀ ਗੁਰੂ ਤੇਗਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ
error: Content is protected !!