April 25, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ, 27 ਮਈ(ਰਣਜੀਤ ਸਿੰਘ ਖਾਲਸਾ) :  ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ  ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ  ਵਾਲਿਆਂ ਦੇ ਕੀਰਤਨੀ ਜੱਥੇ  ਨੇ  ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ
ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਦਵਿੰਦਰ ਸਿੰਘ ਸੋਡੀ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ।। ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ  ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ  ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ   ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ
ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ  ਇੰਦਰਜੀਤ ਸਿੰਘ ਮੱਕੜ ਨੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਇਸ ਸਮੇਂ ਉਨ੍ਹਾਂ  ਦੇ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਅਤੱਰ ਸਿੰਘ ਮੱਕੜ, ਬਲਜੀਤ ਸਿੰਘ ਬਾਵਾ, ਹਰਪਾਲ ਸਿੰਘ ਖਾਲਸਾ ,ਅਵਤਾਰ ਸਿੰਘ ਬੀ.ਕੇ, ਭੁਪਿੰਦਰ ਸਿੰਘ ਅਰੋੜਾ, ਪਰਮਜੀਤ ਸਿੰਘ ਸੇਠੀ, ਰਜਿੰਦਰ ਸਿੰਘ ਡੰਗ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ
#For any kind of News and advertisement contact us on 980-345-0601 
119920cookie-checkਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕਰਵਾਇਆ ਕੀਰਤਨ ਸਮਾਗਮ 
error: Content is protected !!