April 19, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ:ਸ੍ਰੀ ਗੁਰੂ ਰਵਿਦਾਸ ਵਿਸ਼ਵ ਮਹਾਂ ਪੀਠ ਪੰਜਾਬ ਦੇ ਪ੍ਰਧਾਨ ਮਨਜੀਤ ਬਾਲੀ ਨੇ ਸਮਾਜ ਸੇਵਕ ਕੁਲਵਿੰਦਰ ਸਿੰਘ ਸਲੇਮਟਾਬਰੀ ਦੀਆਂ ਸਮਾਜ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆਂ ਸ੍ਰੀ ਗੁਰੂ ਰਵਿਦਾਸ ਵਿਸ਼ਵ ਮਹਾਂ ਪੀਠ ਪੰਜਾਬ ਦਾ ਪ੍ਰੈਸ ਸਕੱਤਰ ਨਿਯੁਕਤ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਧਾਨ ਮਨਜੀਤ ਬਾਲੀ ਨੇ ਕਿਹਾ ਕਿ ਕੁਲਵਿੰਦਰ ਸਿੰਘ ਸਲੇਮਟਾਬਰੀ ਵੱਲੋਂ ਸਮੇਂ ਸਮੇਂ ਤੇ ਕੀਤੇ ਜਾਂਦੇ ਕਾਰਜਾਂ ਨੂੰ ਦੇਖਿਆਂ ਉਨ੍ਹਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ।
ਕੁਲਵਿੰਦਰ ਸਿੰਘ ਸਲੇਮਟਾਬਰੀ ਨੇ ਪ੍ਰਧਾਨ ਮਨਜੀਤ ਬਾਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਅਤੇ ਪ੍ਰਸਾਰ ਸਮੇਤ ਹੋਰ ਗਤੀਵਿਧੀਆਂ ’ਚ ਆਪਣਾ ਯੋਗਦਾਨ ਪਾਉਣਗੇ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਚਾਰ ਨੂੰ ਘਰ ਘਰ ਤੱਕ ਪਹੁੰਚਾਉਣਗੇ।
 #For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com

 

 

136050cookie-checkਕੁਲਵਿੰਦਰ ਸਿੰਘ ਸ੍ਰੀ ਗੁਰੂ ਰਵਿਦਾਸ ਵਿਸ਼ਵ ਮਹਾਂ ਪੀਠ ਪੰਜਾਬ ਦੇ ਪ੍ਰੈਸ ਸਕੱਤਰ ਨਿਯੁਕਤ
error: Content is protected !!